ਕਾਨੜਾ ਮਹਲਾ ੫ ਘਰੁ ੯
Kaanraa, Fifth Mehl, Ninth House:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਪਤਿਤ ਪਾਵਨੁ ਭਗਤਿ ਬਛਲੁ ਭੈ ਹਰਨ ਤਾਰਨ ਤਰਨ ॥੧॥ ਰਹਾਉ ॥
ਹੇ ਪ੍ਰਭੂ! ਤੂੰ ਵਿਕਾਰੀਆਂ ਨੂੰ ਪਵਿੱਤਰ ਕਰਨ ਵਾਲਾ ਹੈਂ, ਤੂੰ ਭਗਤੀ-ਭਾਵ ਨਾਲ ਪਿਆਰ ਕਰਨ ਵਾਲਾ ਹੈਂ, ਤੂੰ (ਜੀਵਾਂ ਦੇ ਸਾਰੇ) ਡਰ ਦੂਰ ਕਰਨ ਵਾਲਾ ਹੈਂ, ਤੂੰ (ਜੀਵਨ ਨੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾਣ ਲਈ ਜਹਾਜ਼ ਹੈਂ ।੧।ਰਹਾਉ।
The Purifier of sinners, the Lover of His devotees, the Destroyer of fear - He carries us across to the other side. ||1||Pause||
ਨੈਨ ਤਿਪਤੇ ਦਰਸੁ ਪੇਖਿ ਜਸੁ ਤੋਖਿ ਸੁਨਤ ਕਰਨ ॥੧॥
ਹੇ ਪ੍ਰਭੂ! ਤੇਰਾ ਦਰਸਨ ਕਰ ਕੇ (ਮੇਰੀਆਂ) ਅੱਖਾਂ ਰੱਜ ਜਾਂਦੀਆਂ ਹਨ, (ਮੇਰੇ) ਕੰਨ ਤੇਰਾ ਜਸ ਸੁਣ ਕੇ ਠੰਢ ਹਾਸਲ ਕਰਦੇ ਹਨ ।੧।
My eyes are satisfied, gazing upon the Blessed Vision of His Darshan; my ears are satisfied, hearing His Praise. ||1||
ਪ੍ਰਾਨ ਨਾਥ ਅਨਾਥ ਦਾਤੇ ਦੀਨ ਗੋਬਿਦ ਸਰਨ ॥
ਹੇ (ਜੀਵਾਂ ਦੇ) ਪ੍ਰਾਣਾਂ ਦੇ ਨਾਥ! ਹੇ ਅਨਾਥਾਂ ਦੇ ਦਾਤੇ! ਹੇ ਦੀਨਾਂ ਦੇ ਦਾਤੇ! ਹੇ ਗੋਬਿੰਦ! ਮੈਂ ਤੇਰੀ ਸਰਨ ਆਇਆ ਹਾਂ ।
He is the Master of the praanaa, the breath of life; He is the Giver of Support to the unsupported. I am meek and poor - I seek the Sanctuary of the Lord of the Universe.
ਆਸ ਪੂਰਨ ਦੁਖ ਬਿਨਾਸਨ ਗਹੀ ਓਟ ਨਾਨਕ ਹਰਿ ਚਰਨ ॥੨॥੧॥੪੦॥
ਹੇ ਨਾਨਕ! (ਆਖ—) ਹੇ ਹਰੀ! ਹੇ (ਸਭ ਜੀਵਾਂ ਦੀਆਂ) ਆਸਾਂ ਪੂਰਨ ਕਰਨ ਵਾਲੇ! ਹੇ (ਸਭ ਦੇ) ਦੁੱਖ ਨਾਸ ਕਰਨ ਵਾਲੇ! ਮੈਂ ਤੇਰੇ ਚਰਨਾਂ ਦੀ ਓਟ ਲਈ ਹੈ ।੨।੧।੪੦।
He is the Fulfiller of hope, the Destroyer of pain. Nanak grasps the Support of the Feet of the Lord. ||2||1||40||