ਪਉੜੀ ॥
Pauree:
ਹਰਿ ਅਗਮੁ ਅਗੋਚਰੁ ਅਗਮੁ ਹਰਿ ਕਿਉ ਕਰਿ ਹਰਿ ਦਰਸਨੁ ਪਿਖਾ ॥
ਹੇ ਭਾਈ! ਮੈਂ ਪਰਮਾਤਮਾ ਦਾ ਦਰਸਨ ਕਿਵੇਂ ਕਰ ਸਕਦਾ ਹਾਂ? ਉਹ ਤਾਂ ਅਪਹੁੰਚ ਹੈ, ਉਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ । ਜੇ ਕੋਈ ਖ਼ਰੀਦਿਆ ਜਾ ਸਕਣ ਵਾਲਾ ਪਦਾਰਥ ਹੋਵੇ ਤਾਂ (ਉਸ ਦਾ ਰੂਪ ਰੇਖ) ਬਿਆਨ ਕੀਤਾ ਜਾ ਸਕਦਾ ਹੈ,
The Lord is Inaccessible and Unfathomable. How will I see the Blessed Vision of the Lord's Darshan?
ਕਿਛੁ ਵਖਰੁ ਹੋਇ ਸੁ ਵਰਨੀਐ ਤਿਸੁ ਰੂਪੁ ਨ ਰਿਖਾ ॥
ਪਰ ਉਸ ਪਰਮਾਤਮਾ ਦਾ ਨਾਹ ਕੋਈ ਰੂਪ ਹੈ ਨਾਹ ਰੇਖਾ ਹੈ ।
If He were a material object, then I could describe Him, but He has no form or feature.
ਜਿਸੁ ਬੁਝਾਏ ਆਪਿ ਬੁਝਾਇ ਦੇਇ ਸੋਈ ਜਨੁ ਦਿਖਾ ॥
ਉਹੀ ਮਨੁੱਖ ਉਸ ਦਾ ਦਰਸਨ ਕਰ ਸਕਦਾ ਹੈ ਜਿਸ ਨੂੰ ਪ੍ਰਭੂ ਆਪ ਮਤਿ ਦੇ ਕੇ ਸਮਝਾਂਦਾ ਹੈ ।
Understanding comes only when the Lord Himself gives understanding; only such a humble being sees it.
ਸਤਸੰਗਤਿ ਸਤਿਗੁਰ ਚਟਸਾਲ ਹੈ ਜਿਤੁ ਹਰਿ ਗੁਣ ਸਿਖਾ ॥
(ਤੇ, ਇਹ ਮਤਿ ਮਿਲਦੀ ਹੈ ਸਾਧ ਸੰਗਤਿ ਵਿਚ) ਸਾਧ ਸੰਗਤਿ ਸਤਿਗੁਰੂ ਦੀ ਪਾਠਸ਼ਾਲਾ ਹੈ ਜਿਸ ਵਿਚ ਪਰਮਾਤਮਾ ਦੇ ਗੁਣ ਸਿੱਖੇ ਜਾ ਸਕਦੇ ਹਨ ।
The Sat Sangat, the True Congregation of the True Guru, is the school of the soul, where the Glorious Virtues of the Lord are studied.
ਧਨੁ ਧੰਨੁ ਸੁ ਰਸਨਾ ਧੰਨੁ ਕਰ ਧੰਨੁ ਸੁ ਪਾਧਾ ਸਤਿਗੁਰੂ ਜਿਤੁ ਮਿਲਿ ਹਰਿ ਲੇਖਾ ਲਿਖਾ ॥੮॥
ਹੇ ਭਾਈ! ਧੰਨ ਹੈ ਉਹ ਜੀਭ (ਜਿਹੜੀ ਪਰਮਾਤਮਾ ਦਾ ਨਾਮ ਜਪਦੀ ਹੈ) ਧੰਨ ਹਨ ਉਹ ਹੱਥ (ਜਿਹੜੇ ਸਾਧ ਸੰਗਤਿ ਵਿਚ ਪੱਖੇ ਆਦਿਕ ਦੀ ਸੇਵਾ ਕਰਦੇ ਹਨ) ਧੰਨ ਹੈ ਉਹ ਪਾਂਧਾ ਗੁਰੂ ਜਿਸ ਦੀ ਰਾਹੀਂ ਪਰਮਾਤਮਾ ਨੂੰ ਮਿਲ ਕੇ ਉਸ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਕਰੀਦੀਆਂ ਹਨ ।੮।
Blessed, blessed is the tongue, blessed is the hand, and blessed is the Teacher, the True Guru; meeting Him, the Account of the Lord is written. ||8||