ਕਾਨੜਾ ਮਹਲਾ ੫ ॥
Kaanraa, Fifth Mehl:
ਅਵਿਲੋਕਉ ਰਾਮ ਕੋ ਮੁਖਾਰਬਿੰਦ ॥
ਹੇ ਭਾਈ! (ਗੁਰੂ ਦੀ ਰਾਹੀਂ) ਭਾਲ ਕਰਦਿਆਂ ਕਰਦਿਆਂ (ਮੈਂ ਪਰਮਾਤਮਾ ਦਾ ਨਾਮ-) ਰਤਨ ਲੱਭ ਲਿਆ ਹੈ (ਜਿਸ ਦੀ ਬਰਕਤਿ ਨਾਲ ਮੇਰੇ ਅੰਦਰੋਂ) ਸਾਰੀ ਚਿੰਤਾ ਦੂਰ ਹੋ ਗਈ ਹੈ ।
I gaze on the Lotus-like Face of the Lord.
ਖੋਜਤ ਖੋਜਤ ਰਤਨੁ ਪਾਇਓ ਬਿਸਰੀ ਸਭ ਚਿੰਦ ॥੧॥ ਰਹਾਉ ॥
(ਹੁਣ ਮੇਰੀ ਇਹੀ ਤਾਂਘ ਰਹਿੰਦੀ ਹੈ ਕਿ) ਮੈਂ ਪ੍ਰਭੂ ਦਾ ਸੋਹਣਾ ਮੁਖੜਾ (ਸਦਾ) ਵੇਖਦਾ ਰਹਾਂ ।੧।ਰਹਾਉ।
Searching and seeking, I have found the Jewel. I am totally rid of all anxiety. ||1||Pause||
ਚਰਨ ਕਮਲ ਰਿਦੈ ਧਾਰਿ ॥
ਹੇ ਭਾਈ! ਪ੍ਰਭੂ ਦੇ ਸੋਹਣੇ ਚਰਨ ਹਿਰਦੇ ਵਿਚ ਵਸਾ ਕੇ
Enshrining His Lotus Feet within my heart,
ਉਤਰਿਆ ਦੁਖੁ ਮੰਦ ॥੧॥
(ਮੇਰੇ ਅੰਦਰੋਂ) ਭੈੜਾ (ਸਾਰਾ) ਦੁੱਖ ਦੂਰ ਹੋ ਗਿਆ ਹੈ ।੧।
pain and wickedness have been dispelled. ||1||
ਰਾਜ ਧਨੁ ਪਰਵਾਰੁ ਮੇਰੈ ਸਰਬਸੋ ਗੋਬਿੰਦ ॥
ਹੇ ਭਾਈ! (ਹੁਣ) ਮੇਰੇ ਵਾਸਤੇ ਪਰਮਾਤਮਾ (ਦਾ ਨਾਮ ਹੀ) ਸਭ ਕੁਝ ਹੈ, (ਨਾਮ ਹੀ ਮੇਰੇ ਵਾਸਤੇ) ਰਾਜ (ਹੈ, ਨਾਮ ਹੀ ਮੇਰੇ ਵਾਸਤੇ) ਧਨ (ਹੈ, ਨਾਮ ਹੀ ਮੇਰਾ) ਪਰਵਾਰ ਹੈ ।
The Lord of all the Universe is my kingdom, wealth and family.
ਸਾਧਸੰਗਮਿ ਲਾਭੁ ਪਾਇਓ ਨਾਨਕ ਫਿਰਿ ਨ ਮਰੰਦ ॥੨॥੧੩॥੩੨॥
ਹੇ ਨਾਨਕ! (ਜਿਨ੍ਹਾਂ ਮਨੁੱਖਾਂ ਨੇ) ਗੁਰੂ ਦੀ ਸੰਗਤਿ ਵਿਚ (ਟਿਕ ਕੇ ਪਰਮਾਤਮਾ ਦਾ ਨਾਮ ਦਾ) ਲਾਭ ਖੱਟ ਲਿਆ, ਉਹਨਾਂ ਨੂੰ ਮੁੜ ਆਤਮਕ ਮੌਤ ਨਹੀਂ ਆਉਂਦੀ ।੨।੧੩।੩੨।
In the Saadh Sangat, the Company of the Holy, Nanak has earned the Profit; he shall never die again. ||2||13||32||