ਕਾਨੜਾ ਮਹਲਾ ੫ ॥
Kaanraa, Fifth Mehl:
ਸਾਜਨ ਮੀਤ ਸੁਆਮੀ ਨੇਰੋ ॥
ਹੇ ਭਾਈ! (ਸਭਨਾਂ ਦਾ) ਸੱਜਣ ਮਿੱਤਰ ਮਾਲਕ ਪ੍ਰਭੂ (ਹਰ ਵੇਲੇ ਤੇਰੇ) ਨੇੜੇ (ਵੱਸ ਰਿਹਾ ਹੈ) ।
My Friend, my Best Friend, my Lord and Master, is near.
ਪੇਖਤ ਸੁਨਤ ਸਭਨ ਕੈ ਸੰਗੇ ਥੋਰੈ ਕਾਜ ਬੁਰੋ ਕਹ ਫੇਰੋ ॥੧॥ ਰਹਾਉ ॥
ਉਹ ਸਭ ਜੀਵਾਂ ਦੇ ਨਾਲ ਵੱਸਦਾ ਹੈ (ਸਭਨਾਂ ਦੇ ਕਰਮ) ਵੇਖਦਾ ਹੈ (ਸਭਨਾਂ ਦੀਆਂ) ਸੁਣਦਾ ਹੈ ਥੋੜੀ ਜਿਹੀ ਜ਼ਿੰਦਗੀ ਦੇ ਮਨੋਰਥਾਂ ਦੀ ਖ਼ਾਤਰ ਮੰਦੇ ਕੰਮ ਕਿਉਂ ਕੀਤੇ ਜਾਣ? ।੧।ਰਹਾਉ।
He sees and hears everything; He is with everyone. You are here for such short time - why do you do evil? ||1||Pause||
ਨਾਮ ਬਿਨਾ ਜੇਤੋ ਲਪਟਾਇਓ ਕਛੂ ਨਹੀ ਨਾਹੀ ਕਛੁ ਤੇਰੋ ॥
ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਜਿਤਨੇ ਭੀ ਪਦਾਰਥਾਂ ਨਾਲ ਤੂੰ ਚੰਬੜ ਰਿਹਾ ਹੈਂ ਉਹਨਾਂ ਵਿਚੋਂ ਤੇਰਾ (ਆਖ਼ਰ) ਕੁਝ ਭੀ ਨਹੀਂ ਬਣਨਾ ।
Except for the Naam, whatever you are involved with is nothing - nothing is yours.
ਆਗੈ ਦ੍ਰਿਸਟਿ ਆਵਤ ਸਭ ਪਰਗਟ ਈਹਾ ਮੋਹਿਓ ਭਰਮ ਅੰਧੇਰੋ ॥੧॥
ਇਥੇ ਤੂੰ ਮਾਇਆ ਦੇ ਮੋਹ ਵਿਚ ਫਸ ਰਿਹਾ ਹੈਂ, ਭਰਮਾਂ ਦੇ ਹਨੇਰੇ ਵਿਚ (ਠੇਢੇ ਖਾ ਰਿਹਾ ਹੈਂ) ਪਰ ਪਰਲੋਕ ਵਿਚ (ਇਥੋਂ ਦਾ ਕੀਤਾ ਹੋਇਆ) ਸਭ ਕੁਝ ਪ੍ਰਤੱਖ ਤੌਰ ਤੇ ਦਿੱਸ ਪੈਂਦਾ ਹੈ ।੧।
Hereafter, everything is revealed to your gaze; but in this world, all are enticed by the darkness of doubt. ||1||
ਅਟਕਿਓ ਸੁਤ ਬਨਿਤਾ ਸੰਗ ਮਾਇਆ ਦੇਵਨਹਾਰੁ ਦਾਤਾਰੁ ਬਿਸੇਰੋ ॥
ਹੇ ਭਾਈ! ਤੂੰ ਪੁੱਤਰ ਇਸਤ੍ਰੀ ਅਤੇ ਮਾਇਆ ਦੇ ਮੋਹ ਵਿਚ (ਆਤਮਕ ਜੀਵਨ ਦੇ ਪੰਧ ਵਲੋਂ) ਰੁਕਿਆ ਪਿਆ ਹੈਂ, ਸਭ ਕੁਝ ਦੇ ਸਕਣ ਵਾਲੇ ਦਾਤਾਰ ਪ੍ਰਭੂ ਨੂੰ ਭੁਲਾ ਰਿਹਾ ਹੈਂ ।
People are caught in Maya, attached to their children and spouses. They have forgotten the Great and Generous Giver.
ਕਹੁ ਨਾਨਕ ਏਕੈ ਭਾਰੋਸਉ ਬੰਧਨ ਕਾਟਨਹਾਰੁ ਗੁਰੁ ਮੇਰੋ ॥੨॥੬॥੨੫॥
ਹੇ ਨਾਨਕ ਆਖ—ਹੇ ਭਾਈ! ਸਿਰਫ਼ ਇੱਕ (ਗੁਰੂ ਪਰਮੇਸਰ ਦਾ) ਭਰੋਸਾ (ਰੱਖ) । ਪਿਆਰਾ ਗੁਰੂ (ਮਾਇਆ ਦੇ ਸਾਰੇ) ਬੰਧਨ ਕੱਟਣ ਦੀ ਸਮਰੱਥਾ ਵਾਲਾ ਹੈ (ਉਸ ਦੀ ਸਰਨ ਪਿਆ ਰਹੁ) ।੨।੬।੨੫।
Says Nanak, I have one article of faith; my Guru is the One who releases me from bondage. ||2||6||25||