ਸਲੋਕ ਮਃ ੪ ॥
Shalok, Fourth Mehl:
ਹਰਿ ਹਰਿ ਨਾਮੁ ਅੰਮ੍ਰਿਤੁ ਹੈ ਹਰਿ ਜਪੀਐ ਸਤਿਗੁਰ ਭਾਇ ॥
ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਜਲ ਹੈ (ਪਰ ਇਹ ਨਾਮ) ਗੁਰੂ ਦੇ ਅਨੁਸਾਰ ਰਹਿ ਕੇ ਜਪਿਆ ਜਾ ਸਕਦਾ ਹੈ ।
The Name of the Lord, Har, Har, is Ambrosial Nectar. Meditate on the Lord, with love for the True Guru.
ਹਰਿ ਹਰਿ ਨਾਮੁ ਪਵਿਤੁ ਹੈ ਹਰਿ ਜਪਤ ਸੁਨਤ ਦੁਖੁ ਜਾਇ ॥
ਪ੍ਰਭੂ ਦਾ ਨਾਮ ਜੀਵਨ ਨੂੰ ਸੁੱਚਾ ਕਰਨ ਵਾਲਾ ਹੈ, ਇਸ ਨੂੰ ਜਪਦਿਆਂ ਸੁਣਦਿਆਂ (ਹਰੇਕ) ਦੁੱਖ ਦੂਰ ਹੋ ਜਾਂਦਾ ਹੈ,
The Name of the Lord, Har, Har is Sacred and Pure. Chanting it and listening to it, pain is taken away.
ਹਰਿ ਨਾਮੁ ਤਿਨੀ ਆਰਾਧਿਆ ਜਿਨ ਮਸਤਕਿ ਲਿਖਿਆ ਧੁਰਿ ਪਾਇ ॥
(ਪਰ ਇਹ) ਹਰਿ-ਨਾਮ ਉਹਨਾਂ ਮਨੁੱਖਾਂ ਨੇ ਹੀ ਸਿਮਰਿਆ ਹੈ ਜਿਨ੍ਹਾਂ ਨੇ (ਪਿਛਲੇ ਕੀਤੇ ਕਰਮਾਂ ਅਨੁਸਾਰ) ਮੱਥੇ ਉਤੇ ਧੁਰੋਂ ਲਿਖਿਆ ਲੇਖ ਪ੍ਰਾਪਤ ਕੀਤਾ ਹੈ ।
They alone worship and adore the Lord's Name, upon whose foreheads such pre-ordained destiny is written.
ਹਰਿ ਦਰਗਹ ਜਨ ਪੈਨਾਈਅਨਿ ਜਿਨ ਹਰਿ ਮਨਿ ਵਸਿਆ ਆਇ ॥
ਜਿਨ੍ਹਾਂ ਦੇ ਮਨ ਵਿਚ ਪਰਮਾਤਮਾ ਆ ਵੱਸਦਾ ਹੈ, ਪਰਮਾਤਮਾ ਦੀ ਹਜ਼ੂਰੀ ਵਿਚ ਉਹਨਾਂ ਨੂੰ ਆਦਰ ਮਿਲਦਾ ਹੈ ।
Those humble beings are honored in the Court of the Lord; the Lord comes to abide in their minds.
ਜਨ ਨਾਨਕ ਤੇ ਮੁਖ ਉਜਲੇ ਜਿਨ ਹਰਿ ਸੁਣਿਆ ਮਨਿ ਭਾਇ ॥੧॥
ਹੇ ਦਾਸ ਨਾਨਕ! (ਆਖ—ਹੇ ਭਾਈ!) ਜਿਨ੍ਹਾਂ ਮਨੁੱਖਾਂ ਨੇ ਪ੍ਰੇਮ ਨਾਲ ਆਪਣੇ ਮਨ ਵਿਚ ਪਰਮਾਤਮਾ (ਦਾ ਨਾਮ) ਸੁਣਿਆ ਹੈ ਉਹ (ਲੋਕ ਪਰਲੋਕ ਵਿਚ) ਸੁਰਖ਼ਰੂ ਹੁੰਦੇ ਹਨ ।੧।
O servant Nanak, their faces are radiant. They listen to the Lord; their minds are filled with love. ||1||