ਆਸਾ ਮਹਲਾ ੫ ॥
Aasaa, Fifth Mehl:
ਭਈ ਪਰਾਪਤਿ ਮਾਨੁਖ ਦੇਹੁਰੀਆ ॥
(ਹੇ ਭਾਈ !) ਤੈਨੂੰ ਸੋਹਣਾ ਮਨੁੱਖਾ ਸਰੀਰ ਮਿਲਿਆ ਹੈ ।
This human body has been given to you.
ਗੋਬਿੰਦ ਮਿਲਣ ਕੀ ਇਹ ਤੇਰੀ ਬਰੀਆ ॥
ਪਰਮਾਤਮਾ ਨੂੰ ਮਿਲਣ ਦਾ ਤੇਰੇ ਲਈ ਇਹੀ ਮੌਕਾ ਹੈ ।
This is your chance to meet the Lord of the Universe.
ਅਵਰਿ ਕਾਜ ਤੇਰੈ ਕਿਤੈ ਨ ਕਾਮ ॥
(ਜੇ ਪ੍ਰਭੂ ਨੂੰ ਮਿਲਣ ਲਈ ਕੋਈ ਉੱਦਮ ਨਾਹ ਕੀਤਾ, ਤਾਂ) ਹੋਰ ਸਾਰੇ ਕੰਮ ਤੇਰੇ ਆਪਣੇ ਕਿਸੇ ਭੀ ਅਰਥ ਨਹੀਂ (ਤੇਰੀ ਜਿੰਦ ਨੂੰ ਕੋਈ ਲਾਭ ਨਹੀਂ ਅਪੜਾਣਗੇ) ।
Nothing else will work.
ਮਿਲੁ ਸਾਧਸੰਗਤਿ ਭਜੁ ਕੇਵਲ ਨਾਮ ॥੧॥
(ਇਸ ਵਾਸਤੇ) ਸਾਧ ਸੰਗਤਿ ਵਿਚ (ਭੀ) ਮਿਲ ਬੈਠਿਆ ਕਰ (ਸਾਧ ਸੰਗਤਿ ਵਿਚ ਬੈਠ ਕੇ ਭੀ) ਸਿਰਫ਼ ਪਰਮਾਤਮਾ ਦਾ ਨਾਮ ਸਿਮਰਿਆ ਕਰ (ਸਾਧ ਸੰਗਤਿ ਵਿਚ ਬੈਠਣ ਦਾ ਭੀ ਤਦੋਂ ਹੀ ਲਾਭ ਹੈ ਜੇ ਉਥੇ ਤੂੰ ਪਰਮਾਤਮਾ ਦੀ ਸਿਫ਼ਤਿ-ਸਾਲਹ ਵਿਚ ਜੁੜੇਂ) ।੧।
Join the Saadh Sangat, the Company of the Holy; vibrate and meditate on the Jewel of the Naam. ||1||
ਸਰੰਜਾਮਿ ਲਾਗੁ ਭਵਜਲ ਤਰਨ ਕੈ ॥
(ਹੇ ਭਾਈ !) ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਦੇ (ਭੀ) ਆਹਰੇ ਲੱਗ ।
Make every effort to cross over this terrifying world-ocean.
ਜਨਮੁ ਬ੍ਰਿਥਾ ਜਾਤ ਰੰਗਿ ਮਾਇਆ ਕੈ ॥੧॥ ਰਹਾਉ ॥
(ਨਿਰੇ) ਮਾਇਆ ਦੇ ਪਿਆਰ ਵਿਚ ਮਨੁੱਖਾ ਜਨਮ ਵਿਅਰਥ ਜਾ ਰਿਹਾ ਹੈ ।੧।ਰਹਾਉ।
You are squandering this life uselessly in the love of Maya. ||1||Pause||
ਜਪੁ ਤਪੁ ਸੰਜਮੁ ਧਰਮੁ ਨ ਕਮਾਇਆ ॥
(ਹੇ ਭਾਈ !) ਤੂੰ ਪ੍ਰਭੂ ਦਾ ਸਿਮਰਨ ਨਹੀਂ ਕਰਦਾ, (ਪ੍ਰਭੂ ਨੂੰ ਮਿਲਣ ਲਈ ਸੇਵਾ ਆਦਿਕ ਦਾ ਕੋਈ) ਉੱਦਮ ਨਹੀਂ ਕਰਦਾ, ਮਨ ਨੂੰ ਵਿਕਾਰਾਂ ਵਲੋਂ ਰੋਕਣ ਦਾ ਤੂੰ ਜਤਨ ਨਹੀਂ ਕਰਦਾ—ਤੂੰ (ਅਜੇਹਾ ਕੋਈ) ਧਰਮ ਨਹੀਂ ਕਮਾਂਦਾ ।
I have not practiced meditation, self-discipline, self-restraint or righteous living.
ਸੇਵਾ ਸਾਧ ਨ ਜਾਨਿਆ ਹਰਿ ਰਾਇਆ ॥
ਨਾਹ ਤੂੰ ਗੁਰੂ ਦੀ ਸੇਵਾ ਕੀਤੀ, ਨਾਹ ਤੂੰ ਮਾਲਕ ਪ੍ਰਭੂ ਦਾ ਨਾਮ ਸਿਮਰਨ ਕੀਤਾ ।
I have not served the Holy; I have not acknowledged the Lord, my King.
ਕਹੁ ਨਾਨਕ ਹਮ ਨੀਚ ਕਰੰਮਾ ॥
ਹੇ ਨਾਨਕ ! (ਪ੍ਰਭੂ ਦੇ ਦਰ ਤੇ ਅਰਦਾਸ ਕਰ, ਤੇ) ਆਖ—(ਹੇ ਪ੍ਰਭੂ !) ਅਸੀ ਜੀਵ ਮੰਦ-ਕਰਮੀ ਹਾਂ
Says Nanak, my actions are contemptible!
ਸਰਣਿ ਪਰੇ ਕੀ ਰਾਖਹੁ ਸਰਮਾ ॥੨॥੪॥
(ਤੇਰੀ ਸਰਨ ਪਏ ਹਾਂ), ਸਰਨ ਪਿਆਂ ਦੀ ਲਾਜ ਰੱਖ ।੨।੪।
O Lord, I seek Your Sanctuary; please, preserve my honor! ||2||4||