ਕਾਨੜਾ ਮਹਲਾ ੫ ॥
Kaanraa, Fifth Mehl:
ਬੂਡਤ ਪ੍ਰਾਨੀ ਹਰਿ ਜਪਿ ਧੀਰੈ ॥
ਹੇ ਭਾਈ! (ਸੰਸਾਰ-ਸਮੁੰਦਰ ਵਿਚ) ਡੁੱਬ ਰਿਹਾ ਮਨੁੱਖ (ਗੁਰੂ ਦੀ ਰਾਹੀਂ) ਪਰਮਾਤਮਾ ਦਾ ਨਾਮ ਜਪ ਕੇ (ਪਾਰ ਲੰਘ ਸਕਣ ਲਈ) ਹੌਸਲਾ ਪ੍ਰਾਪਤ ਕਰ ਲੈਂਦਾ ਹੈ,
The drowning mortal is comforted and consoled, meditating on the Lord.
ਬਿਨਸੈ ਮੋਹੁ ਭਰਮੁ ਦੁਖੁ ਪੀਰੈ ॥੧॥ ਰਹਾਉ ॥
(ਉਸ ਦੇ ਅੰਦਰੋਂ) ਮਾਇਆ ਦਾ ਮੋਹ ਮਿਟ ਜਾਂਦਾ ਹੈ, ਭਟਕਣਾ ਦੂਰ ਹੋ ਜਾਂਦੀ ਹੈ, ਦੁੱਖ-ਦਰਦ ਨਾਸ ਹੋ ਜਾਂਦਾ ਹੈ ।੧।ਰਹਾਉ।
He is rid of emotional attachment, doubt, pain and suffering. ||1||Pause||
ਸਿਮਰਉ ਦਿਨੁ ਰੈਨਿ ਗੁਰ ਕੇ ਚਰਨਾ ॥
ਹੇ ਭਾਈ! ਮੈਂ (ਭੀ) ਦਿਨ ਰਾਤ ਗੁਰੂ ਦੇ ਚਰਨਾਂ ਦਾ ਧਿਆਨ ਧਰਦਾ ਹਾਂ ।
I meditate in remembrance, day and night, on the Guru's Feet.
ਜਤ ਕਤ ਪੇਖਉ ਤੁਮਰੀ ਸਰਨਾ ॥੧॥
ਹੇ ਪ੍ਰਭੂ! ਮੈਂ ਜਿਧਰ ਕਿਧਰ ਵੇਖਦਾ ਹਾਂ (ਗੁਰੂ ਦੀ ਕਿਰਪਾ ਨਾਲ) ਮੈਨੂੰ ਤੇਰਾ ਹੀ ਸਹਾਰਾ ਦਿੱਸ ਰਿਹਾ ਹੈ ।੧।
Wherever I look, I see Your Sanctuary. ||1||
ਸੰਤ ਪ੍ਰਸਾਦਿ ਹਰਿ ਕੇ ਗੁਨ ਗਾਇਆ ॥
ਹੇ ਨਾਨਕ! ਗੁਰੂ ਦੀ ਕਿਰਪਾ ਨਾਲ (ਜਿਹੜਾ ਮਨੁੱਖ) ਪਰਮਾਤਮਾ ਦੇ ਗੁਣ ਗਾਣ ਲੱਗ ਪਿਆ,
By the Grace of the Saints, I sing the Glorious Praises of the Lord.
ਗੁਰ ਭੇਟਤ ਨਾਨਕ ਸੁਖੁ ਪਾਇਆ ॥੨॥੮॥੨੭॥
ਗੁਰੂ ਨੂੰ ਮਿਲਦਿਆਂ ਉਸ ਨੇ ਆਤਮਕ ਆਨੰਦ ਪ੍ਰਾਪਤ ਕਰ ਲਿਆ ।੨।੮।੨੭।
Meeting with the Guru, Nanak has found peace. ||2||8||27||