ਕਾਨੜਾ ਮਹਲਾ ੫ ॥
Kaanraa, Fifth Mehl:
ਹੀਏ ਕੋ ਪ੍ਰੀਤਮੁ ਬਿਸਰਿ ਨ ਜਾਇ ॥
ਹੇ ਮੇਰੀ ਮਾਂ! (ਮੈਂ ਤਾਂ ਸਦਾ ਇਹੀ ਅਰਦਾਸ ਕਰਦਾ ਹਾਂ ਕਿ ਮੇਰੇ) ਦਿਲ ਦਾ ਜਾਨੀ ਪ੍ਰਭੂ (ਮੈਨੂੰ ਕਦੇ ਭੀ) ਨਾਹ ਭੁੱਲੇ ।
I pray that my heart may never forget my Beloved.
ਤਨ ਮਨ ਗਲਤ ਭਏ ਤਿਹ ਸੰਗੇ ਮੋਹਨੀ ਮੋਹਿ ਰਹੀ ਮੋਰੀ ਮਾਇ ॥੧॥ ਰਹਾਉ ॥
(ਉਸ ਨੂੰ ਭੁਲਾਇਆਂ) ਮਨ ਨੂੰ ਮੋਹਣ ਵਾਲੀ ਮਾਇਆ ਆਪਣੇ ਮੋਹ ਵਿਚ ਫਸਾਣ ਲੱਗ ਪੈਂਦੀ ਹੈ, ਸਰੀਰ ਅਤੇ ਮਨ (ਦੋਵੇਂ ਹੀ) ਉਸ (ਮੋਹਨੀ) ਦੇ ਨਾਲ ਹੀ ਮਸਤ ਰਹਿੰਦੇ ਹਨ ।੧।ਰਹਾਉ।
My body and mind are blended with Him, but the Enticer, Maya, is enticing me, O my mother. ||1||Pause||
ਜੈ ਜੈ ਪਹਿ ਕਹਉ ਬ੍ਰਿਥਾ ਹਉ ਅਪੁਨੀ ਤੇਊ ਤੇਊ ਗਹੇ ਰਹੇ ਅਟਕਾਇ ॥
ਹੇ ਮਾਂ! ਜਿਨ੍ਹਾਂ ਜਿਨ੍ਹਾਂ ਪਾਸ ਮੈਂ ਆਪਣੀ ਇਹ ਔਖਿਆਈ ਦੱਸਦਾ ਹਾਂ, ਉਹ ਭੀ ਸਾਰੇ (ਇਸ ਮੋਹਨੀ ਦੇ ਪੰਜੇ ਵਿਚ) ਫਸੇ ਪਏ ਹਨ ਅਤੇ (ਜੀਵਨ-ਪੰਧ ਵਿਚ) ਰੁਕੇ ਹੋਏ ਹਨ ।
Those unto whom I tell my pain and frustration - they themselves are caught and stuck.
ਅਨਿਕ ਭਾਂਤਿ ਕੀ ਏਕੈ ਜਾਲੀ ਤਾ ਕੀ ਗੰਠਿ ਨਹੀ ਛੋਰਾਇ ॥੧॥
(ਇਹ ਮੋਹਨੀ) ਅਨੇਕਾਂ ਹੀ ਰੂਪਾਂ ਦੀ ਇਕੋ ਹੀ ਜਾਲੀ ਹੈ, ਇਸ ਦੀ (ਪਈ ਹੋਈ) ਗੰਢ ਨੂੰ ਕੋਈ ਭੀ ਛੁੜਾ ਨਹੀਂ ਸਕਦਾ ।੧।
In all sorts of ways, Maya has cast the net; the knots cannot be loosened. ||1||
ਫਿਰਤ ਫਿਰਤ ਨਾਨਕ ਦਾਸੁ ਆਇਓ ਸੰਤਨ ਹੀ ਸਰਨਾਇ ॥
ਹੇ ਨਾਨਕ! (ਆਖ—ਹੇ ਭਾਈ! ਅਨੇਕਾਂ ਜੂਨਾਂ ਵਿਚ) ਭਟਕਦਾ ਭਟਕਦਾ ਜਿਹੜਾ (ਮਨੁੱਖ ਸੰਤ ਜਨਾਂ ਦਾ) ਦਾਸ (ਬਣ ਕੇ) ਸੰਤ ਜਨਾਂ ਦੀ ਸਰਨ ਆਉਂਦਾ ਹੈ,
Wandering and roaming, slave Nanak has come to the Sanctuary of the Saints.
ਕਾਟੇ ਅਗਿਆਨ ਭਰਮ ਮੋਹ ਮਾਇਆ ਲੀਓ ਕੰਠਿ ਲਗਾਇ ॥੨॥੪॥੨੩॥
(ਉਸ ਦੇ ਅੰਦਰੋਂ) ਆਤਮਕ ਜੀਵਨ ਵਲੋਂ ਬੇ-ਸਮਝੀ, ਭਟਕਣਾ ਅਤੇ ਮਾਇਆ ਦੇ ਮੋਹ (ਦੀਆਂ ਗੰਢਾਂ) ਕੱਟੀਆਂ ਜਾਂਦੀਆਂ ਹਨ, (ਪ੍ਰਭੂ ਜੀ) ਉਸ ਨੂੰ ਆਪਣੇ ਗਲ ਨਾਲ ਲਾ ਲੈਂਦੇ ਹਨ ।੨।੪।੨੩।
The bonds of ignorance, doubt, emotional attachment and the love of Maya have been cut; God hugs me close in His Embrace. ||2||4||23||