ਸਲੋਕ ਮਃ ੪ ॥
Shalok, Fourth Mehl:
ਹਰਿ ਹਰਿ ਅੰਮ੍ਰਿਤੁ ਨਾਮ ਰਸੁ ਹਰਿ ਅੰਮ੍ਰਿਤੁ ਹਰਿ ਉਰ ਧਾਰਿ ॥
(ਹੇ ਭਾਈ!) ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਜਲ ਹੈ; ਇਸ ਨਾਮ-ਜਲ ਨੂੰ ਇਸ ਦੇ ਸੁਆਦ ਨੂੰ ਆਪਣੇ ਹਿਰਦੇ ਵਿਚ ਸਾਂਭ ਰੱਖ ।
The Ambrosial Nectar of the Name of the Lord, Har, Har, is sweet; enshrine this Ambrosial Nectar of the Lord within your heart.
ਵਿਚਿ ਸੰਗਤਿ ਹਰਿ ਪ੍ਰਭੁ ਵਰਤਦਾ ਬੁਝਹੁ ਸਬਦ ਵੀਚਾਰਿ ॥
(ਪਰ) ਗੁਰੂ ਦੇ ਸ਼ਬਦ ਦੀ ਵਿਚਾਰ ਦੀ ਰਾਹੀਂ (ਇਹ ਗੱਲ) ਸਮਝ ਲਵੋ (ਕਿ) ਪਰਮਾਤਮਾ ਸਾਧ ਸੰਗਤਿ ਵਿਚ ਵੱਸਦਾ ਹੈ ।
The Lord God prevails in the Sangat, the Holy Congregation; reflect upon the Shabad and understand.
ਮਨਿ ਹਰਿ ਹਰਿ ਨਾਮੁ ਧਿਆਇਆ ਬਿਖੁ ਹਉਮੈ ਕਢੀ ਮਾਰਿ ॥
(ਜਿਸ ਮਨੁੱਖ ਨੇ ਆਪਣੇ) ਮਨ ਵਿਚ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, (ਉਸ ਨੇ ਆਪਣੇ ਅੰਦਰੋਂ ਆਤਮਕ ਮੌਤ ਲਿਆਉਣ ਵਾਲੀ) ਹਉਮੈ-ਜ਼ਹਰ ਮਾਰ ਕੇ ਕੱਢ ਦਿੱਤੀ ।
Meditating on the Name of the Lord, Har, Har, within the mind, the poison of egotism is eradicated.
ਜਿਨ ਹਰਿ ਹਰਿ ਨਾਮੁ ਨ ਚੇਤਿਓ ਤਿਨ ਜੂਐ ਜਨਮੁ ਸਭੁ ਹਾਰਿ ॥
(ਹੇ ਭਾਈ!) ਜਿਨ੍ਹਾਂ ਬੰਦਿਆਂ ਨੇ ਪਰਮਾਤਮਾ ਦਾ ਨਾਮ ਯਾਦ ਨਹੀਂ ਕੀਤਾ, ਉਹਨਾਂ (ਆਪਣਾ) ਸਾਰਾ (ਮਨੁੱਖਾ) ਜੀਵਨ (ਮਾਨੋ) ਜੂਏ (ਦੀ ਖੇਡ) ਵਿਚ ਹਾਰ ਦਿੱਤਾ ।
One who does not remember the Name of the Lord, Har, Har, shall totally lose this life in the gamble.
ਗੁਰਿ ਤੁਠੈ ਹਰਿ ਚੇਤਾਇਆ ਹਰਿ ਨਾਮਾ ਹਰਿ ਉਰ ਧਾਰਿ ॥
ਜਿਨ੍ਹਾਂ ਨੇ ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਵਸਾਇਆ ਜਿਨ੍ਹਾਂ ਨੂੰ ਗੁਰੂ ਨੇ ਮਿਹਰ ਕਰ ਕੇ ਹਰਿ-ਨਾਮ ਦਾ ਸਿਮਰਨ ਸਿਖਾਇਆ,
By Guru's Grace, one remembers the Lord, and enshrines the Lord's Name within the heart.
ਜਨ ਨਾਨਕ ਤੇ ਮੁਖ ਉਜਲੇ ਤਿਤੁ ਸਚੈ ਦਰਬਾਰਿ ॥੧॥
ਹੇ ਦਾਸ ਨਾਨਕ! ਉਸ ਸਦਾ ਕਾਇਮ ਰਹਿਣ ਵਾਲੇ ਦਰਬਾਰ ਵਿਚ ਉਹ ਮਨੁੱਖ ਸੁਰਖ਼ਰੂ ਹੁੰਦੇ ਹਨ ।੧।
O servant Nanak, his face shall be radiant in the Court of the True Lord. ||1||