ਮਃ ੪ ॥
Fourth Mehl:
ਹਰਿ ਕੀਰਤਿ ਉਤਮੁ ਨਾਮੁ ਹੈ ਵਿਚਿ ਕਲਿਜੁਗ ਕਰਣੀ ਸਾਰੁ ॥
ਹੇ ਭਾਈ! ਇਸ ਵਿਕਾਰਾਂ-ਵੇੜ੍ਹੇ ਜਗਤ ਵਿਚ ਪਰਮਾਤਮਾ ਦਾ ਨਾਮ ਜਪਣਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਹੀ ਸਭ ਤੋਂ ਸੇ੍ਰਸ਼ਟ ਕਰਨ-ਜੋਗ ਕੰਮ ਹੈ ।
To chant the Lord's Praise and His Name is sublime and exalted. This is the most excellent deed in this Dark Age of Kali Yuga.
ਮਤਿ ਗੁਰਮਤਿ ਕੀਰਤਿ ਪਾਈਐ ਹਰਿ ਨਾਮਾ ਹਰਿ ਉਰਿ ਹਾਰੁ ॥
ਪਰ ਗੁਰੂ ਦੀ ਮਤਿ ਉਤੇ ਤੁਰਿਆਂ ਹੀ ਇਹ ਸਿਫ਼ਤਿ-ਸਾਲਾਹ ਮਿਲਦੀ ਹੈ ਇਹ ਹਰਿ-ਨਾਮ ਹਿਰਦੇ ਵਿਚ (ਪ੍ਰੋ ਰੱਖਣ ਲਈ) ਹਾਰ ਮਿਲਦਾ ਹੈ ।
His Praises come through the Guru's Teachings and Instructions; wear the Necklace of the Lord's Name.
ਵਡਭਾਗੀ ਜਿਨ ਹਰਿ ਧਿਆਇਆ ਤਿਨ ਸਉਪਿਆ ਹਰਿ ਭੰਡਾਰੁ ॥
ਹੇ ਭਾਈ! ਵੱਡੇ ਭਾਗਾਂ ਵਾਲੇ ਹਨ ਉਹ ਮਨੁੱਖ, ਜਿਨ੍ਹਾਂ ਨੇ ਪਰਮਾਤਮਾ ਦਾ ਨਾਮ ਸਿਮਰਿਆ ਹੈ, (ਗੁਰੂ ਨੇ) ਉਹਨਾਂ ਨੂੰ ਹਰਿ-ਨਾਮ ਖ਼ਜਾਨਾ ਸੌਂਪ ਦਿੱਤਾ ਹੈ ।
Those who meditate on the Lord are very fortunate. They are entrusted with the Treasure of the Lord.
ਬਿਨੁ ਨਾਵੈ ਜਿ ਕਰਮ ਕਮਾਵਣੇ ਨਿਤ ਹਉਮੈ ਹੋਇ ਖੁਆਰੁ ॥
ਹੇ ਭਾਈ! ਪਰਮਾਤਮਾ ਦਾ ਨਾਮ ਛੱਡ ਕੇ ਜਿਹੜੇ ਹੋਰ ਹੋਰ (ਮਿਥੇ ਹੋਏ ਧਾਰਮਿਕ) ਕਰਮ ਕਰੀਦੇ ਹਨ (ਉਹਨਾਂ ਦੇ ਕਾਰਨ ਪੈਦਾ ਹੋਈ) ਹਉਮੈ ਵਿਚ (ਫਸ ਕੇ ਮਨੁੱਖ) ਸਦਾ ਖ਼ੁਆਰ ਹੁੰਦਾ ਹੈ ।
Without the Name, no matter what people may do, they continue to waste away in egotism.
ਜਲਿ ਹਸਤੀ ਮਲਿ ਨਾਵਾਲੀਐ ਸਿਰਿ ਭੀ ਫਿਰਿ ਪਾਵੈ ਛਾਰੁ ॥
(ਵੇਖੋ) ਹਾਥੀ ਨੂੰ ਪਾਣੀ ਵਿਚ ਮਲ ਮਲ ਕੇ ਨਵ੍ਹਾਈਦਾ ਹੈ, ਫਿਰ ਭੀ ਉਹ (ਆਪਣੇ) ਸਿਰ ਉਤੇ ਸੁਆਹ (ਹੀ) ਪਾ ਲੈਂਦਾ ਹੈ ।
Elephants can be washed and bathed in water, but they only throw dust on their heads again.
ਹਰਿ ਮੇਲਹੁ ਸਤਿਗੁਰੁ ਦਇਆ ਕਰਿ ਮਨਿ ਵਸੈ ਏਕੰਕਾਰੁ ॥
ਹੇ ਪ੍ਰਭੂ! ਮਿਹਰ ਕਰ ਕੇ (ਜੀਵਾਂ ਨੂੰ) ਗੁਰੂ ਮਿਲਾ । (ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ, ਉਸ ਦੇ) ਮਨ ਵਿਚ ਪਰਮਾਤਮਾ ਆ ਵੱਸਦਾ ਹੈ ।
O Kind and Compassionate True Guru, please unite me with the Lord, that the One Creator of the Universe may abide within my mind.
ਜਿਨ ਗੁਰਮੁਖਿ ਸੁਣਿ ਹਰਿ ਮੰਨਿਆ ਜਨ ਨਾਨਕ ਤਿਨ ਜੈਕਾਰੁ ॥੨॥
ਹੇ ਦਾਸ ਨਾਨਕ! (ਆਖ—ਹੇ ਭਾਈ!) ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸਰਨ ਪੈ ਕੇ ਪ੍ਰਭੂ ਦਾ ਨਾਮ ਸੁਣ ਕੇ (ਉਸ ਨਾਲ) ਡੂੰਘੀ ਸਾਂਝ ਪਾਈ ਹੈ ਉਹਨਾਂ ਨੂੰ ਹਰ ਵੇਲੇ (ਲੋਕ ਪਰਲੋਕ ਵਿਚ) ਸੋਭਾ ਮਿਲਦੀ ਹੈ ।੨।
Those Gurmukhs who listen to the Lord and believe in Him - servant Nanak salutes them. ||2||