ਪਉੜੀ ॥
Pauree:
ਹਉ ਵਾਰਿਆ ਤਿਨ ਕਉ ਸਦਾ ਸਦਾ ਜਿਨਾ ਸਤਿਗੁਰੁ ਮੇਰਾ ਪਿਆਰਾ ਦੇਖਿਆ ॥
ਹੇ ਭਾਈ! ਮੈਂ ਸਦਕੇ ਜਾਂਦਾ ਹਾਂ ਸਦਾ ਹੀ ਉਹਨਾਂ (ਮਨੁੱਖਾਂ) ਤੋਂ, ਜਿਨ੍ਹਾਂ ਨੇ ਮੇਰੇ ਪਿਆਰੇ ਗੁਰੂ ਦਾ ਦਰਸਨ (ਸਦਾ) ਕੀਤਾ ਹੈ,
I am a sacrifice, forever and ever, to those who have seen my Beloved True Guru.
ਤਿਨ ਕਉ ਮਿਲਿਆ ਮੇਰਾ ਸਤਿਗੁਰੂ ਜਿਨ ਕਉ ਧੁਰਿ ਮਸਤਕਿ ਲੇਖਿਆ ॥
(ਪਰ) ਪਿਆਰਾ ਗੁਰੂ ਉਹਨਾਂ ਨੂੰ ਹੀ ਮਿਲਦਾ ਹੈ, ਜਿਨ੍ਹਾਂ ਦੇ ਮੱਥੇ ਉਤੇ (ਉਹਨਾਂ ਦੇ ਪਿਛਲੇ ਕੀਤੇ ਕਰਮਾਂ ਅਨੁਸਾਰ) ਧੁਰ ਦਰਗਾਹ ਤੋਂ (ਗੁਰੂ-ਮਿਲਾਪ ਦਾ) ਲੇਖ ਲਿਖਿਆ ਹੁੰਦਾ ਹੈ ।
They alone meet my True Guru, who have such pre-ordaind destiny written upon their foreheads.
ਹਰਿ ਅਗਮੁ ਧਿਆਇਆ ਗੁਰਮਤੀ ਤਿਸੁ ਰੂਪੁ ਨਹੀ ਪ੍ਰਭ ਰੇਖਿਆ ॥
ਉਹ ਮਨੁੱਖ ਗੁਰੂ ਦੀ ਸਿੱਖਿਆ ਉਤੇ ਤੁਰ ਕੇ ਉਸ ਅਪਹੰੁਚ ਪਰਮਾਤਮਾ ਦਾ ਸਿਮਰਨ ਕਰਦੇ ਰਹਿੰਦੇ ਹਨ ਜਿਸ ਦਾ ਕੋਈ ਰੂਪ-ਰੇਖ ਬਿਆਨ ਨਹੀਂ ਕੀਤਾ ਜਾ ਸਕਦਾ ।
I meditate on the Inaccessible Lord, according to the Guru's Teachings; God has no form or feature.
ਗੁਰ ਬਚਨਿ ਧਿਆਇਆ ਜਿਨਾ ਅਗਮੁ ਹਰਿ ਤੇ ਠਾਕੁਰ ਸੇਵਕ ਰਲਿ ਏਕਿਆ ॥
ਹੇ ਭਾਈ! ਜਿਹੜੇ ਮਨੁੱਖ ਗੁਰੂ ਦੇ ਹੁਕਮ ਵਿਚ ਤੁਰ ਕੇ ਉਸ ਅਪਹੁੰਚ ਪਰਮਾਤਮਾ ਦਾ ਧਿਆਨ ਧਰਦੇ ਹਨ, ਪਰਮਾਤਮਾ ਦੇ ਉਹ ਸੇਵਕ (ਪਰਮਾਤਮਾ ਵਿਚ) ਮਿਲ ਕੇ (ਉਸ ਨਾਲ) ਇੱਕ-ਰੂਪ ਹੋ ਜਾਂਦੇ ਹਨ ।
Those who follow the Guru's Teachings and meditate on the Inaccessible Lord, merge with their Lord and Master and become one with Him.
ਸਭਿ ਕਹਹੁ ਮੁਖਹੁ ਨਰ ਨਰਹਰੇ ਨਰ ਨਰਹਰੇ ਨਰ ਨਰਹਰੇ ਹਰਿ ਲਾਹਾ ਹਰਿ ਭਗਤਿ ਵਿਸੇਖਿਆ ॥੯॥
ਹੇ ਭਾਈ! ਤੁਸੀਂ ਸਾਰੇ (ਆਪਣੇ) ਮੂੰਹੋਂ ਸਦਾ ਪਰਮਾਤਮਾ ਦਾ ਨਾਮ ਉਚਾਰਦੇ ਰਹੋ । ਪਰਮਾਤਮਾ ਦਾ ਨਾਮ ਜਪਣ ਦਾ ਇਹ ਨਫ਼ਾ ਹੋਰ ਸਾਰੇ ਨਫ਼ਿਆਂ ਨਾਲੋਂ ਵਧੀਆ ਹੈ ।੯।
Let everyone proclaim out loud, the Name of the Lord, the Lord, the Lord; the profit of devotional worship of the Lord is blessed and sublime. ||9||