ਕਾਨੜਾ ਮਹਲਾ ੫ ॥
Kaanraa, Fifth Mehl:
ਐਸੀ ਕਉਨ ਬਿਧੇ ਦਰਸਨ ਪਰਸਨਾ ॥੧॥ ਰਹਾਉ ॥
ਹੇ ਭਾਈ! (ਮੈਨੂੰ ਦੱਸ) ਇਹੋ ਜਿਹਾ ਕਿਹੜਾ ਤਰੀਕਾ ਹੈ ਜਿਸ ਨਾਲ ਪ੍ਰਭੂ ਦਾ ਦਰਸਨ (ਹੋ ਜਾਏ, ਪ੍ਰਭੂ ਦੇ ਚਰਨਾਂ ਦੀ) ਛੁਹ ਮਿਲ ਜਾਏ? ।੧।ਰਹਾਉ।
How may I obtain the Blessed Vision of Your Darshan? ||1||Pause||
ਆਸ ਪਿਆਸ ਸਫਲ ਮੂਰਤਿ ਉਮਗਿ ਹੀਉ ਤਰਸਨਾ ॥੧॥
ਹੇ ਭਾਈ! ਸਭ ਜੀਵਾਂ ਨੂੰ ਮਨ-ਮੰਗੀਆਂ ਮੁਰਾਦਾਂ ਦੇਣ ਵਾਲੇ ਪ੍ਰਭੂ ਦੇ ਦਰਸਨ ਦੀ ਮੇਰੇ ਅੰਦਰ ਤਾਂਘ ਹੈ ਉਡੀਕ ਹੈ । ਉਮੰਗ ਵਿਚ ਮੇਰਾ ਹਿਰਦਾ (ਦਰਸ਼ਨ ਨੂੰ) ਤਰਸ ਰਿਹਾ ਹੈ ।੧।
I hope and thirst for Your wish-fulfilling image; my heart yearns and longs for You. ||1||
ਦੀਨ ਲੀਨ ਪਿਆਸ ਮੀਨ ਸੰਤਨਾ ਹਰਿ ਸੰਤਨਾ ॥
(ਉੱਤਰ :) ਜੇ ਨਿਮਾਣੇ ਹੋ ਕੇ ਸੰਤ ਜਨਾਂ ਦੇ ਚਰਨਾਂ ਤੇ ਢਹਿ ਪਈਏ (ਜੇ ਪ੍ਰਭੂ ਦੇ ਦਰਸਨ ਦੀ ਇਤਨੀ ਤਾਂਘ ਹੋਵੇ, ਜਿਵੇਂ) ਮੱਛੀ ਨੂੰ (ਪਾਣੀ ਦੀ) ਪਿਆਸ ਹੁੰਦੀ ਹੈ,
The meek and humble Saints are like thirsty fish; the Saints of the Lord are absorbed in Him.
ਹਰਿ ਸੰਤਨਾ ਕੀ ਰੇਨ ॥
ਜੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਦੀ ਖ਼ਾਤਰ,
I am the dust of the feet of the Lord's Saints.
ਹੀਉ ਅਰਪਿ ਦੇਨ ॥
ਆਪਣਾ ਹਿਰਦਾ ਭੇਟ ਕਰ ਦੇਈਏ,
I dedicate my heart to them.
ਪ੍ਰਭ ਭਏ ਹੈ ਕਿਰਪੇਨ ॥
ਤਾਂ, ਹੇ ਭਾਈ! ਪ੍ਰਭੂ ਦਇਆਵਾਨ ਹੁੰਦਾ ਹੈ ।
God has become Merciful to me.
ਮਾਨੁ ਮੋਹੁ ਤਿਆਗਿ ਛੋਡਿਓ ਤਉ ਨਾਨਕ ਹਰਿ ਜੀਉ ਭੇਟਨਾ ॥੨॥੨॥੩੫॥
ਹੇ ਨਾਨਕ! (ਜਦੋਂ ਕਿਸੇ ਨੇ ਆਪਣੇ ਅੰਦਰੋਂ) ਅਹੰਕਾਰ ਅਤੇ ਮੋਹ ਤਿਆਗ ਦਿੱਤਾ, ਤਦੋਂ (ਉਸ ਨੂੰ) ਪ੍ਰਭੂ ਜੀ ਮਿਲ ਪੈਂਦੇ ਹਨ ।੨।੨।੩੫।
Renouncing pride and leaving behind emotional attachment, O Nanak, one meets with the Dear Lord. ||2||2||35||