ਪਉੜੀ ॥
Pauree:
ਜਲਿ ਥਲਿ ਮਹੀਅਲਿ ਪੂਰਨੋ ਅਪਰੰਪਰੁ ਸੋਈ ॥
(ਹੇ ਭਾਈ!) ਉਹ ਬੇਅੰਤ (ਪਰਮਾਤਮਾ) ਹੀ ਜਲ ਵਿਚ ਧਰਤੀ ਵਿਚ ਅਕਾਸ਼ ਵਿਚ (ਹਰ ਥਾਂ) ਵਿਆਪਕ ਹੈ,
The Infinite Lord totally permeates the water, the land and the sky.
ਜੀਅ ਜੰਤ ਪ੍ਰਤਿਪਾਲਦਾ ਜੋ ਕਰੇ ਸੁ ਹੋਈ ॥
ਉਹ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਜੋ ਕੁਝ ਉਹ ਕਰਦਾ ਹੈ ਉਹੀ ਹੁੰਦਾ ਹੈ ।
He cherishes and sustains all beings and creatures; whatever He does comes to pass.
ਮਾਤ ਪਿਤਾ ਸੁਤ ਭ੍ਰਾਤ ਮੀਤ ਤਿਸੁ ਬਿਨੁ ਨਹੀ ਕੋਈ ॥
(ਹੇ ਭਾਈ! ਸਦਾ ਨਾਲ ਨਿਭਣ ਵਾਲਾ) ਮਾਂ ਪਿਉ ਪੁੱਤਰ ਭਰਾ ਮਿੱਤਰ ਉਸ (ਪਰਮਾਤਮਾ) ਤੋਂ ਬਿਨਾ ਹੋਰ ਕੋਈ ਨਹੀਂ ਹੈ ।
Without Him, we have no mother, father, children, sibling or friend.
ਘਟਿ ਘਟਿ ਅੰਤਰਿ ਰਵਿ ਰਹਿਆ ਜਪਿਅਹੁ ਜਨ ਕੋਈ ॥
ਹੇ ਸੰਤ ਜਨੋਂ! ਕੋਈ ਧਿਰ ਭੀ ਜਪ ਕੇ ਵੇਖ ਲਵੋ (ਜਿਹੜਾ ਭੀ ਜਪਦਾ ਹੈ ਉਸ ਨੂੰ ਨਿਸ਼ਚਾ ਹੋ ਜਾਂਦਾ ਹੈ ਕਿ ਉਹ ਪਰਮਾਤਮਾ) ਹਰੇਕ ਸਰੀਰ ਵਿਚ (ਸਭ ਦੇ) ਅੰਦਰ ਵਿਆਪਕ ਹੈ ।
He is permeating and pervading deep within each and every heart; let everyone meditate on Him.
ਸਗਲ ਜਪਹੁ ਗੋਪਾਲ ਗੁਨ ਪਰਗਟੁ ਸਭ ਲੋਈ ॥੧੩॥
ਹੇ ਭਾਈ! ਸਾਰੇ ਉਸ ਗੋਪਾਲ ਪ੍ਰਭੂ ਦੇ ਗੁਣ ਚੇਤੇ ਕਰਦੇ ਰਹੋ, ਉਹ ਪ੍ਰਭੂ ਸਾਰੀ ਸ੍ਰਿਸ਼ਟੀ ਵਿਚ ਪਰਤੱਖ (ਵੱਸਦਾ ਦਿੱਸ ਰਿਹਾ) ਹੈ ।੧੩।
Let all chant the Glorious Praises of the Lord of the World, who is manifest all over the world. ||13||