ਗਉੜੀ ਗੁਆਰੇਰੀ ਮਹਲਾ ੩ ॥
Gauree Gwaarayree, Third Mehl:
ਏਕਸੁ ਤੇ ਸਭਿ ਰੂਪ ਹਹਿ ਰੰਗਾ ॥
(ਸੰਸਾਰ ਵਿਚ ਦਿੱਸਦੇ ਇਹ) ਸਾਰੇ (ਵਖ ਵਖ) ਰੂਪ ਤੇ ਰੰਗ ਉਸ ਇੱਕ ਪਰਮਾਤਮਾ ਤੋਂ ਹੀ ਬਣੇ ਹਨ ।
All forms and colors come from the One Lord.
ਪਉਣੁ ਪਾਣੀ ਬੈਸੰਤਰੁ ਸਭਿ ਸਹਲੰਗਾ ॥
ਉਸ ਇੱਕ ਤੋਂ ਹੀ ਹਵਾ ਪੈਦਾ ਹੋਈ ਹੈ ਪਾਣੀ ਬਣਿਆ ਹੈ ਅੱਗ ਪੈਦਾ ਹੋਈ ਹੈ ਤੇ ਇਹ ਸਾਰੇ (ਤੱਤ ਵਖ ਵਖ ਰੂਪ ਰੰਗ ਵਾਲੇ ਸਭ ਜੀਵਾਂ ਵਿਚ) ਮਿਲੇ ਹੋਏ ਹਨ ।
Air, water and fire are all kept together.
ਭਿੰਨ ਭਿੰਨ ਵੇਖੈ ਹਰਿ ਪ੍ਰਭੁ ਰੰਗਾ ॥੧॥
ਉਹ ਪਰਮਾਤਮਾ (ਆਪ ਹੀ) ਵਖ ਵਖ ਰੰਗਾਂ (ਵਾਲੇ ਜੀਵਾਂ) ਦੀ ਸੰਭਾਲ ਕਰਦਾ ਹੈ ।੧।
The Lord God beholds the many and various colors. ||1||
ਏਕੁ ਅਚਰਜੁ ਏਕੋ ਹੈ ਸੋਈ ॥
ਇਹ ਇਕ ਅਚਰਜ ਕੌਤਕ ਹੈ ਕਿ ਪਰਮਾਤਮਾ ਆਪ ਹੀ (ਇਸ ਬਹੁ-ਰੰਗੀ ਸੰਸਾਰ ਵਿਚ ਹਰ ਥਾਂ) ਮੌਜੂਦ ਹੈ ।
The One Lord is wondrous and amazing! He is the One, the One and Only.
ਗੁਰਮੁਖਿ ਵੀਚਾਰੇ ਵਿਰਲਾ ਕੋਈ ॥੧॥ ਰਹਾਉ ॥
ਕੋਈ ਵਿਰਲਾ ਮਨੁੱਖ ਗੁਰੂ ਦੀ ਸਰਨ ਪੈ ਕੇ (ਇਸ ਅਚਰਜ ਕੌਤਕ ਨੂੰ) ਵਿਚਾਰਦਾ ਹੈ ।੧।ਰਹਾਉ।
How rare is that Gurmukh who meditates on the Lord. ||1||Pause||
ਸਹਜਿ ਭਵੈ ਪ੍ਰਭੁ ਸਭਨੀ ਥਾਈ ॥
(ਆਪਣੀ) ਆਤਮਕ ਅਡੋਲਤਾ ਵਿਚ (ਟਿਕਿਆ ਹੋਇਆ ਹੀ ਉਹ) ਪਰਮਾਤਮਾ ਸਭਨਾਂ ਥਾਵਾਂ ਵਿਚ ਵਿਆਪਕ ਹੋ ਰਿਹਾ ਹੈ ।
God is naturally pervading all places.
ਕਹਾ ਗੁਪਤੁ ਪ੍ਰਗਟੁ ਪ੍ਰਭਿ ਬਣਤ ਬਣਾਈ ॥
ਕਿਤੇ ਉਹ ਗੁਪਤ ਹੈ ਕਿਤੇ ਪਰਤੱਖ ਹੈ । ਇਹ ਸਾਰੀ ਜਗਤ-ਖੇਲ ਪ੍ਰਭੂ ਨੇ ਆਪ ਹੀ ਬਣਾਈ ਹੋਈ ਹੈ ।
Sometimes He is hidden, and sometimes He is revealed; thus God has made the world of His making.
ਆਪੇ ਸੁਤਿਆ ਦੇਇ ਜਗਾਈ ॥੨॥
(ਮਾਇਆ ਦੇ ਮੋਹ ਦੀ ਨੀਂਦ ਵਿਚ) ਸੁੱਤੇ ਹੋਏ ਜੀਵਾਂ ਨੂੰ ਉਹ ਪਰਮਾਤਮਾ ਆਪ ਹੀ ਜਗਾ ਦੇਂਦਾ ਹੈ ।੨।
He Himself wakes us from sleep. ||2||
ਤਿਸ ਕੀ ਕੀਮਤਿ ਕਿਨੈ ਨ ਹੋਈ ॥
ਹਰੇਕ ਜੀਵ (ਆਪਣੇ ਵਲੋਂ ਪਰਮਾਤਮਾ ਦੇ ਗੁਣ) ਆਖ ਆਖ ਕੇ (ਉਹਨਾਂ ਗੁਣਾਂ ਦਾ) ਵਰਣਨ ਕਰਦਾ ਹੈ,
No one can estimate His value,
ਕਹਿ ਕਹਿ ਕਥਨੁ ਕਹੈ ਸਭੁ ਕੋਈ ॥
ਪਰ ਕਿਸੇ ਜੀਵ ਪਾਸੋਂ ਉਸ ਦਾ ਮੁੱਲ ਨਹੀਂ ਪੈ ਸਕਦਾ ।
although everyone has tried, over and over again, to describe Him.
ਗੁਰ ਸਬਦਿ ਸਮਾਵੈ ਬੂਝੈ ਹਰਿ ਸੋਈ ॥੩॥
(ਹਾਂ) ਜੇਹੜਾ ਮਨੁੱਖ ਸਤਿਗੁਰੂ ਦੇ ਸ਼ਬਦ ਵਿਚ ਜੁੜਦਾ ਹੈ, ਉਹ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲੈਂਦਾ ਹੈ ।੩।
Those who merge in the Word of the Guru's Shabad, come to understand the Lord. ||3||
ਸੁਣਿ ਸੁਣਿ ਵੇਖੈ ਸਬਦਿ ਮਿਲਾਏ ॥
(ਇਸ ਬਹੁ-ਰੰਗੀ ਸੰਸਾਰ ਦਾ ਮਾਲਕ ਪਰਮਾਤਮਾ ਹਰੇਕ ਜੀਵ ਦੀ ਅਰਜ਼ੋਈ) ਸੁਣ ਸੁਣ ਕੇ (ਹਰੇਕ ਦੀ) ਸੰਭਾਲ ਕਰਦਾ ਹੈ, (ਤੇ ਅਰਦਾਸ ਸੁਣ ਕੇ ਹੀ ਜੀਵ ਨੂੰ) ਗੁਰੂ ਦੇ ਸ਼ਬਦ ਵਿਚ ਜੋੜਦਾ ਹੈ ।
They listen to the Shabad continually; beholding Him, they merge into Him.
ਵਡੀ ਵਡਿਆਈ ਗੁਰ ਸੇਵਾ ਤੇ ਪਾਏ ॥
(ਗੁਰ-ਸ਼ਬਦ ਵਿਚ ਜੁੜਿਆ ਮਨੁੱਖ) ਗੁਰੂ ਦੀ ਦੱਸੀ ਸੇਵਾ ਤੋਂ (ਲੋਕ ਪਰਲੋਕ ਵਿਚ) ਬੜਾ ਆਦਰ-ਮਾਣ ਪ੍ਰਾਪਤ ਕਰਦਾ ਹੈ ।
They obtain glorious greatness by serving the Guru.
ਨਾਨਕ ਨਾਮਿ ਰਤੇ ਹਰਿ ਨਾਮਿ ਸਮਾਏ ॥੪॥੯॥੨੯॥
ਹੇ ਨਾਨਕ! (ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਹੀ ਅਨੇਕਾਂ ਜੀਵ) ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਜਾਂਦੇ ਹਨ, ਪਰਮਾਤਮਾ ਦੇ ਨਾਮ ਵਿਚ ਲੀਨ ਹੋ ਜਾਂਦੇ ਹਨ ।੪।੯।੨੯।
O Nanak, those who are attuned to the Name are absorbed in the Lord's Name. ||4||9||29||