ਗਉੜੀ ਗੁਆਰੇਰੀ ਮਹਲਾ ੩ ॥
Gauree Gwaarayree, Third Mehl:
ਸੋ ਕਿਉ ਵਿਸਰੈ ਜਿਸ ਕੇ ਜੀਅ ਪਰਾਨਾ ॥
(ਹੇ ਭਾਈ! ਜਿਸ ਪਰਮਾਤਮਾ ਦੇ ਦਿੱਤੇ ਹੋਏ ਇਹ ਜਿੰਦ-ਪ੍ਰਾਣ ਹਨ,
Why forget Him, unto whom the soul and the breath of life belong?
ਸੋ ਕਿਉ ਵਿਸਰੈ ਸਭ ਮਾਹਿ ਸਮਾਨਾ ॥
ਜੇਹੜਾ ਪਰਮਾਤਮਾ ਸਭ ਜੀਵਾਂ ਵਿਚ ਵਿਆਪਕ ਹੈ
Why forget Him, who is all-pervading?
ਜਿਤੁ ਸੇਵਿਐ ਦਰਗਹ ਪਤਿ ਪਰਵਾਨਾ ॥੧॥
ਜਿਸ ਦੀ ਸੇਵਾ-ਭਗਤੀ ਕੀਤਿਆਂ ਉਸ ਦੀ ਦਰਗਾਹ ਵਿਚ ਇੱਜ਼ਤ ਮਿਲਦੀ ਹੈ, ਦਰਗਾਹ ਵਿਚ ਕਬੂਲ ਹੋ ਜਾਈਦਾ ਹੈ ਉਸ ਨੂੰ ਕਦੇ ਭੀ (ਮਨ ਤੋਂ) ਭੁਲਾਣਾ ਨਹੀਂ ਚਾਹੀਦਾ ।੧।
Serving Him, one is honored and accepted in the Court of the Lord. ||1||
ਹਰਿ ਕੇ ਨਾਮ ਵਿਟਹੁ ਬਲਿ ਜਾਉ ॥
ਮੈਂ ਪਰਮਾਤਮਾ ਦੇ ਨਾਮ ਤੋਂ (ਸਦਾ) ਸਦਕੇ ਜਾਂਦਾ ਹਾਂ ।
I am a sacrifice to the Name of the Lord.
ਤੂੰ ਵਿਸਰਹਿ ਤਦਿ ਹੀ ਮਰਿ ਜਾਉ ॥੧॥ ਰਹਾਉ ॥
(ਹੇ ਪ੍ਰਭੂ!) ਜਦੋਂ ਤੂੰ ਮੈਨੂੰ ਵਿਸਰ ਜਾਂਦਾ ਹੈਂ, ਉਸੇ ਵੇਲੇ ਮੇਰੀ ਆਤਮਕ ਮੌਤ ਹੋ ਜਾਂਦੀ ਹੈ! ।੧।ਰਹਾਉ।
If I were to forget You, at that very instant, I would die. ||1||Pause||
ਤਿਨ ਤੂੰ ਵਿਸਰਹਿ ਜਿ ਤੁਧੁ ਆਪਿ ਭੁਲਾਏ ॥
(ਹੇ ਪ੍ਰਭੂ!) ਜੇਹੜੇ ਬੰਦੇ ਤੂੰ ਆਪ ਹੀ ਕੁਰਾਹੇ ਪਾ ਦਿੱਤੇ ਹਨ,
Those whom You Yourself have led astray, forget You.
ਤਿਨ ਤੂੰ ਵਿਸਰਹਿ ਜਿ ਦੂਜੈ ਭਾਏ ॥
ਜੇਹੜੇ (ਸਦਾ) ਮਾਇਆ ਦੇ ਮੋਹ ਵਿਚ ਹੀ (ਫਸੇ ਰਹਿੰਦੇ ਹਨ) ਉਹਨਾਂ ਦੇ ਮਨ ਤੋਂ ਤੂੰ ਭੁੱਲ ਜਾਂਦਾ ਹੈਂ ।
Thse who are in love with duality forget You.
ਮਨਮੁਖ ਅਗਿਆਨੀ ਜੋਨੀ ਪਾਏ ॥੨॥
ਉਹਨਾਂ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਗਿਆਨ-ਹੀਨ ਬੰਦਿਆਂ ਨੂੰ ਤੂੰ ਜੂਨਾਂ ਵਿਚ ਪਾ ਦੇਂਦਾ ਹੈਂ ।੨।
The ignorant, self-willed manmukhs are consigned to reincarnation. ||2||
ਜਿਨ ਇਕ ਮਨਿ ਤੁਠਾ ਸੇ ਸਤਿਗੁਰ ਸੇਵਾ ਲਾਏ ॥ ਜਿਨ ਇਕ ਮਨਿ ਤੁਠਾ ਤਿਨ ਹਰਿ ਮੰਨਿ ਵਸਾਏ ॥
(ਹੇ ਭਾਈ!) ਜਿਨ੍ਹਾਂ ਮਨੁੱਖਾਂ ਉੱਤੇ ਪਰਮਾਤਮਾ ਖ਼ਾਸ ਧਿਆਨ ਨਾਲ ਪ੍ਰਸੰਨ ਹੁੰਦਾ ਹੈ, ਉਹਨਾਂ ਨੂੰ ਉਹ ਗੁਰੂ ਦੀ ਸੇਵਾ ਵਿਚ ਜੋੜਦਾ ਹੈ, ਉਹਨਾਂ ਦੇ ਮਨ ਵਿਚ ਪਰਮਾਤਮਾ (ਆਪਣਾ ਆਪ) ਵਸਾ ਦੇਂਦਾ ਹੈ ।
Those who are pleasing to the One Lord are assigned to His service and enshrine Him within their minds.
ਗੁਰਮਤੀ ਹਰਿ ਨਾਮਿ ਸਮਾਏ ॥੩॥
ਉਹ ਮਨੁੱਖ ਗੁਰੂ ਦੀ ਮਤਿ ਉਤੇ ਤੁਰ ਕੇ ਪਰਮਾਤਮਾ ਦੇ ਨਾਮ ਵਿਚ (ਸਦਾ) ਲੀਨ ਰਹਿੰਦੇ ਹਨ ।੩।
Through the Guru's Teachings, they are absorbed in the Lord's Name. ||3||
ਜਿਨਾ ਪੋਤੈ ਪੁੰਨੁ ਸੇ ਗਿਆਨ ਬੀਚਾਰੀ ॥
(ਹੇ ਭਾਈ!) ਜਿਨ੍ਹਾਂ ਮਨੁੱਖਾਂ ਦੇ ਪੱਲੇ ਚੰਗੇ ਭਾਗ ਹੁੰਦੇ ਹਨ, ਉਹ ਮਨੁੱਖ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦੇ ਹਨ, ਉਹ ਉੱਚੀ ਵਿਚਾਰ ਦੇ ਮਾਲਕ ਬਣਦੇ ਹਨ,
Those who have virtue as their treasure, contemplate spiritual wisdom.
ਜਿਨਾ ਪੋਤੈ ਪੁੰਨੁ ਤਿਨ ਹਉਮੈ ਮਾਰੀ ॥
ਉਹ (ਆਪਣੇ ਅੰਦਰੋਂ) ਹਉਮੈ ਦੂਰ ਕਰ ਲੈਂਦੇ ਹਨ ।
Those who have virtue as their treasure, subdue egotism.
ਨਾਨਕ ਜੋ ਨਾਮਿ ਰਤੇ ਤਿਨ ਕਉ ਬਲਿਹਾਰੀ ॥੪॥੭॥੨੭॥
ਹੇ ਨਾਨਕ! (ਆਖ—) ਮੈਂ ਉਹਨਾਂ ਮਨੁੱਖਾਂ ਤੋਂ (ਸਦਾ) ਸਦਕੇ ਹਾਂ, ਜੇਹੜੇ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਰਹਿੰਦੇ ਹਨ ।੪।੭।੨੭।
Nanak is a sacrifice to those who are attuned to the Naam, the Name of the Lord. ||4||7||27||