ਪਉੜੀ ॥
Pauree:
ਧਨੁ ਧਨੁ ਸੁਹਾਵੀ ਸਫਲ ਘੜੀ ਜਿਤੁ ਹਰਿ ਸੇਵਾ ਮਨਿ ਭਾਣੀ ॥
(ਹੇ ਭਾਈ! ਮਨੁੱਖ ਵਾਸਤੇ ਉਹ) ਘੜੀ ਭਾਗਾਂ ਵਾਲੀ ਹੁੰਦੀ ਹੈ ਸੋਹਣੀ ਹੁੰਦੀ ਹੈ ਮਨੁੱਖਾ ਜੀਵਨ ਦਾ ਮਨੋਰਥ ਪੂਰਾ ਕਰਨ ਵਾਲੀ ਹੁੰਦੀ ਹੈ । ਜਿਸ ਵਿਚ (ਮਨੁੱਖ ਨੂੰ ਆਪਣੇ) ਮਨ ਵਿਚ ਪਰਮਾਤਮਾ ਦੀ ਸੇਵਾ-ਭਗਤੀ ਚੰਗੀ ਲੱਗਦੀ ਹੈ ।
Blessed, blessed, beauteous and fruitful is that moment, when service to the Lord becomes pleasing to the mind.
ਹਰਿ ਕਥਾ ਸੁਣਾਵਹੁ ਮੇਰੇ ਗੁਰਸਿਖਹੁ ਮੇਰੇ ਹਰਿ ਪ੍ਰਭ ਅਕਥ ਕਹਾਣੀ ॥
ਹੇ ਮੇਰੇ ਗੁਰੂ ਦੇ ਸਿੱਖੋ! ਤੁਸੀ ਮੈਨੂੰ ਭੀ ਅਕੱਥ ਪ੍ਰਭੂ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਵੋ
So proclaim the story of the Lord, O my GurSikhs; speak the Unspoken Speech of my Lord God.
ਕਿਉ ਪਾਈਐ ਕਿਉ ਦੇਖੀਐ ਮੇਰਾ ਹਰਿ ਪ੍ਰਭੁ ਸੁਘੜੁ ਸੁਜਾਣੀ ॥
(ਤੇ ਦੱਸੋ ਕਿ) ਉਹ ਸੋਹਣਾ ਸਿਆਣਾ ਪ੍ਰਭੂ ਕਿਵੇਂ ਮਿਲ ਸਕਦਾ ਹੈ ਕਿਵੇਂ ਉਸ ਦਾ ਦਰਸਨ ਹੋ ਸਕਦਾ ਹੈ ।
How can I attain Him? How can I see Him? My Lord God is All-knowing and All-seeing.
ਹਰਿ ਮੇਲਿ ਦਿਖਾਏ ਆਪਿ ਹਰਿ ਗੁਰ ਬਚਨੀ ਨਾਮਿ ਸਮਾਣੀ ॥
ਹੇ ਭਾਈ! ਗੁਰੂ ਦੇ ਬਚਨਾਂ ਉਤੇ ਤੁਰ ਕੇ ਜਿਨ੍ਹਾਂ ਮਨੁੱਖਾਂ ਦੀ ਸੁਰਤਿ ਪਰਮਾਤਮਾ ਦੇ ਨਾਮ ਵਿਚ ਲੀਨ ਹੁੰਦੀ ਹੈ ਉਹਨਾਂ ਨੂੰ ਪਰਮਾਤਮਾ ਆਪ (ਆਪਣੇ ਚਰਨਾਂ ਵਿਚ) ਜੋੜ ਕੇ ਆਪਣਾ ਦਰਸਨ ਕਰਾਂਦਾ ਹੈ ।
Through the Word of the Guru's Teachings, the Lord reveals Himself; we merge in absorption in the Naam, the Name of the Lord.
ਤਿਨ ਵਿਟਹੁ ਨਾਨਕੁ ਵਾਰਿਆ ਜੋ ਜਪਦੇ ਹਰਿ ਨਿਰਬਾਣੀ ॥੧੦॥
ਹੇ ਭਾਈ! ਨਾਨਕ ਉਹਨਾਂ ਤੋਂ ਸਦਕੇ ਜਾਂਦਾ ਹੈ ਜਿਹੜੇ ਨਿਰਲੇਪ ਪਰਮਾਤਮਾ (ਦਾ ਨਾਮ ਹਰ ਵੇਲੇ) ਜਪਦੇ ਹਨ ।੧੦।
Nanak is a sacrifice unto those who meditate on the Lord of Nirvaanaa. ||10||