ਮਃ ੪ ॥
Fourth Mehl:
ਹਰਿ ਆਪੇ ਆਪਿ ਦਇਆਲੁ ਹਰਿ ਆਪੇ ਕਰੇ ਸੁ ਹੋਇ ॥
(ਹੇ ਭਾਈ!) ਪਰਮਾਤਮਾ ਆਪ ਹੀ ਦਇਆ ਦਾ ਸੋਮਾ ਹੈ (ਜਗਤ ਵਿਚ) ਉਹੀ ਕੁਝ ਹੁੰਦਾ ਹੈ ਜੋ ਉਹ ਪਰਮਾਤਮਾ ਆਪ ਹੀ ਕਰਦਾ ਹੈ ।
The Lord Himself is Merciful; whatever the Lord Himself does, comes to pass.
ਹਰਿ ਆਪੇ ਆਪਿ ਵਰਤਦਾ ਹਰਿ ਜੇਵਡੁ ਅਵਰੁ ਨ ਕੋਇ ॥
(ਹੇ ਭਾਈ!) ਪਰਮਾਤਮਾ ਆਪ ਹੀ (ਹਰ ਥਾਂ) ਮੌਜੂਦ ਹੈ, ਕੋਈ ਹੋਰ ਉਸ ਦੇ ਬਰਾਬਰ ਦਾ ਨਹੀਂ ਹੈ ।
The Lord Himself is All-pervading. There is no other as Great as the Lord.
ਜੋ ਹਰਿ ਪ੍ਰਭੁ ਭਾਵੈ ਸੋ ਥੀਐ ਜੋ ਹਰਿ ਪ੍ਰਭ ਕਰੇ ਸੁ ਹੋਇ ॥
। ਜੋ ਕੁਝ ਪ੍ਰਭੂ ਨੂੰ ਚੰਗਾ ਲੱਗਦਾ ਹੈ ਉਹੀ ਹੁੰਦਾ ਹੈ, ਜੋ ਕੁਝ ਉਹ ਪ੍ਰਭੂ ਕਰਦਾ ਹੈ ਉਹੀ ਹੁੰਦਾ ਹੈ ।
Whatever pleases the Lord God's Will comes to pass; whatever the Lord God does is done.
ਕੀਮਤਿ ਕਿਨੈ ਨ ਪਾਈਆ ਬੇਅੰਤੁ ਪ੍ਰਭੂ ਹਰਿ ਸੋਇ ॥
ਹੇ ਭਾਈ! ਉਸ ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ, ਕਿਸੇ (ਮਨੁੱਖ) ਨੇ ਉਸ ਦਾ ਮੁੱਲ ਨਹੀਂ ਪਾਇਆ ।
No one can appraise His Value; the Lord God is Endless.
ਨਾਨਕ ਗੁਰਮੁਖਿ ਹਰਿ ਸਾਲਾਹਿਆ ਤਨੁ ਮਨੁ ਸੀਤਲੁ ਹੋਇ ॥੨॥
ਹੇ ਨਾਨਕ! ਜਿਸ ਮਨੁੱਖ ਨੇ ਗੁਰੂ ਦੇ ਦੱਸੇ ਰਸਤੇ ਤੇ ਤੁਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕੀਤੀ ਹੈ, ਉਸ ਦਾ ਤਨ ਉਸ ਦਾ ਮਨ (ਵਿਕਾਰਾਂ ਵਲੋਂ) ਠੰਢਾ-ਠਾਰ ਹੋ ਜਾਂਦਾ ਹੈ ।੨।
O Nanak, as Gurmukh, praise the Lord; your body and mind shall be cooled and soothed. ||2||