ਪਉੜੀ ॥
Pauree:
ਤੂੰ ਆਪੇ ਹੀ ਸਿਧ ਸਾਧਿਕੋ ਤੂ ਆਪੇ ਹੀ ਜੁਗ ਜੋਗੀਆ ॥
ਹੇ ਪ੍ਰਭੂ! ਤੂੰ ਆਪ ਹੀ (ਜੋਗ-ਸਾਧਨਾਂ ਵਿਚ) ਪੁੱਗਾ ਹੋਇਆ ਜੋਗੀ ਹੈਂ, ਤੂੰ ਆਪ ਹੀ ਸਾਧਨ ਕਰਨ ਵਾਲਾ ਹੈਂ, ਤੂੰ ਆਪ ਹੀ ਜੋਗ ਵਿਚ ਜੁੜਨ ਵਾਲਾ ਹੈਂ,
You Yourself are the Siddha and the seeker; You Yourself are the Yoga and the Yogi.
ਤੂ ਆਪੇ ਹੀ ਰਸ ਰਸੀਅੜਾ ਤੂ ਆਪੇ ਹੀ ਭੋਗ ਭੋਗੀਆ ॥
ਤੂੰ ਆਪ ਹੀ (ਮਾਇਕ ਪਦਾਰਥਾਂ ਦੇ) ਰਸ ਚੱਖਣ ਵਾਲਾ ਹੈਂ, ਤੂੰ ਆਪ ਹੀ (ਮਾਇਕ ਪਦਾਰਥਾਂ ਦੇ) ਭੋਗ ਭੋਗਣ ਵਾਲਾ ਹੈਂ,
You Yourself are the Taster of tastes; You Yourself are the Enjoyer of pleasures.
ਤੂ ਆਪੇ ਆਪਿ ਵਰਤਦਾ ਤੂ ਆਪੇ ਕਰਹਿ ਸੁ ਹੋਗੀਆ ॥
(ਕਿਉਂਕਿ ਜੋਗੀਆਂ ਵਿਚ ਭੀ ਤੇ ਗ੍ਰਿਹਸਤੀਆਂ ਵਿਚ ਭੀ ਹਰ ਥਾਂ) ਤੂੰ ਆਪ ਹੀ ਆਪ ਮੌਜੂਦ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ ।
You Yourself are All-pervading; whatever You do comes to pass.
ਸਤਸੰਗਤਿ ਸਤਿਗੁਰ ਧੰਨੁ ਧਨੋੁ ਧੰਨ ਧੰਨ ਧਨੋ ਜਿਤੁ ਮਿਲਿ ਹਰਿ ਬੁਲਗ ਬੁਲੋਗੀਆ ॥
ਹੇ ਭਾਈ! ਗੁਰੂ ਦੀ ਸਾਧ ਸੰਗਤਿ ਧੰਨ ਹੈ ਧੰਨ ਹੈ ਜਿਸ ਵਿਚ ਮਿਲ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਬੋਲ ਬੋਲੇ ਜਾ ਸਕਦੇ ਹਨ ।
Blessed, blessed, blessed, blessed, blessed is the Sat Sangat, the True Congregation of the True Guru. Join them - speak and chant the Lord's Name.
ਸਭਿ ਕਹਹੁ ਮੁਖਹੁ ਹਰਿ ਹਰਿ ਹਰੇ ਹਰਿ ਹਰਿ ਹਰੇ ਹਰਿ ਬੋਲਤ ਸਭਿ ਪਾਪ ਲਹੋਗੀਆ ॥੧॥
(ਹੇ ਭਾਈ! ਸਾਧ ਸੰਗਤਿ ਵਿਚ ਬੈਠ ਕੇ) ਸਾਰੇ (ਆਪਣੇ ਮੰੂਹੋਂ ਸਦਾ ਹਰ ਵੇਲੇ ਪਰਮਾਤਮਾ ਦਾ ਨਾਮ ਜਪਿਆਂ ਸਾਰੇ ਪਿਛਲੇ ਕੀਤੇ) ਪਾਪ ਦੂਰ ਹੋ ਜਾਂਦੇ ਹਨ ।੧।
Let everyone chant together the Name of the Lord, Har, Har, Haray, Har, Har, Haray; chanting Har, all sins are washed away. ||1||