ਕਾਨੜੇ ਕੀ ਵਾਰ ਮਹਲਾ ੪ ਮੂਸੇ ਕੀ ਵਾਰ ਕੀ ਧੁਨੀ
Vaar Of Kaanraa, Fourth Mehl, Sung To The Tune Of The Ballad Of Musa:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਸਲੋਕ ਮਃ ੪ ॥
Shalok, Fourth Mehl:
ਰਾਮ ਨਾਮੁ ਨਿਧਾਨੁ ਹਰਿ ਗੁਰਮਤਿ ਰਖੁ ਉਰ ਧਾਰਿ ॥
(ਹੇ ਭਾਈ!) ਪਰਮਾਤਮਾ ਦਾ ਨਾਮ (ਅਸਲ) ਖ਼ਜ਼ਾਨਾ (ਹੈ) ਸਤਿਗੁਰੂ ਦੀ ਸਿੱਖਿਆ ਉਤੇ ਤੁਰ ਕੇ (ਇਸ ਨੂੰ ਆਪਣੇ) ਹਿਰਦੇ ਵਿਚ ਪ੍ਰੋ ਰੱਖ ।
Follow the Guru's Teachings, and enshrine the Treasure of the Lord's Name within your heart.
ਦਾਸਨ ਦਾਸਾ ਹੋਇ ਰਹੁ ਹਉਮੈ ਬਿਖਿਆ ਮਾਰਿ ॥
(ਇਸ ਨਾਮ ਦੀ ਬਰਕਤਿ ਨਾਲ) ਹਉਮੈ (-ਰੂਪ) ਮਾਇਆ (ਦੇ ਪ੍ਰਭਾਵ) ਨੂੰ (ਆਪਣੇ ਅੰਦਰੋਂ) ਮੁਕਾ ਕੇ (ਪਰਮਾਤਮਾ ਦੇ) ਸੇਵਕਾਂ ਦਾ ਸੇਵਕ ਬਣਿਆ ਰਹੁ ।
Become the slave of the Lord's slaves, and conquer egotism and corruption.
ਜਨਮੁ ਪਦਾਰਥੁ ਜੀਤਿਆ ਕਦੇ ਨ ਆਵੈ ਹਾਰਿ ॥
(ਜਿਹੜਾ ਮਨੁੱਖ ਇਹ ਉੱਦਮ ਕਰਦਾ ਹੈ, ਉਹ) ਮਨੁੱਖਾ ਜਨਮ ਦਾ ਕੀਮਤੀ ਮਨੋਰਥ ਹਾਸਲ ਕਰ ਕੇ (ਜਗਤ ਤੋਂ ਮਨੁੱਖਾ ਜੀਵਨ ਦੀ ਬਾਜ਼ੀ) ਹਾਰ ਕੇ ਕਦੇ ਨਹੀਂ ਆਉਂਦਾ ।
You shall win this treasure of life; you shall never lose.
ਧਨੁ ਧਨੁ ਵਡਭਾਗੀ ਨਾਨਕਾ ਜਿਨ ਗੁਰਮਤਿ ਹਰਿ ਰਸੁ ਸਾਰਿ ॥੧॥
ਹੇ ਨਾਨਕ! ਧੰਨ ਹਨ ਉਹ ਵੱਡੇ ਭਾਗਾਂ ਵਾਲੇ ਮਨੁੱਖ; ਜਿਨ੍ਹਾਂ ਨੇ ਸਤਿਗੁਰ ਦੀ ਸਿੱਖਿਆ ਉਤੇ ਤੁਰ ਕੇ ਪਰਮਾਤਮਾ ਦੇ ਨਾਮ ਦਾ ਸੁਆਦ ਚੱਖਿਆ ਹੈ ।੧।
Blessed, blessed and very fortunate are those, O Nanak, who savor the Sublime Essence of the Lord through the Guru's Teachings. ||1||