ਕਾਨੜਾ ਮਹਲਾ ੫ ॥
Kaanraa, Fifth Mehl:
ਮਾਈ ਸਿਮਰਤ ਰਾਮ ਰਾਮ ਰਾਮ ॥
ਹੇ ਮਾਂ! ਉਸ ਦਾ ਨਾਮ ਹਰ ਵੇਲੇ ਸਿਮਰਦਿਆਂ,
O mother, I meditate on the Lord, Raam, Raam, Raam.
ਪ੍ਰਭ ਬਿਨਾ ਨਾਹੀ ਹੋਰੁ ॥
ਪ੍ਰਭੂ ਬਿਨਾ (ਮੇਰਾ) ਕੋਈ ਹੋਰ (ਆਸਰਾ) ਨਹੀਂ ਹੈ ।
Without God, there is no other at all.
ਚਿਤਵਉ ਚਰਨਾਰਬਿੰਦ ਸਾਸਨ ਨਿਸਿ ਭੋਰ ॥੧॥ ਰਹਾਉ ॥
ਮੈਂ ਦਿਨ ਰਾਤ ਹਰੇਕ ਸਾਹ ਦੇ ਨਾਲ ਉਸ ਦੇ ਸੋਹਣੇ ਚਰਨਾਂ ਦਾ ਧਿਆਨ ਧਰਦਾ ਰਹਿੰਦਾ ਹਾਂ ।੧।ਰਹਾਉ।
I remember His Lotus Feet with every breath, night and day. ||1||Pause||
ਲਾਇ ਪ੍ਰੀਤਿ ਕੀਨ ਆਪਨ ਤੂਟਤ ਨਹੀ ਜੋਰੁ ॥
ਹੇ ਮਾਂ! (ਉਸ ਪਰਮਾਤਮਾ ਨਾਲ) ਪਿਆਰ ਪਾ ਕੇ (ਮੈਂ ਉਸ ਨੂੰ) ਆਪਣਾ ਬਣਾ ਲਿਆ ਹੈ (ਹੁਣ ਇਹ) ਪ੍ਰੀਤ ਦੀ ਗੰਢ ਟੁੱਟੇਗੀ ਨਹੀਂ ।
He loves me and makes me His Own; my union with Him shall never be broken.
ਪ੍ਰਾਨ ਮਨੁ ਧਨੁ ਸਰਬਸੋੁ ਹਰਿ ਗੁਨ ਨਿਧੇ ਸੁਖ ਮੋਰ ॥੧॥
ਮੇਰੇ ਵਾਸਤੇ ਗੁਣਾਂ ਦਾ ਖ਼ਜ਼ਾਨਾ ਹਰੀ ਹੀ ਸੁਖ ਹੈ, ਜਿੰਦ ਹੈ, ਮਨ ਹੈ, ਧਨ ਹੈ, ਮੇਰਾ ਸਭ ਕੁਝ ਉਹੀ ਹੈ ।੧।
He is my breath of life, mind, wealth and everything. The Lord is the Treasure of Virtue and Peace. ||1||
ਈਤ ਊਤ ਰਾਮ ਪੂਰਨੁ ਨਿਰਖਤ ਰਿਦ ਖੋਰਿ ॥
ਹੇ ਨਾਨਕ! ਇਥੇ ਉਥੇ ਹਰ ਥਾਂ ਪਰਮਾਤਮਾ ਹੀ ਵਿਆਪਕ ਹੈ, ਮੈਂ ਉਸਨੂੰ ਆਪਣੇ ਹਿਰਦੇ ਦੇ ਲੁਕਵੇਂ ਥਾਂ ਵਿਚ (ਬੈਠਾ) ਵੇਖ ਰਿਹਾ ਹਾਂ ।
Here and hereafter, the Lord is perfectly pervading; He is seen deep within the heart.
ਸੰਤ ਸਰਨ ਤਰਨ ਨਾਨਕ ਬਿਨਸਿਓ ਦੁਖੁ ਘੋਰ ॥੨॥੩॥੪੮॥
(ਜੀਵਾਂ ਨੂੰ ਪਾਰ ਲੰਘਾਣ ਲਈ ਉਹ) ਜਹਾਜ਼ ਹੈ, ਸੰਤਾਂ ਦੀ ਸਰਨ ਵਿਚ (ਜਿਨ੍ਹਾਂ ਨੂੰ ਮਿਲ ਪੈਂਦਾ ਹੈ, ਉਹਨਾਂ ਦਾ) ਸਾਰਾ ਵੱਡੇ ਤੋਂ ਵੱਡਾ ਦੁੱਖ ਭੀ ਨਾਸ ਹੋ ਜਾਂਦਾ ਹੈ ।੨।੩।੪੮।
In the Sanctuary of the Saints, I am carried across; O Nanak, the terrible pain has been taken away. ||2||3||48||