ਕਾਨੜਾ ਮਹਲਾ ੫ ਘਰੁ ੩
Kaanraa, Fifth Mehl, Third House:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਕਥੀਐ ਸੰਤਸੰਗਿ ਪ੍ਰਭ ਗਿਆਨੁ ॥
ਹੇ ਭਾਈ! ਸੰਤ ਜਨਾਂ ਦੀ ਸੰਗਤਿ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਦੀ ਗੱਲ ਤੋਰਨੀ ਚਾਹੀਦੀ ਹੈ ।
Speak of God's Wisdom in the Sat Sangat, the True Congregation.
ਪੂਰਨ ਪਰਮ ਜੋਤਿ ਪਰਮੇਸੁਰ ਸਿਮਰਤ ਪਾਈਐ ਮਾਨੁ ॥੧॥ ਰਹਾਉ ॥
ਹੇ ਭਾਈ! ਸਰਬ-ਵਿਆਪਕ ਸਭ ਤੋਂ ਉੱਚੇ ਨੂਰ ਪਰਮੇਸਰ ਦਾ (ਨਾਮ) ਸਿਮਰਦਿਆਂ (ਲੋਕ ਪਰਲੋਕ ਵਿਚ) ਇਜ਼ਤ ਹਾਸਲ ਕਰੀਦੀ ਹੈ ।੧।ਰਹਾਉ।
Meditating in remembrance on the Perfect Supreme Divine Light, the Transcendent Lord God, honor and glory are obtained. ||1||Pause||
ਆਵਤ ਜਾਤ ਰਹੇ ਸ੍ਰਮ ਨਾਸੇ ਸਿਮਰਤ ਸਾਧੂ ਸੰਗਿ ॥
ਭਾਈ! ਗੁਰੂ ਦੀ ਸੰਗਤਿ ਵਿਚ (ਹਰਿ-ਨਾਮ) ਸਿਮਰਦਿਆਂ ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ (ਭਟਕਣਾਂ ਦੇ) ਥਕੇਵੇਂ ਨਾਸ ਹੋ ਜਾਂਦੇ ਹਨ ।
One's comings and goings in reincarnation cease, and suffering is dispelled, meditating in remembrance in the Saadh Sangat, the Company of the Holy.
ਪਤਿਤ ਪੁਨੀਤ ਹੋਹਿ ਖਿਨ ਭੀਤਰਿ ਪਾਰਬ੍ਰਹਮ ਕੈ ਰੰਗਿ ॥੧॥
ਪਰਮਾਤਮਾ ਦੇ ਪ੍ਰੇਮ-ਰੰਗ ਦੀ ਬਰਕਤਿ ਨਾਲ ਵਿਕਾਰੀ ਮਨੱੁਖ ਭੀ ਇਕ ਖਿਨ ਵਿਚ ਸੁੱਚੇ ਜੀਵਨ ਵਾਲੇ ਹੋ ਜਾਂਦੇ ਹਨ ।੧।
Sinners are sanctified in an instant, in the love of the Supreme Lord God. ||1||
ਜੋ ਜੋ ਕਥੈ ਸੁਨੈ ਹਰਿ ਕੀਰਤਨੁ ਤਾ ਕੀ ਦੁਰਮਤਿ ਨਾਸ ॥
ਹੇ ਭਾਈ! ਜਿਹੜਾ ਜਿਹੜਾ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਉਚਾਰਦਾ ਹੈ ਸੁਣਦਾ ਹੈ, ਉਸ ਦੀ ਖੋਟੀ ਮਤਿ ਦਾ ਨਾਸ ਹੋ ਜਾਂਦਾ ਹੈ
Whoever speaks and listens to the Kirtan of the Lord's Praises is rid of evil-mindedness.
ਸਗਲ ਮਨੋਰਥ ਪਾਵੈ ਨਾਨਕ ਪੂਰਨ ਹੋਵੈ ਆਸ ॥੨॥੧॥੧੨॥
। ਹੇ ਨਾਨਕ! ਉਹ ਮਨੁੱਖ ਸਾਰੀਆਂ ਮਨੋ-ਕਾਮਨਾਂ ਹਾਸਲ ਕਰ ਲੈਂਦਾ ਹੈ, ਉਸ ਦੀ ਹਰੇਕ ਆਸ ਪੂਰੀ ਹੋ ਜਾਂਦੀ ਹੈ ।੨।੧।੧੨।
All hopes and desires, O Nanak, are fulfilled. ||2||1||12||