ਕਾਨੜਾ ਮਹਲਾ ੫ ॥
Kaanraa, Fifth Mehl:
ਕੁਹਕਤ ਕਪਟ ਖਪਟ ਖਲ ਗਰਜਤ ਮਰਜਤ ਮੀਚੁ ਅਨਿਕ ਬਰੀਆ ॥੧॥ ਰਹਾਉ ॥
ਹੇ ਭਾਈ! (ਜਿਨ੍ਹਾਂ ਮਨੁੱਖਾਂ ਦੇ ਅੰਦਰ ਆਤਮਕ ਜੀਵਨ ਦਾ) ਨਾਸ ਕਰਨ ਵਾਲੇ ਖੋਟ ਭੜਕੇ ਰਹਿੰਦੇ ਹਨ, (ਜਿਨ੍ਹਾਂ ਦੇ ਅੰਦਰ ਕਾਮਾਦਿਕ) ਦੁਸ਼ਟ ਗੱਜਦੇ ਰਹਿੰਦੇ ਹਨ, (ਉਹਨਾਂ ਨੂੰ) ਮੌਤ ਅਨੇਕਾਂ ਵਾਰੀ ਮਾਰਦੀ ਰਹਿੰਦੀ ਹੈ ।੧।ਰਹਾਉ।
Those fools who bellow with rage and destructive deceit, are crushed and killed innumerable times. ||1||Pause||
ਅਹੰ ਮਤ ਅਨ ਰਤ ਕੁਮਿਤ ਹਿਤ ਪ੍ਰੀਤਮ ਪੇਖਤ ਭ੍ਰਮਤ ਲਾਖ ਗਰੀਆ ॥੧॥
ਹੇ ਭਾਈ! (ਅਜਿਹੇ ਮਨੁੱਖ) ਹਉਮੈ ਦੇ ਮੱਤੇ ਹੋਏ (ਪ੍ਰਭੂ ਨੂੰ ਭੁਲਾ ਕੇ) ਹੋਰ ਹੋਰ (ਰਸਾਂ) ਵਿਚ ਰੱਤੇ ਰਹਿੰਦੇ ਹਨ, (ਅਜਿਹੇ ਮਨੁੱਖ) ਖੋਟੇ ਮਿੱਤਰਾਂ ਨਾਲ ਪਿਆਰ ਪਾਂਦੇ ਹਨ, ਖੋਟਿਆਂ ਨੂੰ ਆਪਣੇ ਸੱਜਣ ਬਣਾਂਦੇ ਹਨ, (ਅਜਿਹੇ ਮਨੁੱਖ ਕਾਮਾਦਿਕ ਵਿਕਾਰਾਂ ਦੀਆਂ) ਲੱਖਾਂ ਗਲੀਆਂ ਨੂੰ ਝਾਕਦੇ ਭਟਕਦੇ ਫਿਰਦੇ ਹਨ ।੧।
Intoxicated with egotism and imbued with other tastes, I am in love with my evil enemies. My Beloved watches over me as I wander through thousands of incarnations. ||1||
ਅਨਿਤ ਬਿਉਹਾਰ ਅਚਾਰ ਬਿਧਿ ਹੀਨਤ ਮਮ ਮਦ ਮਾਤ ਕੋਪ ਜਰੀਆ ॥
ਹੇ ਭਾਈ! (ਅਜਿਹੇ ਮਨੁੱਖ) ਨਾਸਵੰਤ ਪਦਾਰਥਾਂ ਦੇ ਕਾਰ-ਵਿਹਾਰ ਵਿਚ ਹੀ ਰੁੱਝੇ ਰਹਿੰਦੇ ਹਨ, ਉਹਨਾਂ ਦਾ ਆਚਰਨ ਚੰਗੀ ਮਰਯਾਦਾ ਤੋਂ ਸੱਖਣਾ ਹੁੰਦਾ ਹੈ, ਉਹ (ਮਾਇਆ ਦੀ) ਮਮਤਾ ਦੇ ਨਸ਼ੇ ਵਿਚ ਮਸਤ ਰਹਿੰਦੇ ਹਨ, ਅਤੇ ਕੋ੍ਰਧ ਦੀ ਅੱਗ ਵਿਚ ਸੜਦੇ ਰਹਿੰਦੇ ਹਨ ।
My dealings are false, and my lifestyle is chaotic. Intoxicated with the wine of emotion, I am burning in the fire of anger.
ਕਰੁਣ ਕ੍ਰਿਪਾਲ ਗੋੁਪਾਲ ਦੀਨ ਬੰਧੁ ਨਾਨਕ ਉਧਰੁ ਸਰਨਿ ਪਰੀਆ ॥੨॥੧੧॥੩੦॥
ਹੇ ਨਾਨਕ! (ਆਖ—) ਹੇ ਤਰਸ-ਰੂਪ ਪ੍ਰਭੂ! ਹੇ ਦਇਆ ਦੇ ਘਰ ਪ੍ਰਭੂ! ਹੇ ਸ੍ਰਿਸ਼ਟੀ ਦੇ ਪਾਲਕ! ਤੂੰ ਗਰੀਬਾਂ ਦਾ ਪਿਆਰਾ ਹੈਂ, (ਮੈਂ ਤੇਰੀ) ਸਰਨ ਆ ਪਿਆ ਹਾਂ, (ਮੈਨੂੰ ਇਹਨਾਂ ਕਾਮਾਦਿਕ ਦੁਸ਼ਟਾਂ ਤੋਂ) ਬਚਾਈ ਰੱਖ ।੨।੧੧।੩੦।
O Merciful Lord of the World, Embodiment of Compassion, Relative of the meek and the poor, please save Nanak; I seek Your Sanctuary. ||2||11||30||