ਪਉੜੀ ॥
Pauree:
ਰਾਮ ਨਾਮੁ ਵਖਰੁ ਹੈ ਊਤਮੁ ਹਰਿ ਨਾਇਕੁ ਪੁਰਖੁ ਹਮਾਰਾ ॥
ਹੇ ਭਾਈ! (ਜਗਤ ਦਾ ਇਹ) ਖੇਲ ਪਰਮਾਤਮਾ ਨੇ ਆਪ ਬਣਾਇਆ ਹੈ, (ਤੇ ਇਸ ਵਿਚ) ਪਰਮਾਤਮਾ ਆਪ ਹੀ (ਹਰ ਥਾਂ) ਮੌਜੂਦ ਹੈ ।
The Lord's Name is the most sublime and precious merchandise. The Primal Lord God is my Lord and Master.
ਹਰਿ ਖੇਲੁ ਕੀਆ ਹਰਿ ਆਪੇ ਵਰਤੈ ਸਭੁ ਜਗਤੁ ਕੀਆ ਵਣਜਾਰਾ ॥
(ਇਹ ਜਗਤ-ਖੇਲ ਵਿਚ) ਪਰਮਾਤਮਾ ਦਾ ਨਾਮ (ਖ਼ਰੀਦਣ ਲਈ ਸਭ ਤੋਂ) ਵਧੀਆ ਸੌਦਾ ਹੈ, ਸਾਰਾ ਜਗਤ (ਹਰੇਕ ਜੀਵ ਇਸ ਸੌਦੇ ਦਾ) ਵਣਜ ਕਰਨ ਵਾਲਾ ਹੈ । ਪਰਮਾਤਮਾ ਆਪ ਅਸਾਂ ਵਣਜਾਰਿਆਂ ਦਾ ਸਰਦਾਰ ਹੈ ।
The Lord has staged His Play, and He Himself permeates it. The whole world deals in this merchandise.
ਸਭ ਜੋਤਿ ਤੇਰੀ ਜੋਤੀ ਵਿਚਿ ਕਰਤੇ ਸਭੁ ਸਚੁ ਤੇਰਾ ਪਾਸਾਰਾ ॥
ਹੇ ਕਰਤਾਰ! ਇਹ ਸਾਰਾ ਤੇਰਾ (ਬਣਾਇਆ ਹੋਇਆ ਜਗਤ-) ਖਿਲਾਰਾ ਸਚਮੁਚ ਹੋਂਦ ਵਾਲਾ ਹੈ, ਇਸ ਵਿਚ ਹਰ ਥਾਂ ਤੇਰਾ ਹੀ ਨੂਰ ਹੈ, ਤੇ ਉਸ ਨੂਰ ਵਿਚ ਤੂੰ ਆਪ ਹੀ ਹੈਂ । ਹੇ ਨਿਰੰਕਾਰ! ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ ।
Your Light is the light in all beings, O Creator. All Your Expanse is True.
ਸਭਿ ਧਿਆਵਹਿ ਤੁਧੁ ਸਫਲ ਸੇ ਗਾਵਹਿ ਗੁਰਮਤੀ ਹਰਿ ਨਿਰੰਕਾਰਾ ॥
ਜਿਹੜੇ ਗੁਰੂ ਦੀ ਸਿੱਖਿਆ ਉਤੇ ਤੁਰ ਕੇ (ਤੇਰੀ ਸਿਫ਼ਤਿ-ਸਾਲਾਹ ਦੇ ਗੀਤ) ਗਾਂਦੇ ਹਨ ਉਹ ਮਨੁੱਖਾ ਜੀਵਨ ਦਾ ਮਨੋਰਥ ਹਾਸਲ ਕਰ ਲੈਂਦੇ ਹਨ ।
All those who meditate on You become prosperous; through the Guru's Teachings, they sing Your Praises, O Formless Lord.
ਸਭਿ ਚਵਹੁ ਮੁਖਹੁ ਜਗੰਨਾਥੁ ਜਗੰਨਾਥੁ ਜਗਜੀਵਨੋ ਜਿਤੁ ਭਵਜਲ ਪਾਰਿ ਉਤਾਰਾ ॥੪॥
ਹੇ ਭਾਈ! ਉਹ ਪਰਮਾਤਮਾ ਹੀ ਜਗਤ ਦਾ ਖਸਮ ਹੈ ਜਗਤ ਦਾ ਨਾਥ ਹੈ ਜਗਤ ਦੀ ਜ਼ਿੰਦਗੀ (ਦਾ ਸਹਾਰਾ) ਹੈ ਸਾਰੇ (ਆਪਣੇ) ਮੰੂਹੋਂ (ਉਸ ਦਾ ਨਾਮ) ਬੋਲੋ । ਉਸ (ਦਾ ਨਾਮ ਉਚਾਰਨ) ਨਾਲ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ ।੪।
Let everyone chant the Lord, the Lord of the World, the Lord of the Universe, and cross over the terrifying world-ocean. ||4||