ਪਉੜੀ ॥
Pauree:
ਤੁਧੁ ਆਪੇ ਜਗਤੁ ਉਪਾਇ ਕੈ ਤੁਧੁ ਆਪੇ ਵਸਗਤਿ ਕੀਤਾ ॥
ਹੇ ਪ੍ਰਭੂ! ਤੂੰ ਆਪ ਹੀ ਜਗਤ ਪੈਦਾ ਕਰ ਕੇ (ਇਸ ਨੂੰ) ਤੂੰ ਆਪ ਹੀ (ਆਪਣੇ) ਵੱਸ ਵਿਚ ਰੱਖਿਆ ਹੋਇਆ ਹੈ ।
You Yourself created the world, and You Yourself control it.
ਇਕਿ ਮਨਮੁਖ ਕਰਿ ਹਾਰਾਇਅਨੁ ਇਕਨਾ ਮੇਲਿ ਗੁਰੂ ਤਿਨਾ ਜੀਤਾ ॥
ਹੇ ਭਾਈ! ਕਈ ਜੀਵਾਂ ਨੂੰ ਮਨ ਦੇ ਮੁਰੀਦ ਬਣਾ ਕੇ ਉਸ (ਪਰਮਾਤਮਾ) ਨੇ (ਜੀਵਨ-ਖੇਡ ਵਿਚ) ਹਾਰ ਦੇ ਦਿੱਤੀ ਹੈ, ਪਰ ਕਈਆਂ ਨੂੰ ਗੁਰੂ ਮਿਲਾ ਕੇ (ਉਸ ਨੇ ਇਹੋ ਜਿਹਾ ਬਣਾ ਦਿੱਤਾ ਹੈ ਕਿ) ਉਹਨਾਂ ਨੇ (ਜੀਵਨ ਦੀ ਬਾਜ਼ੀ) ਜਿੱਤ ਲਈ ਹੈ ।
Some are self-willed manmukhs - they lose. Others are united with the Guru - they win.
ਹਰਿ ਊਤਮੁ ਹਰਿ ਪ੍ਰਭ ਨਾਮੁ ਹੈ ਗੁਰ ਬਚਨਿ ਸਭਾਗੈ ਲੀਤਾ ॥
ਹੇ ਭਾਈ! ਪਰਮਾਤਮਾ ਦਾ ਨਾਮ (ਮਨੁੱਖ ਦੇ ਜੀਵਨ ਨੂੰ) ਉੱਚਾ ਕਰਨ ਵਾਲਾ ਹੈ, ਪਰ ਕਿਸੇ ਭਾਗਾਂ ਵਾਲੇ ਨੇ (ਹੀ) ਗੁਰੂ ਦੇ ਉਪਦੇਸ਼ ਦੀ ਰਾਹੀਂ (ਇਹ ਨਾਮ) ਸਿਮਰਿਆ ਹੈ ।
The Name of the Lord, the Lord God is Sublime. The fortunate ones chant it, through the Word of the Guru's Teachings.
ਦੁਖੁ ਦਾਲਦੁ ਸਭੋ ਲਹਿ ਗਇਆ ਜਾਂ ਨਾਉ ਗੁਰੂ ਹਰਿ ਦੀਤਾ ॥
ਜਦੋਂ ਗੁਰੂ ਨੇ ਪਰਮਾਤਮਾ ਦਾ ਨਾਮ (ਕਿਸੇ ਭਾਗਾਂ ਵਾਲੇ ਨੂੰ) ਦਿੱਤਾ, ਤਾਂ ਉਸ ਦਾ ਸਾਰਾ ਦੁੱਖ ਸਾਰਾ ਦਰਿੱਦ੍ਰ ਦੂਰ ਹੋ ਗਿਆ ।
All pain and poverty are taken away, when the Guru bestows the Lord's Name.
ਸਭਿ ਸੇਵਹੁ ਮੋਹਨੋ ਮਨਮੋਹਨੋ ਜਗਮੋਹਨੋ ਜਿਨਿ ਜਗਤੁ ਉਪਾਇ ਸਭੋ ਵਸਿ ਕੀਤਾ ॥੧੧॥
ਹੇ ਭਾਈ! ਤੁਸੀ ਸਾਰੇ ਉਸ ਮੋਹਨ ਪ੍ਰਭੂ ਦਾ ਮਨ-ਮੋਹਨ ਪ੍ਰਭੂ ਦਾ ਜਗ-ਮੋਹਨ ਪ੍ਰਭੂ ਦਾ ਨਾਮ ਸਿਮਰਿਆ ਕਰੋ, ਜਿਸ ਨੇ ਜਗਤ ਪੈਦਾ ਕਰ ਕੇ ਇਹ ਸਾਰਾ ਆਪਣੇ ਵੱਸ ਵਿਚ ਰੱਖਿਆ ਹੋਇਆ ਹੈ ।੧੧।
Let everyone serve the Enticing Enticer of the Mind, the Enticer of the World, who created the world, and controls it all. ||11||