ਕਾਨੜਾ ਮਹਲਾ ੫ ॥
Kaanraa, Fifth Mehl:
ਕੁਚਿਲ ਕਠੋਰ ਕਪਟ ਕਾਮੀ ॥
ਹੇ ਸੁਆਮੀ! ਅਸੀ ਜੀਵ ਗੰਦੇ ਆਚਰਨ ਵਾਲੇ ਤੇ ਨਿਰਦਈ ਰਹਿੰਦੇ ਹਾਂ, ਠੱਗੀਆਂ ਕਰਨ ਵਾਲੇ ਹਾਂ, ਵਿਸ਼ਈ ਹਾਂ ।
I am filthy, hard-hearted, deceitful and obsessed with sexual desire.
ਜਿਉ ਜਾਨਹਿ ਤਿਉ ਤਾਰਿ ਸੁਆਮੀ ॥੧॥ ਰਹਾਉ ॥
ਜਿਸ ਭੀ ਤਰੀਕੇ ਨਾਲ ਤੂੰ (ਜੀਵਾਂ ਨੂੰ ਪਾਰ ਲੰਘਾਣਾ ਠੀਕ) ਸਮਝਦਾ ਹੈਂ, ਉਸੇ ਤਰ੍ਹਾਂ (ਇਹਨਾਂ ਵਿਕਾਰਾਂ ਤੋਂ) ਪਾਰ ਲੰਘਾ ।੧।ਰਹਾਉ।
Please carry me across, as You wish, O my Lord and Master. ||1||Pause||
ਤੂ ਸਮਰਥੁ ਸਰਨਿ ਜੋਗੁ ਤੂ ਰਾਖਹਿ ਅਪਨੀ ਕਲ ਧਾਰਿ ॥੧॥
ਹੇ ਸੁਆਮੀ! ਤੂੰ ਸਾਰੀਆਂ ਤਾਕਤਾਂ ਦਾ ਮਾਲਕ ਹੈਂ, ਤੂੰ ਸਰਨ-ਪਏ ਦੀ ਰੱਖਿਆ ਕਰਨ-ਜੋਗ ਹੈਂ, ਤੂੰ (ਜੀਵਾਂ ਨੂੰ) ਆਪਣੀ ਤਾਕਤ ਵਰਤ ਕੇ ਬਚਾਂਦਾ (ਆ ਰਿਹਾ) ਹੈਂ ।੧।
You are All-powerful and Potent to grant Sanctuary. Exerting Your Power, You protect us. ||1||
ਜਾਪ ਤਾਪ ਨੇਮ ਸੁਚਿ ਸੰਜਮ ਨਾਹੀ ਇਨ ਬਿਧੇ ਛੁਟਕਾਰ ॥
ਹੇ ਨਾਨਕ! (ਆਖ—) ਜਪ, ਤਪ, ਵਰਤ-ਨੇਮ; ਸਰੀਰਕ ਪਵਿੱਤ੍ਰਤਾ, ਸੰਜਮ—ਇਹਨਾਂ ਤਰੀਕਿਆਂ ਨਾਲ (ਵਿਕਾਰਾਂ ਤੋਂ ਜੀਵਾਂ ਦੀ) ਖ਼ਲਾਸੀ ਨਹੀਂ ਹੋ ਸਕਦੀ ।
Chanting and deep meditation, penance and austere self-discipline, fasting and purification - salvation does not come by any of these means.
ਗਰਤ ਘੋਰ ਅੰਧ ਤੇ ਕਾਢਹੁ ਪ੍ਰਭ ਨਾਨਕ ਨਦਰਿ ਨਿਹਾਰਿ ॥੨॥੮॥੧੯॥
ਹੇ ਪ੍ਰਭੂ! ਤੂੰ (ਆਪ ਹੀ) ਮਿਹਰ ਦੀ ਨਿਗਾਹ ਨਾਲ ਤੱਕ ਕੇ (ਵਿਕਾਰਾਂ ਦੇ) ਘੁੱਪ ਹਨੇਰੇ ਟੋਏ ਵਿਚੋਂ ਬਾਹਰ ਕੱਢ ।੨।੮।੧੯।
Please lift me up and out of this deep, dark ditch; O God, please bless Nanak with Your Glance of Grace. ||2||8||19||