ਗਉੜੀ ਗੁਆਰੇਰੀ ਮਹਲਾ ੩ ॥
Gauree Gwaarayree, Third Mehl:
ਤੂੰ ਅਕਥੁ ਕਿਉ ਕਥਿਆ ਜਾਹਿ ॥
ਹੇ ਪ੍ਰਭੂ! ਤੂੰ ਕਥਨ ਤੋਂ ਪਰੇ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ ।
You are Indescribable; how can I describe You?
ਗੁਰ ਸਬਦੁ ਮਾਰਣੁ ਮਨ ਮਾਹਿ ਸਮਾਹਿ ॥
ਜਿਸ ਮਨੁੱਖ ਦੇ ਪਾਸ ਗੁਰੂ ਦਾ ਸ਼ਬਦ-ਰੂਪ ਮਸਾਲਾ ਹੈ (ਉਸ ਨੇ ਆਪਣੇ ਮਨ ਨੂੰ ਮਾਰ ਲਿਆ ਹੈ, ਉਸ ਦੇ) ਮਨ ਵਿਚ ਤੂੰ ਆ ਵੱਸਦਾ ਹੈਂ ।
Those who subdue their minds, through the Word of the Guru's Shabad, are absorbed in You.
ਤੇਰੇ ਗੁਣ ਅਨੇਕ ਕੀਮਤਿ ਨਹ ਪਾਹਿ ॥੧॥
ਹੇ ਪ੍ਰਭੂ! ਤੇਰੇ ਅਨੇਕਾਂ ਹੀ ਗੁਣ ਹਨ, ਜੀਵ ਤੇਰੇ ਗੁਣਾਂ ਦਾ ਮੁੱਲ ਨਹੀਂ ਪਾ ਸਕਦੇ ।੧।
Your Glorious Virtues are countless; their value cannot be estimated. ||1||
ਜਿਸ ਕੀ ਬਾਣੀ ਤਿਸੁ ਮਾਹਿ ਸਮਾਣੀ ॥
ਇਹ ਸਿਫ਼ਤਿ-ਸਾਲਾਹ ਜਿਸ (ਪਰਮਾਤਮਾ) ਦੀ ਹੈ ਉਸ (ਪਰਮਾਤਮਾ) ਵਿਚ (ਹੀ) ਲੀਨ ਰਹਿੰਦੀ ਹੈ (ਭਾਵ, ਜਿਵੇਂ ਪਰਮਾਤਮਾ ਬੇਅੰਤ ਹੈ ਤਿਵੇਂ ਸਿਫ਼ਤਿ-ਸਾਲਾਹ ਭੀ ਬੇਅੰਤ ਹੈ ਤਿਵੇਂ ਪਰਮਾਤਮਾ ਦੇ ਗੁਣ ਭੀ ਬੇਅੰਤ ਹਨ) ।
The Word of His Bani belongs to Him; in Him, it is diffused.
ਤੇਰੀ ਅਕਥ ਕਥਾ ਗੁਰ ਸਬਦਿ ਵਖਾਣੀ ॥੧॥ ਰਹਾਉ ॥
ਹੇ ਪ੍ਰਭੂ! ਤੇਰੇ ਗੁਣਾਂ ਦੀ ਕਹਾਣੀ ਬਿਆਨ ਨਹੀਂ ਕੀਤੀ ਜਾ ਸਕਦੀ । ਗੁਰੂ ਦੇ ਸ਼ਬਦ ਨੇ ਇਹੀ ਗੱਲ ਦੱਸੀ ਹੈ ।੧।ਰਹਾਉ।
Your Speech cannot be spoken; through the Word of the Guru's Shabad, it is chanted. ||1||Pause||
ਜਹ ਸਤਿਗੁਰੁ ਤਹ ਸਤਸੰਗਤਿ ਬਣਾਈ ॥
ਜਿਸ ਹਿਰਦੇ ਵਿਚ ਸਤਿਗੁਰੂ ਵੱਸਦਾ ਹੈ ਉਥੇ ਸਤਸੰਗਤਿ ਬਣ ਜਾਂਦੀ ਹੈ
Where the True Guru is - there is the Sat Sangat, the True Congregation.
ਜਹ ਸਤਿਗੁਰੁ ਸਹਜੇ ਹਰਿ ਗੁਣ ਗਾਈ ॥
(ਕਿਉਂਕਿ) ਜਿਸ ਮਨੁੱਖ ਦੇ ਹਿਰਦੇ ਵਿਚ ਗੁਰੂ ਵੱਸਦਾ ਹੈ ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਕੇ ਹਰੀ ਦੇ ਗੁਣ ਗਾਂਦਾ ਹੈ ।
Where the True Guru is - there, the Glorious Praises of the Lord are intuitively sung.
ਜਹ ਸਤਿਗੁਰੁ ਤਹਾ ਹਉਮੈ ਸਬਦਿ ਜਲਾਈ ॥੨॥
ਜਿਸ ਹਿਰਦੇ ਵਿਚ ਗੁਰੂ ਵੱਸਦਾ ਹੈ, ਉਸ ਵਿਚੋਂ ਗੁਰੂ ਦੇ ਸ਼ਬਦ ਨੇ ਹਉਮੈ ਸਾੜ ਦਿੱਤੀ ਹੈ ।੨।
Where the True Guru is - there egotism is burnt away, through the Word of the Shabad. ||2||
ਗੁਰਮੁਖਿ ਸੇਵਾ ਮਹਲੀ ਥਾਉ ਪਾਏ ॥
ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਪਰਮਾਤਮਾ ਦੀ ਸੇਵਾ-ਭਗਤੀ ਕਰ ਕੇ ਪਰਮਾਤਮਾ ਦੀ ਹਜ਼ੂਰੀ ਵਿਚ ਥਾਂ ਪ੍ਰਾਪਤ ਕਰ ਲੈਂਦਾ ਹੈ,
The Gurmukhs serve Him; they obtain a place in the Mansion of His Presence.
ਗੁਰਮੁਖਿ ਅੰਤਰਿ ਹਰਿ ਨਾਮੁ ਵਸਾਏ ॥
ਗੁਰੂ ਦੇ ਸਨਮੁਖ ਰਹਿ ਕੇ ਮਨੁੱਖ ਆਪਣੇ ਅੰਦਰ ਪਰਮਾਤਮਾ ਦਾ ਨਾਮ ਵਸਾ ਲੈਂਦਾ ਹੈ ।
The Gurmukhs enshrine the Naam within the mind.
ਗੁਰਮੁਖਿ ਭਗਤਿ ਹਰਿ ਨਾਮਿ ਸਮਾਏ ॥੩॥
ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਪ੍ਰਭੂ-ਭਗਤੀ ਦੀ ਬਰਕਤਿ ਨਾਲ ਪ੍ਰਭੂ ਦੇ ਨਾਮ ਵਿਚ (ਸਦਾ) ਲੀਨ ਰਹਿੰਦਾ ਹੈ ।੩।
The Gurmukhs worship the Lord, and are absorbed in the Naam. ||3||
ਆਪੇ ਦਾਤਿ ਕਰੇ ਦਾਤਾਰੁ ॥
ਦਾਤਾਂ ਦੇਣ ਦੇ ਸਮਰੱਥ ਪਰਮਾਤਮਾ ਆਪ ਹੀ (ਜਿਸ ਮਨੁੱਖ ਨੂੰ ਸਿਫ਼ਤਿ-ਸਾਲਾਹ ਦੀ) ਦਾਤਿ ਦੇਂਦਾ ਹੈ
The Giver Himself gives His Gifts,
ਪੂਰੇ ਸਤਿਗੁਰ ਸਿਉ ਲਗੈ ਪਿਆਰੁ ॥
ਉਸ ਦਾ ਪਿਆਰ ਪੂਰੇ ਗੁਰੂ ਨਾਲ ਬਣ ਜਾਂਦਾ ਹੈ ।
as we enshrine love for the True Guru.
ਨਾਨਕ ਨਾਮਿ ਰਤੇ ਤਿਨ ਕਉ ਜੈਕਾਰੁ ॥੪॥੮॥੨੮॥
ਹੇ ਨਾਨਕ! ਜੇਹੜੇ ਮਨੁੱਖ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਰਹਿੰਦੇ ਹਨ, ਉਹਨਾਂ ਨੂੰ (ਲੋਕ ਪਰਲੋਕ ਵਿਚ) ਵਡਿਆਈ ਮਿਲਦੀ ਹੈ ।੪।੮।੨੮।
Nanak celebrates those who are attuned to the Naam, the Name of the Lord. ||4||8||28||