ਕਾਨੜਾ ਮਹਲਾ ੫ ॥
Kaanraa, Fifth Mehl:
ਸਾਧੂ ਹਰਿ ਹਰੇ ਗੁਨ ਗਾਇ ॥
ਤੂੰ) ਗੁਰੂ (ਦੀ ਸਰਨ ਪੈ ਕੇ) ਉਸ ਪ੍ਰਭੂ ਦੇ ਗੁਣ ਗਾਇਆ ਕਰ ।੧।ਰਹਾਉ।
O Holy people, sing the Glorious Praises of the Lord, Har, Haray.
ਮਾਨ ਤਨੁ ਧਨੁ ਪ੍ਰਾਨ ਪ੍ਰਭ ਕੇ ਸਿਮਰਤ ਦੁਖੁ ਜਾਇ ॥੧॥ ਰਹਾਉ ॥
ਹੇ ਭਾਈ! ਇਹ ਮਨ, ਇਹ ਤਨ, ਇਹ ਧਨ, ਇਹ ਜਿੰਦ, (ਜਿਸ) ਪ੍ਰਭੂ ਦੇ (ਦਿੱਤੇ ਹੋਏ ਹਨ, ਉਸ ਦਾ ਨਾਮ) ਸਿਮਰਦਿਆਂ (ਹਰੇਕ) ਦੁੱਖ ਦੂਰ ਹੋ ਜਾਂਦਾ ਹੈ, (
Mind, body, wealth and the breath of life - all come from God; remembering Him in meditation, pain is taken away. ||1||Pause||
ਈਤ ਊਤ ਕਹਾ ਲੋੁਭਾਵਹਿ ਏਕ ਸਿਉ ਮਨੁ ਲਾਇ ॥੧॥
ਹੇ ਭਾਈ! ਤੂੰ ਇਧਰ ਉਧਰ ਕਿਉਂ ਲੋਭ ਵਿਚ ਫਸ ਰਿਹਾ ਹੈਂ? ਇਕ ਪਰਮਾਤਮਾ ਨਾਲ ਆਪਣਾ ਮਨ ਜੋੜ ।੧।
Why are you entangled in this and that? Let your mind be attuned to the One. ||1||
ਮਹਾ ਪਵਿਤ੍ਰ ਸੰਤ ਆਸਨੁ ਮਿਲਿ ਸੰਗਿ ਗੋਬਿਦੁ ਧਿਆਇ ॥੨॥
ਹੇ ਭਾਈ! ਗੁਰੂ ਦਾ ਟਿਕਾਣਾ (ਜੀਵਨ ਨੂੰ) ਬਹੁਤ ਸੁੱਚਾ ਬਣਾਣ ਵਾਲਾ ਹੈ । ਗੁਰੂ ਨਾਲ ਮਿਲ ਕੇ ਗੋਬਿੰਦ ਨੂੰ (ਆਪਣੇ ਮਨ ਵਿਚ) ਧਿਆਇਆ ਕਰ ।੨
The place of the Saints is utterly sacred; meet with them, and meditate on the Lord of the Universe. ||2||
ਸਗਲ ਤਿਆਗਿ ਸਰਨਿ ਆਇਓ ਨਾਨਕ ਲੇਹੁ ਮਿਲਾਇ ॥੩॥੩॥੧੪॥
ਹੇ ਨਾਨਕ! (ਆਖ—ਹੇ ਪ੍ਰਭੂ!) ਸਾਰੇ (ਆਸਰੇ) ਛੱਡ ਕੇ ਮੈਂ ਤੇਰੀ ਸਰਨ ਆਇਆ ਹਾਂ । ਮੈਨੂੰ ਆਪਣੇ ਚਰਨਾਂ ਵਿਚ ਜੋੜੀ ਰੱਖ ।੩।੩।
O Nanak, I have abandoned everything and come to Your Sanctuary. Please let me merge with You. ||3||3||14||