ਮਃ ੪ ॥
Fourth Mehl:
ਗੋਵਿੰਦੁ ਗੋਵਿਦੁ ਗੋਵਿਦੁ ਹਰਿ ਗੋਵਿਦੁ ਗੁਣੀ ਨਿਧਾਨੁ ॥
(ਹੇ ਭਾਈ!) ਸਿਰਫ਼ ਪਰਮਾਤਮਾ ਹੀ ਸਾਰੇ ਗੁਣਾਂ ਦਾ ਖ਼ਜ਼ਾਨਾ ਹੈ ।
Govind, Govind, Govind - the Lord God, the Lord of the Universe is the Treasure of Virtue.
ਗੋਵਿਦੁ ਗੋਵਿਦੁ ਗੁਰਮਤਿ ਧਿਆਈਐ ਤਾਂ ਦਰਗਹ ਪਾਈਐ ਮਾਨੁ ॥
। ਜਦੋਂ ਗੁਰੂ ਦੀ ਸਿੱਖਿਆ ਉਤੇ ਤੁਰ ਕੇ ਪਰਮਾਤਮਾ ਨੂੰ ਸਿਮਰਿਆ ਜਾਏ ਤਦੋਂ ਪਰਮਾਤਮਾ ਦੀ ਹਜੂਰੀ ਵਿਚ ਆਦਰ ਮਿਲਦਾ ਹੈ ।
Meditating on Govind, Govind, the Lord of the Universe, through the Guru's Teachings, you shall be honored in the Court of the Lord.
ਗੋਵਿਦੁ ਗੋਵਿਦੁ ਗੋਵਿਦੁ ਜਪਿ ਮੁਖੁ ਊਜਲਾ ਪਰਧਾਨੁ ॥
(ਹੇ ਭਾਈ!) ਸਦਾ ਪ੍ਰਭੂ ਦਾ ਨਾਮ ਜਪ ਕੇ (ਲੋਕ ਪਰਲੋਕ ਵਿਚ) ਸੁਰਖ਼ਰੂ ਹੋਈਦਾ ਹੈ ਤੇ ਪ੍ਰਧਾਨਤਾ ਮਿਲਦੀ ਹੈ ।
Meditating on God, chanting Govind, Govind, Govind, your face shall be radiant; you shall be famous and exalted.
ਨਾਨਕ ਗੁਰੁ ਗੋਵਿੰਦੁ ਹਰਿ ਜਿਤੁ ਮਿਲਿ ਹਰਿ ਪਾਇਆ ਨਾਮੁ ॥੨॥
ਹੇ ਨਾਨਕ! (ਆਖ—ਹੇ ਭਾਈ!) ਗੁਰੂ ਪਰਮਾਤਮਾ (ਦਾ ਰੂਪ) ਹੈ; ਉਸ (ਗੁਰੂ) ਵਿਚ ਮਿਲ ਕੇ (ਗੁਰੂ ਦੇ ਦੱਸੇ ਰਾਹ ਤੇ ਤੁਰ ਕੇ) ਪਰਮਾਤਮਾ ਦਾ ਨਾਮ ਪ੍ਰਾਪਤ ਹੁੰਦਾ ਹੈ ।੨।
O Nanak, the Guru is the Lord God, the Lord of the Universe; meeting Him, you shall obtain the Name of the Lord. ||2||