ਸਲੋਕ ਮਃ ੪ ॥
Shalok, Fourth Mehl:
ਹਰਿ ਹਰਿ ਨਾਮੁ ਧਿਆਇ ਮਨ ਹਰਿ ਦਰਗਹ ਪਾਵਹਿ ਮਾਨੁ ॥
ਹੇ (ਮੇਰੇ) ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਹਾਸਲ ਕਰੇਂਗਾ ।
O mind, meditate on the Name of the Lord, Har, Har; you shall be honored in the Court of the Lord.
ਜੋ ਇਛਹਿ ਸੋ ਫਲੁ ਪਾਇਸੀ ਗੁਰ ਸਬਦੀ ਲਗੈ ਧਿਆਨੁ ॥
(ਪਰਮਾਤਮਾ ਪਾਸੋਂ) ਜੋ ਤੂੰ ਮੰਗੇਂਗਾ ਉਹੀ ਫਲ (ਉਹ) ਦੇਵੇਗਾ । (ਪਰ) ਗੁਰੂ ਦੇ ਸ਼ਬਦ ਦੀ ਰਾਹੀਂ ਹੀ (ਪ੍ਰਭੂ ਵਿਚ) ਸੁਰਤਿ ਜੁੜ ਸਕਦੀ ਹੈ ।
You shall obtain the fruits that you desire, focusing your meditation on the Word of the Guru's Shabad.
ਕਿਲਵਿਖ ਪਾਪ ਸਭਿ ਕਟੀਅਹਿ ਹਉਮੈ ਚੁਕੈ ਗੁਮਾਨੁ ॥
(ਜਿਸ ਮਨੁੱਖ ਦੀ ਜੁੜਦੀ ਹੈ, ਉਸ ਦੇ) ਸਾਰੇ ਪਾਪ ਵਿਕਾਰ ਕੱਟੇ ਜਾਂਦੇ ਹਨ; (ਉਸ ਦੇ ਅੰਦਰੋਂ) ਹਉਮੈ ਮੁੱਕ ਜਾਂਦੀ ਹੈ ਅਹੰਕਾਰ ਦੂਰ ਹੋ ਜਾਂਦਾ ਹੈ ।
All your sins and mistakes shall be wiped away, and you shall be rid of egotism and pride.
ਗੁਰਮੁਖਿ ਕਮਲੁ ਵਿਗਸਿਆ ਸਭੁ ਆਤਮ ਬ੍ਰਹਮੁ ਪਛਾਨੁ ॥
ਹੇ ਮੇਰੇ ਮਨ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਦਾ ਹਿਰਦਾ-ਕੌਲ-ਫੁੱਲ ਖਿੜ ਪੈਂਦਾ ਹੈ, ਉਹ ਥਾਂ ਪਰਮਾਤਮਾ ਨੂੰ ਵੱਸਦਾ ਪਛਾਨਣ-ਜੋਗ ਹੋ ਜਾਂਦਾ ਹੈ ।
The heart-lotus of the Gurmukh blossoms forth, recognizing God within every soul.
ਹਰਿ ਹਰਿ ਕਿਰਪਾ ਧਾਰਿ ਪ੍ਰਭ ਜਨ ਨਾਨਕ ਜਪਿ ਹਰਿ ਨਾਮੁ ॥੧॥
ਹੇ ਨਾਨਕ! (ਅਰਦਾਸ ਕਰ ਤੇ ਆਖ—) ਹੇ ਪ੍ਰਭੂ ਦਾਸ (ਨਾਨਕ) ਉਤੇ ਮਿਹਰ ਕਰ, (ਮੈਂ ਤੇਰਾ ਦਾਸ ਭੀ) ਨਾਮ ਜਪਦਾ ਰਹਾਂ ।੧।
O Lord God, please shower Your Mercy upon servant Nanak, that he may chant the Lord's Name. ||1||