ਮਃ ੪ ॥
Fourth Mehl:
ਹਰਿ ਤੂਹੈ ਦਾਤਾ ਸਭਸ ਦਾ ਸਭਿ ਜੀਅ ਤੁਮ੍ਹਾਰੇ ॥
ਹੇ ਪ੍ਰਭੂ! ਤੂੰ ਹੀ ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈਂ, ਸਾਰੇ ਜੀਵ ਤੇਰੇ ਹੀ (ਪੈਦਾ ਕੀਤੇ ਹੋਏ) ਹਨ ।
Lord, You are the Great Giver of all; all beings are Yours.
ਸਭਿ ਤੁਧੈ ਨੋ ਆਰਾਧਦੇ ਦਾਨੁ ਦੇਹਿ ਪਿਆਰੇ ॥
। ਸਾਰੇ ਜੀਵ (ਦੁਨੀਆ ਦੇ ਪਦਾਰਥਾਂ ਵਾਸਤੇ) ਤੈਨੂੰ ਹੀ ਯਾਦ ਕਰਦੇ ਹਨ, ਤੇ ਹੇ ਪਿਆਰੇ! ਤੂੰ (ਸਭ ਨੂੰ) ਦਾਨ ਦੇਂਦਾ ਹੈਂ ।
They all worship You in adoration; You bless them with Your Bounty, O Beloved.
ਹਰਿ ਦਾਤੈ ਦਾਤਾਰਿ ਹਥੁ ਕਢਿਆ ਮੀਹੁ ਵੁਠਾ ਸੈਸਾਰੇ ॥
(ਹੇ ਭਾਈ!) ਹਰਿ ਦਾਤੇ ਨੇ ਹਰਿ ਦਾਤਾਰ ਨੇ (ਜਦੋਂ ਆਪਣੀ ਮਿਹਰ ਦਾ) ਹੱਥ ਕੱਢਿਆ ਤਦੋਂ ਜਗਤ ਵਿਚ (ਗੁਰੂ ਦੇ ਉਪਦੇਸ਼ ਦਾ) ਮੀਂਹ ਵੱਸਿਆ ।
The Generous Lord, the Great Giver reaches out with His Hands, and the rain pours down on the world.
ਅੰਨੁ ਜੰਮਿਆ ਖੇਤੀ ਭਾਉ ਕਰਿ ਹਰਿ ਨਾਮੁ ਸਮ੍ਹਾਰੇ ॥
(ਜਿਹੜਾ ਮਨੁੱਖ ਗੁਰੂ ਦੀ ਸਰਨ ਆਉਂਦਾ ਹੈ) ਪ੍ਰੇਮ (-ਰੂਪ) ਵਾਹੀ ਕਰਨ ਨਾਲ (ਉਸ ਦੇ ਅੰਦਰ ਪਰਮਾਤਮਾ ਦਾ ਨਾਮ-) ਫ਼ਸਲ ਉੱਗ ਪੈਂਦਾ ਹੈ, (ਉਹ ਹਰ ਵੇਲੇ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਵਸਾਂਦਾ ਹੈ ।
The corn germinates in the fields; contemplate the Lord's Name with love.
ਜਨੁ ਨਾਨਕੁ ਮੰਗੈ ਦਾਨੁ ਪ੍ਰਭ ਹਰਿ ਨਾਮੁ ਅਧਾਰੇ ॥੨॥
ਹੇ ਪ੍ਰਭੂ! (ਤੇਰਾ) ਦਾਸ ਨਾਨਕ (ਭੀ ਤੇਰੇ ਨਾਮ ਦਾ) ਖੈਰ (ਤੈਥੋਂ) ਮੰਗਦਾ ਹੈ, ਤੇਰਾ ਨਾਮ (ਦਾਸ ਨਾਨਕ ਦੀ ਜ਼ਿੰਦਗੀ ਦਾ) ਆਸਰਾ (ਬਣਿਆ ਰਹੇ) ।੨।
Servant Nanak begs for the Gift of the Support of the Name of his Lord God. ||2||