ਮਃ ੪ ॥
Fourth Mehl:
ਹਰਿ ਹਰਿ ਨਾਮੁ ਪਵਿਤੁ ਹੈ ਨਾਮੁ ਜਪਤ ਦੁਖੁ ਜਾਇ ॥
(ਹੇ ਭਾਈ!) ਪਰਮਾਤਮਾ ਦਾ ਨਾਮ (ਆਤਮਕ ਜੀਵਨ ਨੂੰ) ਸੁੱਚਾ ਬਨਾਣ-ਜੋਗ ਹੈ, ਨਾਮ ਜਪਿਆਂ (ਹਰੇਕ) ਦੁੱਖ ਦੂਰ ਹੋ ਜਾਂਦਾ ਹੈ ।
The Name of the Lord, Har, Har, is Sacred and Immaculate. Chanting the Naam, pain is dispelled.
ਜਿਨ ਕਉ ਪੂਰਬਿ ਲਿਖਿਆ ਤਿਨ ਮਨਿ ਵਸਿਆ ਆਇ ॥
(ਪਰ ਇਹ ਨਾਮ) ਉਹਨਾਂ (ਮਨੁੱਖਾਂ) ਦੇ ਮਨ ਵਿਚ ਆ ਕੇ ਵੱਸਦਾ ਹੈ ਜਿਨ੍ਹਾਂ ਦੇ ਭਾਗਾਂ ਵਿਚ ਮੁੱਢ ਤੋਂ (ਪਿਛਲੇ ਕੀਤੇ ਕਰਮਾਂ ਅਨੁਸਾਰ ਨਾਮ ਜਪਣ ਦੇ ਸੰਸਕਾਰਾਂ ਦਾ ਲੇਖਾ) ਲਿਖਿਆ ਹੁੰਦਾ ਹੈ ।
God comes to abide in the minds of those who have such pre-ordained destiny.
ਸਤਿਗੁਰ ਕੈ ਭਾਣੈ ਜੋ ਚਲੈ ਤਿਨ ਦਾਲਦੁ ਦੁਖੁ ਲਹਿ ਜਾਇ ॥
। (ਹੇ ਭਾਈ!) ਜਿਹੜਾ ਜਿਹੜਾ ਮਨੁੱਖ ਗੁਰੂ ਦੀ ਰਜ਼ਾ ਵਿਚ ਤੁਰਦਾ ਹੈ ਉਹਨਾਂ ਦਾ ਦੁੱਖ ਦਰਿੱਦ੍ਰ ਦੂਰ ਹੋ ਜਾਂਦਾ ਹੈ ।
Those who walk in harmony with the Will of the True Guru are rid of pain and poverty.
ਆਪਣੈ ਭਾਣੈ ਕਿਨੈ ਨ ਪਾਇਓ ਜਨ ਵੇਖਹੁ ਮਨਿ ਪਤੀਆਇ ॥
ਪਰ ਹੇ ਭਾਈ! ਆਪਣੇ ਮਨ ਵਿਚ ਤਸੱਲੀ ਕਰ ਕੇ ਵੇਖ ਲਵੋ, ਆਪਣੇ ਮਨ ਦੀ ਮਰਜ਼ੀ ਵਿਚ ਤੁਰ ਕੇ ਕਿਸੇ ਨੇ ਭੀ ਹਰਿ-ਨਾਮ ਪ੍ਰਾਪਤ ਨਹੀਂ ਕੀਤਾ ।
No one finds the Lord by his own will; see this, and satisfy your mind.
ਜਨੁ ਨਾਨਕੁ ਦਾਸਨ ਦਾਸੁ ਹੈ ਜੋ ਸਤਿਗੁਰ ਲਾਗੇ ਪਾਇ ॥੨॥
ਹੇ ਭਾਈ! ਜਿਹੜੇ ਮਨੁੱਖ ਗੁਰੂ ਦੀ ਚਰਨੀਂ ਪਏ ਰਹਿੰਦੇ ਹਨ, ਦਾਸ ਨਾਨਕ ਉਹਨਾਂ ਦੇ ਦਾਸਾਂ ਦਾ ਦਾਸ ਹੈ ।੨।
Servant Nanak is the slave of the slave of those who fall at the Feet of the True Guru. ||2||