ਕਾਨੜਾ ਮਹਲਾ ੫ ॥
Kaanraa, Fifth Mehl:
ਜੀਅ ਪ੍ਰਾਨ ਮਾਨ ਦਾਤਾ ॥
ਹੇ ਭਾਈ! ਪਰਮਾਤਮਾ (ਤੈਨੂੰ) ਜਿੰਦ ਦੇਣ ਵਾਲਾ ਹੈ, ਪ੍ਰਾਣ ਦੇਣ ਵਾਲਾ ਹੈ, ਇੱਜ਼ਤ ਦੇਣ ਵਾਲਾ ਹੈ ।
The Giver of the soul, the breath of life and honor
ਹਰਿ ਬਿਸਰਤੇ ਹੀ ਹਾਨਿ ॥੧॥ ਰਹਾਉ ॥
(ਅਜਿਹੇ) ਪਰਮਾਤਮਾ ਨੂੰ ਵਿਸਾਰਦਿਆਂ (ਆਤਮਕ ਜੀਵਨ ਵਿਚ) ਘਾਟਾ ਹੀ ਘਾਟਾ ਪੈਂਦਾ ਹੈ ।੧।ਰਹਾਉ।
- forgetting the Lord, all is lost. ||1||Pause||
ਗੋਬਿੰਦ ਤਿਆਗਿ ਆਨ ਲਾਗਹਿ ਅੰਮ੍ਰਿਤੋ ਡਾਰਿ ਭੂਮਿ ਪਾਗਹਿ ॥
ਹੇ ਮੂਰਖ! ਪਰਮਾਤਮਾ (ਦੀ ਯਾਦ) ਛੱਡ ਕੇ ਤੂੰ ਹੋਰ ਹੋਰ (ਪਦਾਰਥਾਂ) ਵਿਚ ਲੱਗਾ ਰਹਿੰਦਾ ਹੈਂ, ਤੂੰ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਡੋਲ੍ਹ ਕੇ ਧਰਤੀ ਵਿਚ ਸੁੱਟ ਰਿਹਾ ਹੈਂ,
You have forsaken the Lord of the Universe, and become attached to another - you are throwing away the Ambrosial Nectar, to take dust.
ਬਿਖੈ ਰਸ ਸਿਉ ਆਸਕਤ ਮੂੜੇ ਕਾਹੇ ਸੁਖ ਮਾਨਿ ॥੧॥
ਵਿਸ਼ੇ-ਵਿਕਾਰਾਂ ਦੇ ਸੁਆਦਾਂ ਨਾਲ ਚੰਬੜਿਆ ਹੋਇਆ ਤੂੰ ਕਿਵੇਂ ਸੁਖ ਹਾਸਲ ਕਰ ਸਕਦਾ ਹੈਂ? ।੧।
What do you expect from corrupt pleasures? You fool! What makes you think that they will bring peace? ||1||
ਕਾਮਿ ਕ੍ਰੋਧਿ ਲੋਭਿ ਬਿਆਪਿਓ ਜਨਮ ਹੀ ਕੀ ਖਾਨਿ ॥
ਹੇ ਮੂਰਖ! ਤੂੰ (ਸਦਾ) ਕਾਮ ਵਿਚ, ਕ੍ਰੋਧ ਵਿਚ, ਲੋਭ ਵਿਚ ਫਸਿਆ ਰਹਿੰਦਾ ਹੈਂ, (ਇਹ ਕਾਮ ਕੋ੍ਰਧ ਲੋਭ ਆਦਿਕ ਤਾਂ) ਜਨਮਾਂ ਦੇ ਗੇੜ ਦਾ ਹੀ ਵਸੀਲਾ ਹਨ ।
Engrossed in unfulfilled sexual desire, unresolved anger and greed, you shall be consigned to reincarnation.
ਪਤਿਤ ਪਾਵਨ ਸਰਨਿ ਆਇਓ ਉਧਰੁ ਨਾਨਕ ਜਾਨਿ ॥੨॥੧੨॥੩੧॥
ਹੇ ਨਾਨਕ! (ਆਖ—) ਹੇ ਵਿਕਾਰੀਆਂ ਨੂੰ ਪਵਿੱਤਰ ਕਰਨ ਵਾਲੇ ਪ੍ਰਭੂ! (ਮੈਂ ਤੇਰੀ) ਸਰਨ ਆਇਆ ਹਾਂ, (ਮੈਨੂੰ ਆਪਣੇ ਦਰ ਤੇ ਡਿਗਾ) ਜਾਣ ਕੇ (ਇਹਨਾਂ ਵਿਕਾਰਾਂ ਤੋਂ ਬਚਾਈ ਰੱਖ) ।੨।੧੨।੩੧।
But I have entered the Sanctuary of the Purifier of sinners. O Nanak, I know that I shall be saved. ||2||12||31||