ਮਃ ੪ ॥
Fourth Mehl:
ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥
ਹੇ ਭਾਈ! ਜਿਹੜਾ ਮਨੁੱਖ ਗੁਰੂ ਦੇ ਦੱਸੇ ਰਾਹ ਤੇ ਤੁਰਦਾ ਹੈ ਉਸ ਦੇ ਅੰਦਰ ਸ਼ਾਂਤੀ ਰਹਿੰਦੀ ਹੈ ਉਹ ਮਨੋਂ ਤਨੋਂ (ਹਰ ਵੇਲੇ ਪਰਮਾਤਮਾ ਦੇ) ਨਾਮ ਵਿਚ ਲੀਨ ਰਹਿੰਦਾ ਹੈ,
The Gurmukh is filled with peace and tranquility deep within. His mind and body are absorbed in the Naam, the Name of the Lord.
ਨਾਮੁ ਚਿਤਵੈ ਨਾਮੋ ਪੜੈ ਨਾਮਿ ਰਹੈ ਲਿਵ ਲਾਇ ॥
ਉਹ (ਸਦਾ) ਨਾਮ ਚੇਤੇ ਕਰਦਾ ਹੈ ਉਹ ਸਦਾ ਨਾਮ ਹੀ ਪੜ੍ਹਦਾ ਹੈ, ਉਹ ਹਰਿ-ਨਾਮ ਵਿਚ ਸੁਰਤਿ ਜੋੜੀ ਰੱਖਦਾ ਹੈ ।
He thinks of the Naam, and reads the Naam; he remains lovingly attuned to the Naam.
ਨਾਮੁ ਪਦਾਰਥੁ ਪਾਈਐ ਚਿੰਤਾ ਗਈ ਬਿਲਾਇ ॥
(ਹੇ ਭਾਈ! ਜੇ ਗੁਰੂ ਮਿਲ ਪਏ ਤਾਂ ਪਰਮਾਤਮਾ ਦਾ) ਕੀਮਤੀ ਨਾਮ ਹਾਸਲ ਹੋ ਜਾਂਦਾ ਹੈ (ਜਿਸ ਨੂੰ ਹਾਸਲ ਹੁੰਦਾ ਹੈ ਉਸ ਦੇ ਅੰਦਰੋਂ) ਚਿੰਤਾ ਦੂਰ ਹੋ ਜਾਂਦੀ ਹੈ ।
He obtains the Treasure of the Naam, and is rid of anxiety.
ਸਤਿਗੁਰਿ ਮਿਲਿਐ ਨਾਮੁ ਊਪਜੈ ਤ੍ਰਿਸਨਾ ਭੁਖ ਸਭ ਜਾਇ ॥
ਜੇ ਗੁਰੂ ਮਿਲ ਪਏ ਤਾਂ (ਮਨੱੁਖ ਦੇ ਅੰਦਰ) ਨਾਮ (ਦਾ ਬੂਟਾ) ਉੱਗ ਪੈਂਦਾ ਹੈ (ਜਿਸ ਦੀ ਬਰਕਤਿ ਨਾਲ ਮਾਇਆ ਦੀ) ਤ੍ਰੇਹ (ਮਾਇਆ ਦੀ) ਭੱੁਖ ਸਾਰੀ ਦੂਰ ਹੋ ਜਾਂਦੀ ਹੈ ।
Meeting with the True Guru, the Naam wells up, and all hunger and thirst depart.
ਨਾਨਕ ਨਾਮੇ ਰਤਿਆ ਨਾਮੋ ਪਲੈ ਪਾਇ ॥੨॥
ਹੇ ਨਾਨਕ! ਜੇ ਪਰਮਾਤਮਾ ਦੇ ਨਾਮ ਵਿਚ ਰੰਗੇ ਰਹੀਏ ਤਾਂ ਨਾਮ ਹੀ ਮਿਲਦਾ ਹੈ ।੨।
O Nanak, one who is imbued with the Naam, gathers the Naam in his lap. ||2||