ਕਾਨੜਾ ਮਹਲਾ ੫ ॥
Kaanraa, Fifth Mehl:
ਰੰਗਾ ਰੰਗ ਰੰਗਨ ਕੇ ਰੰਗਾ ॥
ਹੇ ਭਾਈ! ਪਰਮਾਤਮਾ (ਇਸ ਜਗਤ-ਤਮਾਸ਼ੇ ਵਿਚ) ਅਨੇਕਾਂ ਹੀ ਰੰਗਾਂ ਵਿਚ (ਵੱਸ ਰਿਹਾ ਹੈ)
The Playful Lord imbues all with the Color of His Love.
ਕੀਟ ਹਸਤ ਪੂਰਨ ਸਭ ਸੰਗਾ ॥੧॥ ਰਹਾਉ ॥
ਕੀੜੀ ਤੋਂ ਲੈ ਕੇ ਹਾਥੀ ਤਕ ਸਭਨਾਂ ਦੇ ਨਾਲ ਵੱਸਦਾ ਹੈ ।੧।ਰਹਾਉ।
From the ant to the elephant, He is permeating and pervading all. ||1||Pause||
ਬਰਤ ਨੇਮ ਤੀਰਥ ਸਹਿਤ ਗੰਗਾ ॥
ਹੇ ਭਾਈ! (ਉਸ ਪਰਮਾਤਮਾ ਦਾ ਦਰਸਨ ਕਰਨ ਲਈ) ਕੋਈ ਵਰਤ ਨੇਮ ਰੱਖ ਰਿਹਾ ਹੈ, ਕੋਈ ਗੰਗਾ ਸਮੇਤ ਸਾਰੇ ਤੀਰਥਾਂ ਦਾ ਇਸ਼ਨਾਨ ਕਰਦਾ ਹੈ;
Some go on fasts, make vows, and take pilgrimages to sacred shrines on the Ganges.
ਜਲੁ ਹੇਵਤ ਭੂਖ ਅਰੁ ਨੰਗਾ ॥
ਕੋਈ (ਠੰਢੇ) ਪਾਣੀ ਅਤੇ ਬਰਫ਼ (ਦੀ ਠੰਢ ਸਹਾਰ ਰਿਹਾ ਹੈ), ਕੋਈ ਭੁੱਖਾਂ ਕੱਟਦਾ ਹੈ ਕੋਈ ਨੰਗਾ ਰਹਿੰਦਾ ਹੈ;
They stand naked in the water, enduring hunger and poverty.
ਪੂਜਾਚਾਰ ਕਰਤ ਮੇਲੰਗਾ ॥
ਕੋਈ ਆਸਣ ਜਮਾ ਦੇ ਪੂਜਾ ਆਦਿਕ ਦੇ ਕਰਮ ਕਰਦਾ ਹੈ;
They sit cross-legged, perform worship services and do good deeds.
ਚਕ੍ਰ ਕਰਮ ਤਿਲਕ ਖਾਟੰਗਾ ॥
ਕੋਈ ਆਪਣੇ ਸਰੀਰ ਦੇ ਛੇ ਅੰਗਾਂ ਉਤੇ ਚੱਕਰ ਤਿਲਕ ਆਦਿਕ ਲਾਣ ਦੇ ਕਰਮ ਕਰਦਾ ਹੈ ।
They apply religious symbols to their bodies, and ceremonial marks to their limbs.
ਦਰਸਨੁ ਭੇਟੇ ਬਿਨੁ ਸਤਸੰਗਾ ॥੧॥
ਪਰ ਸਾਧ ਸੰਗਤਿ ਦਾ ਦਰਸਨ ਕਰਨ ਤੋਂ ਬਿਨਾ (ਇਹ ਸਾਰੇ ਕਰਮ ਵਿਅਰਥ ਹਨ) ।
They read through the Shaastras, but they do not join the Sat Sangat, the True Congregation. ||1||
ਹਠਿ ਨਿਗ੍ਰਹਿ ਅਤਿ ਰਹਤ ਬਿਟੰਗਾ ॥
ਹੇ ਭਾਈ! (ਅਨੇਕਾਂ ਰੰਗਾਂ ਵਿਚ ਵਿਆਪਕ ਉਸ ਪ੍ਰਭੂ ਦਾ ਦਰਸਨ ਕਰਨ ਲਈ) ਕੋਈ ਮਨੁੱਖ ਹਠ ਨਾਲ ਇੰਦ੍ਰਿਆਂ ਨੂੰ ਰੋਕਣ ਦੇ ਜਤਨ ਨਾਲ ਸਿਰ ਪਰਨੇ ਹੋਇਆ ਹੈ ।
They stubbornly practice ritualistic postures, standing on their heads.
ਹਉ ਰੋਗੁ ਬਿਆਪੈ ਚੁਕੈ ਨ ਭੰਗਾ ॥
(ਪਰ ਇਸ ਤਰ੍ਹਾਂ ਸਗੋਂ) ਹਉਮੈ ਦਾ ਰੋਗ (ਮਨੁੱਖ ਉਤੇ) ਜ਼ੋਰ ਪਾ ਲੈਂਦਾ ਹੈ,
They are afflicted with the disease of egotism, and their faults are not covered up.
ਕਾਮ ਕ੍ਰੋਧ ਅਤਿ ਤ੍ਰਿਸਨ ਜਰੰਗਾ ॥
(ਉਸ ਦੇ ਅੰਦਰੋਂ ਆਤਮਕ ਜੀਵਨ ਦੀ) ਤੋਟ ਮੁੱਕਦੀ ਨਹੀਂ, ਕਾਮ ਕੋ੍ਰਧ ਤ੍ਰਿਸ਼ਨਾ (ਦੀ ਅੱਗ) ਵਿਚ ਸੜਦਾ ਰਹਿੰਦਾ ਹੈ ।
They burn in the fire of sexual frustration, unresolved anger and compulsive desire.
ਸੋ ਮੁਕਤੁ ਨਾਨਕ ਜਿਸੁ ਸਤਿਗੁਰੁ ਚੰਗਾ ॥੨॥੩॥੩੬॥
ਹੇ ਨਾਨਕ! (ਕਾਮ ਕੋ੍ਰਧ ਤ੍ਰਿਸ਼ਨਾ ਤੋਂ) ਉਹ ਮਨੁੱਖ ਬਚਿਆ ਰਹਿੰਦਾ ਹੈ ਜਿਸ ਨੂੰ ਸੋਹਣਾ ਗੁਰੂ ਮਿਲ ਪੈਂਦਾ ਹੈ ।੨।੩।੩੧।
He alone is liberated, O Nanak, whose True Guru is Good. ||2||3||36||