ਕਾਨੜਾ ਮਹਲਾ ੫ ॥
Kaanraa, Fifth Mehl:
ਧਨਿ ਉਹ ਪ੍ਰੀਤਿ ਚਰਨ ਸੰਗਿ ਲਾਗੀ ॥
ਹੇ ਭਾਈ! ਉਹ ਪ੍ਰੀਤ ਸਲਾਹੁਣ-ਜੋਗ ਹੈ ਜਿਹੜੀ (ਪਰਮਾਤਮਾ ਦੇ) ਚਰਨਾਂ ਨਾਲ ਲੱਗਦੀ ਹੈ ।
Blessed is that love, which is attuned to the Lord's Feet.
ਕੋਟਿ ਜਾਪ ਤਾਪ ਸੁਖ ਪਾਏ ਆਇ ਮਿਲੇ ਪੂਰਨ ਬਡਭਾਗੀ ॥੧॥ ਰਹਾਉ ॥
(ਉਸ ਪ੍ਰੀਤ ਦੀ ਬਰਕਤਿ ਨਾਲ, ਮਾਨੋ) ਕੋ੍ਰੜਾਂ ਜਪਾਂ ਤਪਾਂ ਦੇ ਸੁਖ ਪ੍ਰਾਪਤ ਹੋ ਜਾਂਦੇ ਹਨ, ਅਤੇ ਪੂਰਨ ਪ੍ਰਭੂ ਜੀ ਵੱਡੇ ਭਾਗਾਂ ਨਾਲ ਆ ਮਿਲਦੇ ਹਨ ।੧।ਰਹਾਉ।
The peace which comes from millions of chants and deep meditations is obtained by perfect good fortune and destiny. ||1||Pause||
ਮੋਹਿ ਅਨਾਥੁ ਦਾਸੁ ਜਨੁ ਤੇਰਾ ਅਵਰ ਓਟ ਸਗਲੀ ਮੋਹਿ ਤਿਆਗੀ ॥
ਹੇ ਪ੍ਰਭੂ! ਮੈਂ ਤੇਰਾ ਦਾਸ ਹਾਂ ਤੇਰਾ ਸੇਵਕ ਹਾਂ, ਮੈਨੂੰ ਹੋਰ ਕੋਈ ਆਸਰਾ ਨਹੀਂ (ਤੈਥੋਂ ਬਿਨਾ) ਮੈਂ ਹੋਰ ਸਾਰੀ ਓਟ ਛੱਡ ਚੁੱਕਾ ਹਾਂ ।
I am Your helpless servant and slave; I have given up all other support.
ਭੋਰ ਭਰਮ ਕਾਟੇ ਪ੍ਰਭ ਸਿਮਰਤ ਗਿਆਨ ਅੰਜਨ ਮਿਲਿ ਸੋਵਤ ਜਾਗੀ ॥੧॥
ਹੇ ਪ੍ਰਭੂ! ਤੇਰਾ ਨਾਮ ਸਿਮਰਦਿਆਂ ਤੇਰੇ ਨਾਲ ਡੂੰਘੀ ਸਾਂਝ ਦਾ ਸੁਰਮਾ ਪਾਇਆਂ ਮੇਰੇ ਛੋਟੇ ਤੋਂ ਛੋਟੇ ਭਰਮ ਭੀ ਕੱਟੇ ਗਏ ਹਨ, (ਤੇਰੇ ਚਰਨਾਂ ਵਿਚ) ਮਿਲ ਕੇ ਮੈਂ (ਮਾਇਆ ਦੇ ਮੋਹ ਦੀ ਨੀਂਦ ਵਿਚ) ਸੁੱਤੀ ਜਾਗ ਪਈ ਹਾਂ ।੧।
Every trace of doubt has been eradicated, remembering God in meditation. I have applied the ointment of spiritual wisdom, and awakened from my sleep. ||1||
ਤੂ ਅਥਾਹੁ ਅਤਿ ਬਡੋ ਸੁਆਮੀ ਕ੍ਰਿਪਾ ਸਿੰਧੁ ਪੂਰਨ ਰਤਨਾਗੀ ॥
ਹੇ ਸੁਆਮੀ! ਤੂੰ ਇਕ ਬਹੁਤ ਵੱਡਾ ਅਥਾਹ ਦਇਆ-ਦਾ-ਸਮੁੰਦਰ ਹੈਂ, ਤੂੰ ਸਰਬ-ਵਿਆਪਕ ਹੈਂ, ਤੂੰ ਰਤਨਾਂ ਦੀ ਖਾਣ ਹੈਂ ।
You are Unfathomably Great and Utterly Vast, O my Lord and Master, Ocean of Mercy, Source of Jewels.
ਨਾਨਕੁ ਜਾਚਕੁ ਹਰਿ ਹਰਿ ਨਾਮੁ ਮਾਂਗੈ ਮਸਤਕੁ ਆਨਿ ਧਰਿਓ ਪ੍ਰਭ ਪਾਗੀ ॥੨॥੭॥੧੮॥
(ਤੇਰੇ ਦਰ ਦਾ) ਮੰਗਤਾ ਨਾਨਕ, ਹੇ ਹਰੀ! ਤੇਰਾ ਨਾਮ ਮੰਗਦਾ ਹੈ, (ਨਾਨਕ ਨੇ ਆਪਣਾ) ਮੱਥਾ, ਹੇ ਪ੍ਰਭੂ! ਤੇਰੇ ਚਰਨਾਂ ਤੇ ਲਿਆ ਕੇ ਰੱਖ ਦਿੱਤਾ ਹੈ ।੨।੭।੧੮।
Nanak, the beggar, begs for the Name of the Lord, Har, Har; he rests his forehead upon God's Feet. ||2||7||18||