ਪਉੜੀ ॥
Pauree:
ਹਰਿ ਤੁਮ੍ਹ ਵਡ ਵਡੇ ਵਡੇ ਵਡ ਊਚੇ ਸਭ ਊਪਰਿ ਵਡੇ ਵਡੌਨਾ ॥
ਹੇ ਹਰੀ! ਤੂੰ ਵੱਡਿਆਂ ਤੋਂ ਵੱਡਾ ਹੈਂ ਬੜਾ ਉੱਚਾ ਹੈਂ ਸਭ ਤੋਂ ਉਪਰ ਵੱਡਾ ਹੈਂ ।
O Lord, You are the Greatest of the Great, the Greatest of the Great, the Most Lofty and Exalted of all, the Greatest of the Great.
ਜੋ ਧਿਆਵਹਿ ਹਰਿ ਅਪਰੰਪਰੁ ਹਰਿ ਹਰਿ ਹਰਿ ਧਿਆਇ ਹਰੇ ਤੇ ਹੋਨਾ ॥
(ਹੇ ਭਾਈ!) ਹਰੀ ਪਰਮਾਤਮਾ ਬੇਅੰਤ ਹੈ, ਜਿਹੜੇ ਮਨੁੱਖ ਉਸ ਦਾ ਧਿਆਨ ਧਰਦੇ ਹਨ, ਉਹ ਬੰਦੇ ਉਸ ਹਰੀ ਨੂੰ ਸਦਾ ਸਿਮਰ ਕੇ ਉਸ ਦਾ ਰੂਪ ਹੀ ਹੋ ਜਾਂਦੇ ਹਨ ।
Those who meditate on the Infinite Lord, who meditate on the Lord, Har, Har, Har, are rejuvenated.
ਜੋ ਗਾਵਹਿ ਸੁਣਹਿ ਤੇਰਾ ਜਸੁ ਸੁਆਮੀ ਤਿਨ ਕਾਟੇ ਪਾਪ ਕਟੋਨਾ ॥
ਹੇ ਸੁਆਮੀ! ਜਿਹੜੇ ਮਨੁੱਖ ਤੇਰੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦੇ ਹਨ ਸੁਣਦੇ ਹਨ, ਉਹ (ਆਪਣੇ) ਕੋ੍ਰੜਾਂ ਪਾਪ ਨਾਸ ਕਰ ਲੈਂਦੇ ਹਨ ।
Those who sing and listen to Your Praises, O my Lord and Master, have millions of sins destroyed.
ਤੁਮ ਜੈਸੇ ਹਰਿ ਪੁਰਖ ਜਾਨੇ ਮਤਿ ਗੁਰਮਤਿ ਮੁਖਿ ਵਡ ਵਡ ਭਾਗ ਵਡੋਨਾ ॥
ਹੇ ਸਰਬ-ਵਿਆਪਕ ਹਰੀ! ਉਹ ਮਨੁੱਖ ਵੱਡੇ ਭਾਗਾਂ ਵਾਲੇ ਗਿਣੇ ਜਾਂਦੇ ਹਨ (ਸਭ ਮਨੁੱਖਾਂ ਵਿਚ) ਮੁਖੀ ਮੰਨੇ ਜਾਂਦੇ ਹਨ, ਸਤਿਗੁਰੂ ਦੀ ਮਤਿ ਉਤੇ ਕੇ ਉਹ ਮਨੁੱਖ ਤੇਰੇ ਵਰਗੇ ਹੀ ਜਾਣੇ ਜਾਂਦੇ ਹਨ ।
I know that those divine beings who follow the Guru's Teachings are just like You, Lord. They are the greatest of the great, so very fortunate.
ਸਭਿ ਧਿਆਵਹੁ ਆਦਿ ਸਤੇ ਜੁਗਾਦਿ ਸਤੇ ਪਰਤਖਿ ਸਤੇ ਸਦਾ ਸਦਾ ਸਤੇ ਜਨੁ ਨਾਨਕੁ ਦਾਸੁ ਦਸੋਨਾ ॥੫॥
ਹੇ ਭਾਈ! ਜੋ ਪਰਮਾਤਮਾ ਆਦਿ ਤੋਂ ਜੁਗਾਂ ਦੇ ਆਦਿ ਤੋਂ ਹੋਂਦ ਵਾਲਾ ਹੈ; ਜੋ (ਹੁਣ ਭੀ) ਪਰਤੱਖ ਕਾਇਮ ਹੈ ਤੇ ਸਦਾ ਹੀ ਕਾਇਮ ਰਹਿਣ ਵਾਲਾ ਹੈ, ਤੁਸੀ ਸਾਰੇ ਉਸ ਦਾ ਸਿਮਰਨ ਕਰਦੇ ਰਹੋ । ਦਾਸ ਨਾਨਕ ਉਸ (ਹਰੀ ਦੇ) ਦਾਸਾਂ ਦਾ ਦਾਸ ਹੈ ।੫।
Let everyone meditate on the Lord, who was True in the primal beginning, and True throughout the ages; He is revealed as True here and now, and He shall be True forever and ever. Servant Nanak is the slave of His slaves. ||5||