ਪਉੜੀ ॥
Pauree:
ਇਛਾ ਮਨ ਕੀ ਪੂਰੀਐ ਜਪੀਐ ਸੁਖ ਸਾਗਰੁ ॥
(ਹੇ ਭਾਈ!) ਸੁਖਾਂ ਦੇ ਸਮੁੰਦਰ ਪਰਮਾਤਮਾ ਦਾ ਨਾਮ ਜਪਣਾ ਚਾਹੀਦਾ ਹੈ ਗੁਰੂ ਦੇ ਸ਼ਬਦ ਦੀ ਰਾਹੀਂ ਰਤਨਾਂ ਦੀ ਖਾਣ ਪ੍ਰਭੂ ਦਾ ਆਰਾਧਨ ਕਰਨਾ ਚਾਹੀਦਾ ਹੈ,
The desires of the mind are satisfied, meditating on the Ocean of Peace.
ਹਰਿ ਕੇ ਚਰਨ ਅਰਾਧੀਅਹਿ ਗੁਰ ਸਬਦਿ ਰਤਨਾਗਰੁ ॥
ਪ੍ਰਭੂ ਦੇ ਚਰਨਾਂ ਦਾ ਆਰਾਧਨ ਕਰਨਾ ਚਾਹੀਦਾ ਹੈ (ਸਿਮਰਨ-ਆਰਾਧਨ ਦੀ ਬਰਕਤਿ ਨਾਲ) ਮਨ ਦੀ (ਹਰੇਕ) ਇੱਛਾ ਪੂਰੀ ਹੋ ਜਾਂਦੀ ਹੈ (ਮਨ ਦੀਆਂ ਵਾਸਨਾਂ ਮੁੱਕ ਜਾਂਦੀਆਂ ਹਨ) ।
Worship and adore the Feet of the Lord, through the Word of the Guru's Shabad, the jewel mine.
ਮਿਲਿ ਸਾਧੂ ਸੰਗਿ ਉਧਾਰੁ ਹੋਇ ਫਾਟੈ ਜਮ ਕਾਗਰੁ ॥
ਹੇ ਭਾਈ! ਗੁਰੂ ਦੀ ਸੰਗਤਿ ਵਿਚ ਮਿਲ ਕੇ (ਨਾਮ ਜਪਿਆਂ ਸੰਸਾਰ-ਸਮੁੰਦਰ ਤੋਂ) ਪਾਰ-ਉਤਾਰਾ ਹੋ ਜਾਂਦਾ ਹੈ, ਜਮਰਾਜ ਦਾ (ਲੇਖੇ ਵਾਲਾ) ਕਾਗਜ਼ ਪਾਟ ਜਾਂਦਾ ਹੈ ।
Joining the Saadh Sangat, the Company of the Holy, one is saved, and the Decree of Death is torn up.
ਜਨਮ ਪਦਾਰਥੁ ਜੀਤੀਐ ਜਪਿ ਹਰਿ ਬੈਰਾਗਰੁ ॥
ਪਿਆਰ ਦੇ ਸੋਮੇ ਪਰਮਾਤਮਾ ਦਾ ਨਾਮ ਜਪ ਕੇ ਕੀਮਤੀ ਮਨੁੱਖਾ ਜਨਮ ਦੀ ਬਾਜ਼ੀ ਜਿੱਤ ਲਈਦੀ ਹੈ ।
The treasure of this human life is won, meditating on the Lord of Detachment.
ਸਭਿ ਪਵਹੁ ਸਰਨਿ ਸਤਿਗੁਰੂ ਕੀ ਬਿਨਸੈ ਦੁਖ ਦਾਗਰੁ ॥੧੪॥
ਹੇ ਭਾਈ! ਸਾਰੇ ਗੁਰੂ ਦੀ ਸਰਨ ਪਏ ਰਹੋ (ਗੁਰੂ ਦੀ ਸਰਨ ਪੈ ਕੇ ਨਾਮ ਜਪਿਆਂ ਮਨ ਵਿਚੋਂ) ਦੁੱਖਾਂ ਦਾ ਨਿਸ਼ਾਨ ਹੀ ਮਿਟ ਜਾਂਦਾ ਹੈ ।੧੪।
Let everyone seek the Sanctuary of the True Guru; let the black spot of pain, the scar of suffering, be erased. ||14||