ਕਾਨੜਾ ਮਹਲਾ ੪ ॥
Kaanraa, Fourth Mehl:
ਮਨੁ ਗੁਰਮਤਿ ਰਸਿ ਗੁਨ ਗਾਵੈਗੋ ॥
ਹੇ ਭਾਈ! (ਜਿਸ ਮਨੁੱਖ ਦਾ) ਮਨ ਗੁਰੂ ਦੀ ਮਤਿ (ਲੈ ਕੇ) ਸੁਆਦ ਨਾਲ (ਪਰਮਾਤਮਾ ਦੇ) ਗੁਣ ਗਾਣ ਲੱਗ ਪੈਂਦਾ ਹੈ
O mind, follow the Guru's Teachings, and joyfully sing God's Praises.
ਜਿਹਵਾ ਏਕ ਹੋਇ ਲਖ ਕੋਟੀ ਲਖ ਕੋਟੀ ਕੋਟਿ ਧਿਆਵੈਗੋ ॥੧॥ ਰਹਾਉ ॥
(ਉਸ ਦੇ ਅੰਦਰ ਇਤਨਾ ਪਿਆਰ ਜਾਗਦਾ ਹੈ ਕਿ ਉਸ ਦੀ) ਜੀਭ ਇਕ ਤੋਂ (ਮਾਨੋ) ਲੱਖਾਂ ਕੋ੍ਰੜਾਂ ਬਣ ਕੇ (ਨਾਮ) ਜਪਣ ਲੱਗ ਪੈਂਦੀ ਹੈ (ਨਾਮ ਜਪਦੀ ਥੱਕਦੀ ਹੀ ਨਹੀਂ) ।੧।ਰਹਾਉ।
If my one tongue became hundreds of thousands and millions, I would meditate on Him millions and millions of times. ||1||Pause||
ਸਹਸ ਫਨੀ ਜਪਿਓ ਸੇਖਨਾਗੈ ਹਰਿ ਜਪਤਿਆ ਅੰਤੁ ਨ ਪਾਵੈਗੋ ॥
ਹੇ ਭਾਈ! (ਉਸ ਆਤਮਕ ਆਨੰਦ ਦੇ ਪ੍ਰੇਰੇ ਹੋਏ ਹੀ) ਸ਼ੇਸ਼ਨਾਗ ਨੇ (ਆਪਣੀ ਹਜ਼ਾਰ) ਫ਼ਨ ਨਾਲ (ਸਦਾ ਹਰਿ-ਨਾਮ) ਜਪਿਆ ਹੈ । ਪਰ ਹੇ, ਭਾਈ! ਪਰਮਾਤਮਾ ਦਾ ਨਾਮ ਜਪਦਿਆਂ ਕੋਈ ਪਰਮਾਤਮਾ (ਦੇ ਗੁਣਾਂ) ਦਾ ਅੰਤ ਨਹੀਂ ਲੱਭ ਸਕਦਾ ।
The serpent king chants and meditates on the Lord with his thousands of heads, but even by these chants, he cannot find the Lord's limits.
ਤੂ ਅਥਾਹੁ ਅਤਿ ਅਗਮੁ ਅਗਮੁ ਹੈ ਮਤਿ ਗੁਰਮਤਿ ਮਨੁ ਠਹਰਾਵੈਗੋ ॥੧॥
ਹੇ ਪ੍ਰਭੂ! ਤੂੰ ਅਥਾਹ (ਸਮੁੰਦਰ) ਹੈਂ, ਤੂੰ ਸਦਾ ਹੀ ਅਪਹੁੰਚ ਹੈਂ । ਹੇ ਭਾਈ! ਗੁਰੂ ਦੀ ਮਤਿ ਦੀ ਰਾਹੀਂ (ਨਾਮ ਜਪਣ ਵਾਲੇ ਮਨੁੱਖ ਦਾ) ਮਨ ਭਟਕਣੋਂ ਹਟ ਜਾਂਦਾ ਹੈ ।੧।
You are Utterly Unfathomable, Inaccessible and Infinite. Through the Wisdom of the Guru's Teachings, the mind becomes steady and balanced. ||1||
ਜਿਨ ਤੂ ਜਪਿਓ ਤੇਈ ਜਨ ਨੀਕੇ ਹਰਿ ਜਪਤਿਅਹੁ ਕਉ ਸੁਖੁ ਪਾਵੈਗੋ ॥
ਹੇ ਪ੍ਰਭੂ! ਜਿਹੜੇ ਮਨੁੱਖਾਂ ਨੇ ਤੈਨੂੰ ਜਪਿਆ ਹੈ, ਉਹੀ ਮਨੁੱਖ ਚੰਗੇ (ਜੀਵਨ ਵਾਲੇ) ਬਣੇ ਹਨ । ਹੇ ਭਾਈ! ਨਾਮ ਜਪਣ ਵਾਲਿਆਂ ਨੂੰ ਹਰੀ (ਆਤਮਕ) ਆਨੰਦ ਬਖ਼ਸ਼ਦਾ ਹੈ ।
Those humble beings who meditate on You are noble and exalted. Meditating on the Lord, they are at peace.
ਬਿਦਰ ਦਾਸੀ ਸੁਤੁ ਛੋਕ ਛੋਹਰਾ ਕ੍ਰਿਸਨੁ ਅੰਕਿ ਗਲਿ ਲਾਵੈਗੋ ॥੨॥
(ਵੇਖੋ, ਇਕ) ਦਾਸੀ ਦਾ ਪੁੱਤਰ ਬਿਦਰ ਛੋਕਰਾ ਜਿਹਾ ਹੀ ਸੀ, (ਪਰ ਨਾਮ ਜਪਣ ਦੀ ਬਰਕਤਿ ਨਾਲ) ਕ੍ਰਿਸਨ ਉਸ ਨੂੰ ਛਾਤੀ ਨਾਲ ਲਾ ਰਿਹਾ ਹੈ, ਗਲ ਨਾਲ ਲਾ ਰਿਹਾ ਹੈ ।੨।
Bidur, the son of a slave-girl, was an untouchable, but Krishna hugged him close in His Embrace. ||2||
ਜਲ ਤੇ ਓਪਤਿ ਭਈ ਹੈ ਕਾਸਟ ਕਾਸਟ ਅੰਗਿ ਤਰਾਵੈਗੋ ॥
ਹੇ ਭਾਈ! ਪਾਣੀ ਤੋਂ ਕਾਠ ਦੀ ਉਤਪੱਤੀ ਹੁੰਦੀ ਹੈ (ਇਸ ਲਾਜ ਨੂੰ ਪਾਲਣ ਲਈ ਪਾਣੀ ਉਸ) ਕਾਠ ਨੂੰ (ਆਪਣੀ ਛਾਤੀ ਉੱਤੇ ਰੱਖੀ ਰੱਖਦਾ ਹੈ) ਤਰਾਂਦਾ ਰਹਿੰਦਾ ਹੈ (ਡੁੱਬਣ ਨਹੀਂ ਦੇਂਦਾ) ।
Wood is produced from water, but by holding onto wood, one is saved from drowning.
ਰਾਮ ਜਨਾ ਹਰਿ ਆਪਿ ਸਵਾਰੇ ਅਪਨਾ ਬਿਰਦੁ ਰਖਾਵੈਗੋ ॥੩॥
(ਇਸੇ ਤਰ੍ਹਾਂ) ਪਰਮਾਤਮਾ ਆਪਣੇ ਸੇਵਕਾਂ ਨੂੰ ਆਪ ਸੋਹਣੇ ਜੀਵਨ ਵਾਲਾ ਬਣਾਂਦਾ ਹੈ, ਆਪਣਾ ਮੁੱਢ-ਕਦੀਮਾਂ ਦਾ ਸੁਭਾਉ ਕਾਇਮ ਰੱਖਦਾ ਹੈ ।੩।
The Lord Himself embellishes and exalts His humble servants; He confirms His Innate Nature. ||3||
ਹਮ ਪਾਥਰ ਲੋਹ ਲੋਹ ਬਡ ਪਾਥਰ ਗੁਰ ਸੰਗਤਿ ਨਾਵ ਤਰਾਵੈਗੋ ॥
ਹੇ ਭਾਈ! ਅਸੀ ਜੀਵ ਪੱਥਰ (ਵਾਂਗ ਪਾਪਾਂ ਨਾਲ ਭਾਰੇ) ਹਾਂ, ਲੋਹੇ (ਵਾਂਗ ਵਿਕਾਰਾਂ ਨਾਲ ਭਾਰੇ) ਹਾਂ, (ਪਰ ਪ੍ਰਭੂ ਆਪ ਮਿਹਰ ਕਰ ਕੇ) ਗੁਰੂ ਦੀ ਸੰਗਤਿ ਵਿਚ ਰੱਖ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾਂਦਾ ਹੈ (ਜਿਵੇਂ) ਬੇੜੀ (ਪੱਥਰਾਂ ਨੂੰ ਲੋਹੇ ਨੂੰ ਨਦੀ ਤੋਂ ਪਾਰ ਲੰਘਾਂਦੀ ਹੈ)
I am like a stone, or a piece of iron, heavy stone and iron; in the Boat of the Guru's Congregation, I am carried across,
ਜਿਉ ਸਤਸੰਗਤਿ ਤਰਿਓ ਜੁਲਾਹੋ ਸੰਤ ਜਨਾ ਮਨਿ ਭਾਵੈਗੋ ॥੪॥
ਜਿਵੇਂ ਸਾਧ ਸੰਗਤਿ ਦੀ ਬਰਕਤਿ ਨਾਲ (ਕਬੀਰ) ਜੁਲਾਹਾ ਪਾਰ ਲੰਘ ਗਿਆ । ਹੇ ਭਾਈ! ਪਰਮਾਤਮਾ ਆਪਣੇ ਸੰਤ ਜਨਾਂ ਦੇ ਮਨ ਵਿਚ (ਸਦਾ) ਪਿਆਰਾ ਲੱਗਦਾ ਹੈ ।੪।
like Kabeer the weaver, who was saved in the Sat Sangat, the True Congregation. He became pleasing to the minds of the humble Saints. ||4||
ਖਰੇ ਖਰੋਏ ਬੈਠਤ ਊਠਤ ਮਾਰਗਿ ਪੰਥਿ ਧਿਆਵੈਗੋ ॥
ਹੇ ਭਾਈ! (ਜਿਸ ਮਨੁੱਖ ਦਾ ਮਨ ਗੁਰੂ ਦੀ ਮਤਿ ਲੈ ਕੇ ਸੁਆਦ ਨਾਲ ਹਰਿ-ਗੁਣ ਗਾਣ ਲੱਗ ਪੈਂਦਾ ਹੈ, ਉਹ ਮਨੁੱਖ) ਖਲੇ-ਖਲੋਤਿਆਂ, ਬੈਠਦਿਆਂ, ਉੱਠਦਿਆਂ, ਰਸਤੇ ਵਿਚ (ਤੁਰਦਿਆਂ, ਹਰ ਵੇਲੇ ਪਰਮਾਤਮਾ ਦਾ ਨਾਮ) ਜਪਦਾ ਰਹਿੰਦਾ ਹੈ ।
Standing up, sitting down, rising up and walking on the path, I meditate.
ਸਤਿਗੁਰ ਬਚਨ ਬਚਨ ਹੈ ਸਤਿਗੁਰ ਪਾਧਰੁ ਮੁਕਤਿ ਜਨਾਵੈਗੋ ॥੫॥
(ਉਹ ਮਨੁੱਖ ਸਦਾ) ਗੁਰੂ ਦੇ ਬਚਨਾਂ ਵਿਚ (ਮਗਨ ਰਹਿੰਦਾ) ਹੈ, ਗੁਰੂ ਦਾ ਉਪਦੇਸ਼ (ਉਸ ਨੂੰ ਵਿਕਾਰਾਂ ਤੋਂ) ਖ਼ਲਾਸੀ ਦਾ ਸਿੱਧਾ ਰਸਤਾ ਦੱਸਦਾ ਰਹਿੰਦਾ ਹੈ ।੫।
The True Guru is the Word, and the Word is the True Guru, who teaches the Path of Liberation. ||5||
ਸਾਸਨਿ ਸਾਸਿ ਸਾਸਿ ਬਲੁ ਪਾਈ ਹੈ ਨਿਹਸਾਸਨਿ ਨਾਮੁ ਧਿਆਵੈਗੋ ॥
ਹੇ ਭਾਈ! (ਜਿਸ ਮਨੁੱਖ ਨੂੰ ਹਰਿ-ਨਾਮ ਦੀ ਲਗਨ ਲੱਗ ਜਾਂਦੀ ਹੈ, ਉਹ ਮਨੁੱਖ ਸਾਹ ਦੇ ਹੁੰਦਿਆਂ ਹਰੇਕ ਸਾਹ ਦੇ ਨਾਲ (ਨਾਮ ਜਪ ਜਪ ਕੇ ਆਤਮਕ) ਤਾਕਤ ਹਾਸਲ ਕਰਦਾ ਰਹਿੰਦਾ ਹੈ, ਸਾਹ ਦੇ ਨਾਹ ਹੁੰਦਿਆਂ ਭੀ ਉਹ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ ।
By His Training, I find strength with each and every breath; now that I am trained and tamed, I meditate on the Naam, the Name of the Lord.
ਗੁਰ ਪਰਸਾਦੀ ਹਉਮੈ ਬੂਝੈ ਤੌ ਗੁਰਮਤਿ ਨਾਮਿ ਸਮਾਵੈਗੋ ॥੬॥
(ਜਦੋਂ) ਗੁਰੂ ਦੀ ਕਿਰਪਾ ਨਾਲ (ਉਸ ਦੇ ਅੰਦਰੋਂ) (ਹਉਮੈ ਦੀ ਅੱਗ) ਬੁੱਝ ਜਾਂਦੀ ਹੈ, ਤਦੋਂ ਗੁਰੂ ਦੀ ਮਤਿ ਦੀ ਬਰਕਤਿ ਨਾਲ ਉਹ ਹਰਿ-ਨਾਮ ਵਿਚ ਲੀਨ ਰਹਿੰਦਾ ਹੈ ।੬।
By Guru's Grace, egotism is extinguished, and then, through the Guru's Teachings, I merge in the Naam. ||6||
ਸਤਿਗੁਰੁ ਦਾਤਾ ਜੀਅ ਜੀਅਨ ਕੋ ਭਾਗਹੀਨ ਨਹੀ ਭਾਵੈਗੋ ॥
ਹੇ ਭਾਈ! ਗੁਰੂ ਸਭ ਜੀਵਾਂ ਦਾ ਆਤਮਕ ਜੀਵਨ ਦਾ ਦਾਤਾ ਹੈ, ਪਰ ਬਦ-ਕਿਸਮਤ ਮਨੁੱਖ ਨੂੰ ਗੁਰੂ ਪਿਆਰਾ ਨਹੀਂ ਲੱਗਦਾ । (ਉਹ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੀ ਦਾਤਿ ਨਹੀਂ ਲੈਂਦਾ ।
The True Guru is the Giver of the life of the soul, but the unfortunate ones do not love Him.
ਫਿਰਿ ਏਹ ਵੇਲਾ ਹਾਥਿ ਨ ਆਵੈ ਪਰਤਾਪੈ ਪਛੁਤਾਵੈਗੋ ॥੭॥
ਜ਼ਿੰਦਗੀ ਦਾ ਸਮਾ ਲੰਘ ਜਾਂਦਾ ਹੈ) ਮੁੜ ਇਹ ਸਮਾ ਹੱਥ ਨਹੀਂ ਆਉਂਦਾ, ਤਦੋਂ ਦੁੱਖੀ ਹੁੰਦਾ ਹੈ ਤੇ ਹੱਥ ਮਲਦਾ ਹੈ ।੭।
This opportunity shall not come into their hands again; in the end, they will suffer in torment and regret. ||7||
ਜੇ ਕੋ ਭਲਾ ਲੋੜੈ ਭਲ ਅਪਨਾ ਗੁਰ ਆਗੈ ਢਹਿ ਢਹਿ ਪਾਵੈਗੋ ॥
ਹੇ ਭਾਈ! ਜੇ ਕੋਈ ਮਨੁੱਖ ਆਪਣਾ ਭਲਾ ਚਾਹੁੰਦਾ ਹੈ (ਤਾਂ ਉਸ ਨੂੰ ਚਾਹੀਦਾ ਹੈ ਕਿ ਉਹ) ਗੁਰੂ ਦੇ ਦਰ ਤੇ ਆਪਾ-ਭਾਵ ਗਵਾ ਕੇ ਪਿਆ ਰਹੇ ।
If a good person seeks goodness for himself, he should bow low in humble surrender to the Guru.
ਨਾਨਕ ਦਇਆ ਦਇਆ ਕਰਿ ਠਾਕੁਰ ਮੈ ਸਤਿਗੁਰ ਭਸਮ ਲਗਾਵੈਗੋ ॥੮॥੩॥
ਹੇ ਨਾਨਕ! (ਤੂੰ ਭੀ ਆਖ—) ਹੇ ਮੇਰੇ ਠਾਕੁਰ! (ਮੇਰੇ ਉਤੇ) ਮਿਹਰ ਕਰ, ਮਿਹਰ ਕਰ, ਮੇਰੇ ਮੱਥੇ ਉੱਤੇ ਗੁਰੂ ਦੇ ਚਰਨਾਂ ਦੀ ਧੂੜ ਲੱਗੀ ਰਹੇ ।੮।੩।
Nanak prays: please show kindness and compassion to me, O my Lord and Master, that I may apply the dust of the True Guru to my forehead. ||8||3||