ਗਉੜੀ ਗੁਆਰੇਰੀ ਮਹਲਾ ੩ ॥
Gauree Gwaarayree, Third Mehl:
ਹਉਮੈ ਵਿਚਿ ਸਭੁ ਜਗੁ ਬਉਰਾਨਾ ॥
(ਹੇ ਭਾਈ! ਪ੍ਰਭੂ-ਨਾਮ ਤੋਂ ਖੁੰਝ ਕੇ) ਹਉਮੈ ਵਿਚ (ਫਸ ਕੇ) ਸਾਰਾ ਜਗਤ ਝੱਲਾ ਹੋ ਰਿਹਾ ਹੈ,
The entire world has gone insane in egotism.
ਦੂਜੈ ਭਾਇ ਭਰਮਿ ਭੁਲਾਨਾ ॥
ਮਾਇਆ ਦੇ ਮੋਹ ਦੇ ਕਾਰਨ ਭਟਕਣਾ ਵਿਚ ਪੈ ਕੇ ਕੁਰਾਹੇ ਜਾ ਰਿਹਾ ਹੈ,
In the love of duality, it wanders deluded by doubt.
ਬਹੁ ਚਿੰਤਾ ਚਿਤਵੈ ਆਪੁ ਨ ਪਛਾਨਾ ॥
ਹੋਰ ਹੋਰ ਕਈ ਸੋਚਾਂ ਸੋਚਦਾ ਰਹਿੰਦਾ ਹੈ ਪਰ ਆਪਣੇ ਆਤਮਕ ਜੀਵਨ ਨੂੰ ਨਹੀਂ ਪੜਤਾਲਦਾ,
The mind is distracted by great anxiety; no one recognizes one's own self.
ਧੰਧਾ ਕਰਤਿਆ ਅਨਦਿਨੁ ਵਿਹਾਨਾ ॥੧॥
(ਇਸ ਤਰ੍ਹਾਂ) ਮਾਇਆ ਦੀ ਖ਼ਾਤਰ ਦੌੜ-ਭੱਜ ਕਰਦਿਆਂ (ਮਾਇਆ-ਧਾਰੀ ਜੀਵ ਦਾ) ਹਰੇਕ ਦਿਨ ਬੀਤ ਰਿਹਾ ਹੈ ।੧।
Occupied with their own affairs, their nights and days are passing away. ||1||
ਹਿਰਦੈ ਰਾਮੁ ਰਮਹੁ ਮੇਰੇ ਭਾਈ ॥
ਹੇ ਮੇਰੇ ਭਾਈ! ਆਪਣੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਸਿਮਰਦਾ ਰਹੁ,
Meditate on the Lord in your hearts, O my Siblings of Destiny.
ਗੁਰਮੁਖਿ ਰਸਨਾ ਹਰਿ ਰਸਨ ਰਸਾਈ ॥੧॥ ਰਹਾਉ ॥
ਗੁਰੂ ਦੀ ਸਰਨ ਪੈ ਕੇ ਆਪਣੀ ਜੀਭ ਨੂੰ ਪਰਮਾਤਮਾ ਦੇ ਨਾਮ-ਰਸ ਨਾਲ ਰਸੀਲੀ ਬਣਾ ।੧।ਰਹਾਉ।
The Gurmukh's tongue savors the sublime essence of the Lord. ||1||Pause||
ਗੁਰਮੁਖਿ ਹਿਰਦੈ ਜਿਨਿ ਰਾਮੁ ਪਛਾਤਾ ॥
ਜਿਸ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਆਪਣੇ ਹਿਰਦੇ ਵਿਚ ਪਰਮਾਤਮਾ ਨਾਲ ਜਾਣ-ਪਛਾਣ ਪਾ ਲਈ,
The Gurmukhs recognize the Lord in their own hearts;
ਜਗਜੀਵਨੁ ਸੇਵਿ ਜੁਗ ਚਾਰੇ ਜਾਤਾ ॥
ਉਹ ਮਨੁੱਖ ਜਗਤ ਦੀ ਜ਼ਿੰਦਗੀ ਦੇ ਆਸਰੇ ਪਰਮਾਤਮਾ ਦੀ ਸੇਵਾ-ਭਗਤੀ ਕਰ ਕੇ ਸਦਾ ਲਈ ਪਰਗਟ ਹੋ ਜਾਂਦਾ ਹੈ ।
they serve the Lord, the Life of the World. They are famous throughout the four ages.
ਹਉਮੈ ਮਾਰਿ ਗੁਰ ਸਬਦਿ ਪਛਾਤਾ ॥
ਉਹ ਮਨੁੱਖ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਗੁਰੂ ਦੇ ਸ਼ਬਦ ਦੀ ਰਾਹੀਂ (ਪਰਮਾਤਮਾ ਨਾਲ) ਸਾਂਝ ਪਾ ਲੈਂਦਾ ਹੈ
They subdue egotism, and realize the Word of the Guru's Shabad.
ਕ੍ਰਿਪਾ ਕਰੇ ਪ੍ਰਭ ਕਰਮ ਬਿਧਾਤਾ ॥੨॥
(ਜੀਵਾਂ ਦੇ ਕੀਤੇ) ਕਰਮਾਂ ਅਨੁਸਾਰ (ਜੀਵਾਂ ਨੂੰ) ਪੈਦਾ ਕਰਨ ਵਾਲਾ ਪਰਮਾਤਮਾ ਜਿਸ ਮਨੁੱਖ ਉਤੇ ਕਿਰਪਾ ਕਰਦਾ ਹੈ ।੨।
God, the Architect of Destiny, showers His Mercy upon them. ||2||
ਸੇ ਜਨ ਸਚੇ ਜੋ ਗੁਰ ਸਬਦਿ ਮਿਲਾਏ ॥
ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ ਗੁਰੂ ਦੇ ਸ਼ਬਦ ਵਿਚ ਜੋੜਦਾ ਹੈ,
True are those who merge into the Word of the Guru's Shabad;
ਧਾਵਤ ਵਰਜੇ ਠਾਕਿ ਰਹਾਏ ॥
ਜਿਨ੍ਹਾਂ ਨੂੰ ਮਾਇਆ ਪਿੱਛੇ ਦੌੜਦਿਆਂ ਨੂੰ ਵਰਜਦਾ ਹੈ ਤੇ ਰੋਕ ਰੱਖਦਾ ਹੈ, ਉਹ ਮਨੁੱਖ ਪਰਮਾਤਮਾ ਦਾ ਰੂਪ ਹੋ ਜਾਂਦੇ ਹਨ ।
they restrain their wandering mind and keep it steady.
ਨਾਮੁ ਨਵ ਨਿਧਿ ਗੁਰ ਤੇ ਪਾਏ ॥
ਉਹ ਮਨੁੱਖ ਗੁਰੂ ਪਾਸੋਂ ਪਰਮਾਤਮਾ ਦਾ ਨਾਮ ਹਾਸਲ ਕਰ ਲੈਂਦੇ ਹਨ ਜੋ ਉਹਨਾਂ ਵਾਸਤੇ (ਮਾਨੋ, ਧਰਤੀ ਦੇ) ਨੌ ਹੀ ਖ਼ਜ਼ਾਨੇ ਹਨ,
The Naam, the Name of the Lord, is the nine treasures. It is obtained from the Guru.
ਹਰਿ ਕਿਰਪਾ ਤੇ ਹਰਿ ਵਸੈ ਮਨਿ ਆਏ ॥੩॥
ਆਪਣੀ ਮਿਹਰ ਨਾਲ ਪਰਮਾਤਮਾ ਉਹਨਾਂ ਦੇ ਮਨ ਵਿਚ ਆ ਵੱਸਦਾ ਹੈ ।੩।
By the Lord's Grace, the Lord comes to dwell in the mind. ||3||
ਰਾਮ ਰਾਮ ਕਰਤਿਆ ਸੁਖੁ ਸਾਂਤਿ ਸਰੀਰ ॥
(ਹੇ ਭਾਈ!) ਪਰਮਾਤਮਾ ਦਾ ਨਾਮ ਸਿਮਰਦਿਆਂ ਸਰੀਰ ਨੂੰ ਆਨੰਦ ਮਿਲਦਾ ਹੈ ਸ਼ਾਂਤੀ ਮਿਲਦੀ ਹੈ ।
Chanting the Name of the Lord, Raam, Raam, the body becomes peaceful and tranquil.
ਅੰਤਰਿ ਵਸੈ ਨ ਲਾਗੈ ਜਮ ਪੀਰ ॥
ਜਿਸ ਮਨੁੱਖ ਦੇ ਅੰਦਰ (ਹਰਿ-ਨਾਮ) ਆ ਵੱਸਦਾ ਹੈ, ਉਸ ਨੂੰ ਜਮ ਦਾ ਦੁੱਖ ਪੋਹ ਨਹੀਂ ਸਕਦਾ ।
He dwells deep within - the pain of death does not touch Him.
ਆਪੇ ਸਾਹਿਬੁ ਆਪਿ ਵਜੀਰ ॥
ਹੇ ਨਾਨਕ! ਜੇਹੜਾ ਪਰਮਾਤਮਾ ਆਪ ਜਗਤ ਦਾ ਸਾਹਿਬ ਹੈ ਤੇ ਆਪ ਹੀ (ਜਗਤ ਦੀ ਪਾਲਨਾ ਆਦਿਕ ਕਰਨ ਵਿਚ) ਸਲਾਹ ਦੇਣ ਵਾਲਾ ਹੈ
He Himself is our Lord and Master; He is His Own Advisor.
ਨਾਨਕ ਸੇਵਿ ਸਦਾ ਹਰਿ ਗੁਣੀ ਗਹੀਰ ॥੪॥੬॥੨੬॥
ਜੋ ਸਾਰੇ ਗੁਣਾਂ ਦਾ ਮਾਲਕ ਹੈ ਜੋ ਵੱਡੇ ਜਿਗਰੇ ਵਾਲਾ ਹੈ, ਤੂੰ ਸਦਾ ਉਸ ਦੀ ਸੇਵਾ-ਭਗਤੀ ਕਰ ।੪।੬।੨੬।
O Nanak, serve the Lord forever; He is the treasure of glorious virtue. ||4||6||26||