ਪਉੜੀ ॥
Pauree:
ਜਗੰਨਾਥ ਜਗਦੀਸਰ ਕਰਤੇ ਅਪਰੰਪਰ ਪੁਰਖੁ ਅਤੋਲੁ ॥
ਹੇ ਜਗਤ ਦੇ ਨਾਥ! ਹੇ ਜਗਤ ਦੇ ਮਾਲਕ! ਹੇ ਬੇਅੰਤ ਕਰਤਾਰ! ਤੂੰ ਸਰਬ-ਵਿਆਪਕ ਹੈਂ, ਤੇਰੀ ਹਸਤੀ ਦਾ ਅੰਦਾਜ਼ਾ ਨਹੀਂ ਲੱਗ ਸਕਦਾ ।
The Creator is the Lord of the World, the Master of the Universe, the Infinite Primal Immeasurable Being.
ਹਰਿ ਨਾਮੁ ਧਿਆਵਹੁ ਮੇਰੇ ਗੁਰਸਿਖਹੁ ਹਰਿ ਊਤਮੁ ਹਰਿ ਨਾਮੁ ਅਮੋਲੁ ॥
ਹੇ ਮੇਰੇ ਗੁਰੂ ਦੇ ਸਿੱਖੋ! ਪਰਮਾਤਮਾ ਦਾ ਨਾਮ ਸਿਮਰਿਆ ਕਰੋ, ਪਰਮਾਤਮਾ ਦਾ ਨਾਮ ਜੀਵਨ ਨੂੰ ਉੱਚਾ ਕਰਨ ਵਾਲਾ ਹੈ (ਪਰ) ਉਹ ਨਾਮ ਕਿਸੇ ਮੁੱਲ ਤੋਂ ਨਹੀਂ ਮਿਲਦਾ ।
Meditate on the Lord's Name, O my GurSikhs; the Lord is Sublime, the Lord's Name is Invaluable.
ਜਿਨ ਧਿਆਇਆ ਹਿਰਦੈ ਦਿਨਸੁ ਰਾਤਿ ਤੇ ਮਿਲੇ ਨਹੀ ਹਰਿ ਰੋਲੁ ॥
ਜਿਨ੍ਹਾਂ ਮਨੁੱਖਾਂ ਨੇ ਦਿਨ ਰਾਤ (ਹਰ ਵੇਲੇ) ਆਪਣੇ ਹਿਰਦੇ ਵਿਚ ਹਰਿ-ਨਾਮ ਸਿਮਰਿਆ, ਉਹ ਮਨੁੱਖ ਪਰਮਾਤਮਾ ਨਾਲ ਇੱਕ-ਰੂਪ ਹੋ ਗਏ, ਇਸ ਵਿਚ ਕੋਈ ਸ਼ੱਕ ਨਹੀਂ ਹੈ ।
Those who meditate on Him in their hearts, day and night, merge with the Lord - there is no doubt about it.
ਵਡਭਾਗੀ ਸੰਗਤਿ ਮਿਲੈ ਗੁਰ ਸਤਿਗੁਰ ਪੂਰਾ ਬੋਲੁ ॥
(ਪਰ) ਵੱਡੇ ਭਾਗਾਂ ਨਾਲ ਮਨੁੱਖ ਗੁਰੂ ਦੀ ਸੰਗਤਿ ਵਿਚ ਮਿਲਦਾ ਹੈ (ਤੇ ਸੰਗਤਿ ਵਿਚੋਂ ਉਸ ਨੂੰ) ਗੁਰੂ ਦਾ ਪੂਰਨ ਉਪਦੇਸ਼ ਮਿਲਦਾ ਹੈ (ਜਿਸ ਦੀ ਬਰਕਤਿ ਨਾਲ ਉਹ ਹਰਿ-ਨਾਮ ਸਿਮਰਦਾ ਹੈ) ।
By great good fortune, they join the Sangat, the Holy Congregation, and speak the Word of the Guru, the Perfect True Guru.
ਸਭਿ ਧਿਆਵਹੁ ਨਰ ਨਾਰਾਇਣੋ ਨਾਰਾਇਣੋ ਜਿਤੁ ਚੂਕਾ ਜਮ ਝਗੜੁ ਝਗੋਲੁ ॥੧੨॥
(ਸੋ, ਹੇ ਭਾਈ! ਗੁਰੂ ਦੀ ਸੰਗਤਿ ਵਿਚ ਮਿਲ ਕੇ) ਸਾਰੇ ਪਰਮਾਤਮਾ ਦਾ ਨਾਮ ਸਿਮਰਿਆ ਕਰੋ ਜਿਸ ਦੀ ਬਰਕਤਿ ਨਾਲ ਜਮ ਦਾ ਰਗੜਾ-ਝਗੜਾ ਮੁੱਕ ਜਾਂਦਾ ਹੈ ।੧੨।
Let everyone meditate on the Lord, the Lord, the All-pervading Lord, by which all disputes and conflicts with Death are ended. ||12||