ਗਉੜੀ ਗੁਆਰੇਰੀ ਮਹਲਾ ੩ ॥
Gauree Gwaarayree, Third Mehl:
 
ਇਕਿ ਗਾਵਤ ਰਹੇ ਮਨਿ ਸਾਦੁ ਨ ਪਾਇ ॥
ਮਨੁੱਖ ਐਸੇ ਹਨ ਜੋ (ਭਗਤੀ ਦੇ ਗੀਤ) ਗਾਂਦੇ (ਤਾਂ) ਰਹਿੰਦੇ ਹਨ (ਪਰ ਉਹਨਾਂ ਦੇ) ਮਨ ਵਿਚ ਕੋਈ ਆਨੰਦ ਪੈਦਾ ਨਹੀਂ ਹੁੰਦਾ (ਕਿਉਂਕਿ ਉਹ ਆਪਣੇ ਭਗਤ ਹੋਣ ਦੀ)
Some sing on and on, but their minds do not find happiness.
 
ਹਉਮੈ ਵਿਚਿ ਗਾਵਹਿ ਬਿਰਥਾ ਜਾਇ ॥
ਹਉਮੈ ਵਿਚ (ਭਗਤੀ ਦੇ ਗੀਤ) ਗਾਂਦੇ ਹਨ (ਉਹਨਾਂ ਦਾ ਇਹ ਉੱਦਮ) ਵਿਅਰਥ ਚਲਾ ਜਾਂਦਾ ਹੈ ।
In egotism, they sing, but it is wasted uselessly.
 
ਗਾਵਣਿ ਗਾਵਹਿ ਜਿਨ ਨਾਮ ਪਿਆਰੁ ॥
(ਸਿਫ਼ਤਿ-ਸਾਲਾਹ ਦੇ ਗੀਤ) ਅਸਲ ਵਿਚ ਉਹ ਮਨੁੱਖ ਗਾਂਦੇ ਹਨ, ਜਿਨ੍ਹਾਂ ਦਾ ਪਰਮਾਤਮਾ ਦੇ ਨਾਮ ਨਾਲ ਪਿਆਰ ਹੈ,
Those who love the Naam, sing the song.
 
ਸਾਚੀ ਬਾਣੀ ਸਬਦ ਬੀਚਾਰੁ ॥੧॥
ਜੇਹੜੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਦਾ, ਸ਼ਬਦ ਦਾ ਵਿਚਾਰ (ਆਪਣੇ ਹਿਰਦੇ ਵਿਚ ਟਿਕਾਂਦੇ ਹਨ) ।੧।
They contemplate the True Bani of the Word, and the Shabad. ||1||
 
ਗਾਵਤ ਰਹੈ ਜੇ ਸਤਿਗੁਰ ਭਾਵੈ ॥
ਜੇ ਗੁਰੂ ਨੂੰ ਚੰਗਾ ਲੱਗੇ (ਜੇ ਗੁਰੂ ਮਿਹਰ ਕਰੇ ਤਾਂ ਉਸ ਦੀ ਮਿਹਰ ਦਾ ਸਦਕਾ ਉਸ ਦੀ ਸਰਨ ਆਇਆ ਮਨੁੱਖ) ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ,
They sing on and on, if it pleases the True Guru.
 
ਮਨੁ ਤਨੁ ਰਾਤਾ ਨਾਮਿ ਸੁਹਾਵੈ ॥੧॥ ਰਹਾਉ ॥
ਉਸ ਦਾ ਮਨ ਉਸ ਦਾ ਤਨ ਪ੍ਰਭੂ ਦੇ ਨਾਮ ਵਿਚ ਰੰਗਿਆ ਜਾਂਦਾ ਹੈ ਤੇ ਉਸ ਦਾ ਜੀਵਨ ਸੋਹਣਾ ਬਣ ਜਾਂਦਾ ਹੈ ।੧।ਰਹਾਉ।
Their minds and bodies are embellished and adorned, attuned to the Naam, the Name of the Lord. ||1||Pause||
 
ਇਕਿ ਗਾਵਹਿ ਇਕਿ ਭਗਤਿ ਕਰੇਹਿ ॥
ਕਈ ਮਨੁੱਖ ਐਸੇ ਹਨ ਜੋ (ਭਗਤੀ ਦੇ ਗੀਤ) ਗਾਂਦੇ ਹਨ ਤੇ ਰਾਸਾਂ ਪਾਂਦੇ ਹਨ,
Some sing, and some perform devotional worship.
 
ਨਾਮੁ ਨ ਪਾਵਹਿ ਬਿਨੁ ਅਸਨੇਹ ॥
ਪ੍ਰਭੂ-ਚਰਨਾਂ ਦੇ ਪਿਆਰ ਤੋਂ ਬਿਨਾ ਉਹਨਾਂ ਨੂੰ ਪਰਮਾਤਮਾ ਦਾ ਨਾਮ ਪ੍ਰਾਪਤ ਨਹੀਂ ਹੰੁਦਾ ।
Without heart-felt love, the Naam is not obtained.
 
ਸਚੀ ਭਗਤਿ ਗੁਰ ਸਬਦ ਪਿਆਰਿ ॥
ਉਹਨਾਂ ਦੀ ਹੀ ਭਗਤੀ ਪਰਵਾਨ ਹੁੰਦੀ ਹੈ, ਜੇਹੜੇ ਗੁਰੂ ਦੇ ਸ਼ਬਦ ਦੇ ਪਿਆਰ ਵਿਚ ਜੁੜੇ ਰਹਿੰਦੇ ਹਨ,
True devotional worship consists of love for the Word of the Guru's Shabad.
 
ਅਪਨਾ ਪਿਰੁ ਰਾਖਿਆ ਸਦਾ ਉਰਿ ਧਾਰਿ ॥੨॥
ਜਿਨ੍ਹਾਂ ਨੇ ਆਪਣੇ ਪ੍ਰਭੂ-ਪਤੀ ਨੂੰ ਸਦਾ ਆਪਣੇ ਹਿਰਦੇ ਵਿਚ ਟਿਕਾ ਕੇ ਰੱਖਿਆ ਹੋਇਆ ਹੈ ।੨।
The devotee keeps his Beloved clasped tightly to his heart. ||2||
 
ਭਗਤਿ ਕਰਹਿ ਮੂਰਖ ਆਪੁ ਜਣਾਵਹਿ ॥
ਮੂਰਖ ਲੋਕ ਰਾਸਾਂ ਪਾਂਦੇ ਹਨ ਤੇ ਆਪਣੇ ਆਪ ਨੂੰ ਭਗਤ ਪਰਗਟ ਕਰਦੇ ਹਨ,
The fools perform devotional worship by showing off;
 
ਨਚਿ ਨਚਿ ਟਪਹਿ ਬਹੁਤੁ ਦੁਖੁ ਪਾਵਹਿ ॥
(ਉਹ ਮੂਰਖ ਰਾਸਾਂ ਪਾਣ ਵੇਲੇ) ਨੱਚ ਨੱਚ ਕੇ ਟੱਪਦੇ ਹਨ (ਪਰ ਅੰਤਰ ਆਤਮੇ ਹਉਮੈ ਦੇ ਕਾਰਨ ਆਤਮਕ ਆਨੰਦ ਦੇ ਥਾਂ) ਦੁਖ ਹੀ ਦੁਖ ਪਾਂਦੇ ਹਨ ।
they dance and dance and jump all around, but they only suffer in terrible pain.
 
ਨਚਿਐ ਟਪਿਐ ਭਗਤਿ ਨ ਹੋਇ ॥
ਨੱਚਣ ਟੱਪਣ ਨਾਲ ਭਗਤੀ ਨਹੀਂ ਹੁੰਦੀ ।
By dancing and jumping, devotional worship is not performed.
 
ਸਬਦਿ ਮਰੈ ਭਗਤਿ ਪਾਏ ਜਨੁ ਸੋਇ ॥੩॥
ਪਰਮਾਤਮਾ ਦੀ ਭਗਤੀ ਉਹੀ ਮਨੁੱਖ ਪ੍ਰਾਪਤ ਕਰ ਸਕਦਾ ਹੈ, ਜੇਹੜਾ ਗੁਰੂ ਦੇ ਸ਼ਬਦ ਵਿਚ ਜੁੜ ਕੇ (ਆਪਾ-ਭਾਵ ਵਲੋਂ, ਹਉਮੈ ਵਲੋਂ) ਮਰਦਾ ਹੈ ।੩।
But one who dies in the Word of the Shabad, obtains devotional worship. ||3||
 
ਭਗਤਿ ਵਛਲੁ ਭਗਤਿ ਕਰਾਏ ਸੋਇ ॥
(ਪਰ ਜੀਵਾਂ ਦੇ ਕੀਹ ਵੱਸ ?) ਭਗਤੀ ਨਾਲ ਪਿਆਰ ਕਰਨ ਵਾਲਾ
The Lord is the Lover of His devotees; He inspires them to perform devotional worship.
 
ਸਚੀ ਭਗਤਿ ਵਿਚਹੁ ਆਪੁ ਖੋਇ ॥
ਸਚੀ ਪ੍ਰੇਮ-ਮਈ ਸੇਵਾ ਆਪਣੇ ਆਪ ਨੂੰ ਅੰਦਰੋਂ ਗੁਆਉਣ ਵਿੱਚ ਹੈ।
True devotional worship consists of eliminating selfishness and conceit from within.
 
ਮੇਰਾ ਪ੍ਰਭੁ ਸਾਚਾ ਸਭ ਬਿਧਿ ਜਾਣੈ ॥
ਉਹ ਪਰਮਾਤਮਾ ਸਭ ਜੀਵਾਂ ਦੇ ਢੰਗ ਜਾਣਦਾ ਹੈ (ਕਿ ਇਹ ਭਗਤੀ ਕਰਦੇ ਹਨ ਜਾਂ ਪਖੰਡ) ।
My True God knows all ways and means.
 
ਨਾਨਕ ਬਖਸੇ ਨਾਮੁ ਪਛਾਣੈ ॥੪॥੪॥੨੪॥
ਹੇ ਨਾਨਕ ! ਜਿਸ ਮਨੁੱਖ ਉਤੇ ਪ੍ਰਭੂ ਬਖ਼ਸ਼ਸ਼ ਕਰਦਾ ਹੈ ਉਹ ਮਨੁੱਖ ਉਸ ਦੇ ਨਾਮ ਨੂੰ ਪਛਾਣਦਾ ਹੈ (ਨਾਮ ਨਾਲ) ਡੂੰਘੀ ਸਾਂਝ ਪਾ ਲੈਂਦਾ ਹੈ ।੪।੪।੨੪।
O Nanak, He forgives those who recognize the Naam. ||4||4||24||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by