ਗਉੜੀ ਗੁਆਰੇਰੀ ਮਹਲਾ ੩ ॥
Gauree Gwaarayree, Third Mehl:
ਮਨੁ ਮਾਰੇ ਧਾਤੁ ਮਰਿ ਜਾਇ ॥
(ਗੁਰੂ ਦੀ ਸਰਨ ਪੈ ਕੇ ਜੇਹੜਾ ਮਨੁੱਖ ਆਪਣੇ) ਮਨ ਨੂੰ ਕਾਬੂ ਕਰ ਲੈਂਦਾ ਹੈ, ਉਸ ਮਨੁੱਖ ਦੀ (ਮਾਇਆ ਵਾਲੀ) ਭਟਕਣਾ ਮੁੱਕ ਜਾਂਦੀ ਹੈ ।
When someone kills and subdues his own mind, his wandering nature is also subdued.
ਬਿਨੁ ਮੂਏ ਕੈਸੇ ਹਰਿ ਪਾਇ ॥
ਮਨ ਵੱਸ ਵਿਚ ਆਉਣ ਤੋਂ ਬਿਨਾ ਪਰਮਾਤਮਾ ਦੀ ਪ੍ਰਾਪਤੀ ਨਹੀਂ ਹੋ ਸਕਦੀ ।
Without such a death, how can one find the Lord?
ਮਨੁ ਮਰੈ ਦਾਰੂ ਜਾਣੈ ਕੋਇ ॥
ਉਸੇ ਮਨੁੱਖ ਦਾ ਮਨ ਵੱਸ ਵਿਚ ਆਉਂਦਾ ਹੈ, ਜੇਹੜਾ ਇਸ ਨੂੰ ਵੱਸ ਲਿਆਉਣ ਦੀ ਦਵਾਈ ਜਾਣਦਾ ਹੈ,
Only a few know the medicine to kill the mind.
ਮਨੁ ਸਬਦਿ ਮਰੈ ਬੂਝੈ ਜਨੁ ਸੋਇ ॥੧॥
(ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ) ਉਹੀ ਸਮਝਦਾ ਹੈ ਕਿ ਮਨ ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਵੱਸ ਵਿਚ ਆ ਸਕਦਾ ਹੈ ।੧।
One whose mind dies in the Word of the Shabad, understands Him. ||1||
ਜਿਸ ਨੋ ਬਖਸੇ ਦੇ ਵਡਿਆਈ ॥
(ਹੇ ਭਾਈ!) ਜਿਸ ਮਨੁੱਖ ਉਤੇ ਪਰਮਾਤਮਾ ਮਿਹਰ ਕਰਦਾ ਹੈ ਉਸ ਨੂੰ (ਇਹ) ਵਡਿਆਈ ਦੇਂਦਾ ਹੈ
He grants greatness to those whom He forgives.
ਗੁਰ ਪਰਸਾਦਿ ਹਰਿ ਵਸੈ ਮਨਿ ਆਈ ॥੧॥ ਰਹਾਉ ॥
(ਕਿ) ਗੁਰੂ ਦੀ ਕਿਰਪਾ ਨਾਲ ਉਹ ਪ੍ਰਭੂ ਉਸ ਦੇ ਮਨ ਵਿਚ ਆ ਵੱਸਦਾ ਹੈ ।੧।ਰਹਾਉ।
By Guru's Grace, the Lord comes to dwell within the mind. ||1||Pause||
ਗੁਰਮੁਖਿ ਕਰਣੀ ਕਾਰ ਕਮਾਵੈ ॥
ਜਦੋਂ ਮਨੁੱਖ ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖਾਂ ਵਾਲਾ ਆਚਰਨ ਬਣਾਣ ਦੀ ਕਾਰ ਕਰਦਾ ਹੈ,
The Gurmukh practices doing good deeds;
ਤਾ ਇਸੁ ਮਨ ਕੀ ਸੋਝੀ ਪਾਵੈ ॥
ਤਦੋਂ ਉਸ ਨੂੰ ਇਸ ਮਨ (ਦੇ ਸੁਭਾਵ) ਦੀ ਸਮਝ ਆ ਜਾਂਦੀ ਹੈ, (ਤਦੋਂ ਉਹ ਸਮਝ ਲੈਂਦਾ ਹੈ ਕਿ),
thus he comes to understand this mind.
ਮਨੁ ਮੈ ਮਤੁ ਮੈਗਲ ਮਿਕਦਾਰਾ ॥
ਮਨ ਹਉਮੈ ਵਿਚ ਮਸਤ ਰਹਿੰਦਾ ਹੈ ਜਿਵੇਂ ਕੋਈ ਹਾਥੀ ਸ਼ਰਾਬ ਵਿਚ ਮਸਤ ਹੋਵੇ ।
The mind is like an elephant, drunk with wine.
ਗੁਰੁ ਅੰਕਸੁ ਮਾਰਿ ਜੀਵਾਲਣਹਾਰਾ ॥੨॥
ਗੁਰੂ ਹੀ (ਆਤਮਕ ਮੌਤੇ ਮਰੇ ਹੋਏ ਇਸ ਮਨ ਨੂੰ ਆਪਣੇ ਸ਼ਬਦ ਦਾ) ਅੰਕੁਸ ਮਾਰ ਕੇ (ਮੁੜ) ਆਤਮਕ ਜੀਵਨ ਦੇਣ ਦੇ ਸਮਰੱਥ ਹੈ ।੨।
The Guru is the rod which controls it, and shows it the way. ||2||
ਮਨੁ ਅਸਾਧੁ ਸਾਧੈ ਜਨੁ ਕੋਇ ॥
(ਇਹ) ਮਨ (ਸੌਖੇ ਤਰੀਕੇ ਨਾਲ) ਵੱਸ ਵਿਚ ਨਹੀਂ ਆ ਸਕਦਾ, ਕੋਈ ਵਿਰਲਾ ਮਨੁੱਖ (ਗੁਰੂ ਦੀ ਸਰਨ ਪੈ ਕੇ ਇਸ ਨੂੰ) ਵੱਸ ਵਿਚ ਲਿਆਉਂਦਾ ਹੈ ।
The mind is uncontrollable; how rare are those who subdue it.
ਅਚਰੁ ਚਰੈ ਤਾ ਨਿਰਮਲੁ ਹੋਇ ॥
ਜਦੋਂ ਮਨੁੱਖ (ਗੁਰੂ ਦੀ ਸਹਾਇਤਾ ਨਾਲ ਆਪਣੇ ਮਨ ਦੇ) ਅਮੋੜ-ਪੁਣੇ ਨੂੰ ਮੁਕਾ ਲੈਂਦਾ ਹੈ, ਤਦੋਂ ਮਨ ਪਵਿਤ੍ਰ ਹੋ ਜਾਂਦਾ ਹੈ ।
Those who move the immovable become pure.
ਗੁਰਮੁਖਿ ਇਹੁ ਮਨੁ ਲਇਆ ਸਵਾਰਿ ॥
ਗੁਰੂ ਦੀ ਸ਼ਰਨ ਪੈਣ ਵਾਲਾ ਮਨੁੱਖ ਇਸ ਮਨ ਨੂੰ ਸੋਹਣਾ ਬਣਾ ਲੈਂਦਾ ਹੈ,
The Gurmukhs embellish and beautify this mind.
ਹਉਮੈ ਵਿਚਹੁ ਤਜੇ ਵਿਕਾਰ ॥੩॥
ਉਹ (ਆਪਣੇ ਅੰਦਰੋਂ) ਹਉਮੈ ਛੱਡ ਦੇਂਦਾ ਹੈ ਵਿਕਾਰ ਤਿਆਗ ਦੇਂਦਾ ਹੈ ।੩।
They eradicate egotism and corruption from within. ||3||
ਜੋ ਧੁਰਿ ਰਾਖਿਅਨੁ ਮੇਲਿ ਮਿਲਾਇ ॥
ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ ਨੇ ਆਪਣੀ ਧੁਰ ਦਰਗਾਹ ਤੋਂ ਹੀ ਗੁਰੂ ਦੇ ਚਰਨਾਂ ਵਿਚ ਜੋੜ ਕੇ (ਵਿਕਾਰਾਂ ਵਲੋਂ) ਰੱਖ ਲਿਆ ਹੈ,
Those who, by pre-ordained destiny, are united in the Lord's Union,
ਕਦੇ ਨ ਵਿਛੁੜਹਿ ਸਬਦਿ ਸਮਾਇ ॥
ਉਹ ਗੁਰੂ ਦੇ ਸ਼ਬਦ ਵਿਚ ਲੀਨ ਰਹਿ ਕੇ ਕਦੇ ਉਸ ਪਰਮਾਤਮਾ ਨਾਲੋਂ ਵਿਛੁੜਦੇ ਨਹੀਂ ।
are never separated from Him again; they are absorbed in the Shabad.
ਆਪਣੀ ਕਲਾ ਆਪੇ ਹੀ ਜਾਣੈ ॥
ਹੇ ਨਾਨਕ! ਪਰਮਾਤਮਾ ਆਪਣੀ ਇਹ ਗੁਝੀ ਤਾਕਤ ਆਪ ਹੀ ਜਾਣਦਾ ਹੈ ।
He Himself knows His Own Almighty Power.
ਨਾਨਕ ਗੁਰਮੁਖਿ ਨਾਮੁ ਪਛਾਣੈ ॥੪॥੫॥੨੫॥
(ਇਕ ਗੱਲ ਪਰਤੱਖ ਹੈ ਕਿ) ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ ਪਰਮਾਤਮਾ ਦੇ ਨਾਮ ਨੂੰ ਪਛਾਣ ਲੈਂਦਾ ਹੈ (ਨਾਮ ਨਾਲ ਡੂੰਘੀ ਸਾਂਝ ਪਾ ਲੈਂਦਾ ਹੈ) ।੪।੫।੨੫।
O Nanak, the Gurmukh realizes the Naam, the Name of the Lord. ||4||5||25||