ਰਾਗੁ ਕਲਿਆਨ ਮਹਲਾ ੪
Raag Kalyaan, Fourth Mehl:
ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
One Universal Creator God. Truth Is The Name. Creative Being Personified. No Fear. No Hatred. Image Of The Undying. Beyond Birth. Self-Existent. By Guru's Grace:
ਰਾਮਾ ਰਮ ਰਾਮੈ ਅੰਤੁ ਨ ਪਾਇਆ ॥
ਹੇ ਭਾਈ! ਸਰਬ-ਵਿਆਪਕ ਪਰਮਾਤਮਾ (ਦੇ ਗੁਣਾਂ) ਦਾ ਅੰਤ (ਕਿਸੇ ਜੀਵ ਪਾਸੋ) ਨਹੀਂ ਪਾਇਆ ਜਾ ਸਕਦਾ ।
The Lord, the Beauteous Lord - no one has found His limits.
ਹਮ ਬਾਰਿਕ ਪ੍ਰਤਿਪਾਰੇ ਤੁਮਰੇ ਤੂ ਬਡ ਪੁਰਖੁ ਪਿਤਾ ਮੇਰਾ ਮਾਇਆ ॥੧॥ ਰਹਾਉ ॥
ਹੇ ਪ੍ਰਭੂ! ਅਸੀ ਜੀਵ ਤੇਰੇ ਬੱਚੇ ਹਾਂ, ਤੇਰੇ ਪਾਲੇ ਹੋਏ ਹਾਂ, ਤੂੰ ਸਭ ਤੋਂ ਵੱਡਾ ਪੁਰਖ ਹੈਂ, ਤੂੰ ਸਾਡਾ ਪਿਤਾ ਹੈਂ, ਤੂੰ ਹੀ ਸਾਡੀ ਮਾਂ ਹੈਂ ।੧।ਰਹਾਉ।
I am a child - You cherish and sustain me. You are the Great Primal Being, my Mother and Father. ||1||Pause||
ਹਰਿ ਕੇ ਨਾਮ ਅਸੰਖ ਅਗਮ ਹਹਿ ਅਗਮ ਅਗਮ ਹਰਿ ਰਾਇਆ ॥
ਹੇ ਭਾਈ! ਪ੍ਰਭੂ-ਪਾਤਿਸ਼ਾਹ ਦੇ ਨਾਮ ਅਣਗਿਣਤ ਹਨ (ਪ੍ਰਭੂ ਦੇ ਨਾਮਾਂ ਦੀ ਗਿਣਤੀ ਤਕ) ਪਹੁੰਚ ਨਹੀਂ ਹੋ ਸਕਦੀ, ਕਦੇ ਭੀ ਪਹੁੰਚ ਨਹੀਂ ਹੋ ਸਕਦੀ ।
The Names of the Lord are Countless and Unfathomable. My Sovereign Lord is Unfathomable and Incomprehensible.
ਗੁਣੀ ਗਿਆਨੀ ਸੁਰਤਿ ਬਹੁ ਕੀਨੀ ਇਕੁ ਤਿਲੁ ਨਹੀ ਕੀਮਤਿ ਪਾਇਆ ॥੧॥
ਹੇ ਭਾਈ! ਅਨੇਕਾਂ ਗੁਣਵਾਨ ਮਨੁੱਖ ਅਨੇਕਾਂ ਵਿਚਾਰਵਾਨ ਮਨੁੱਖ ਬਹੁਤ ਸੋਚ-ਵਿਚਾਰ ਕਰਦੇ ਆਏ ਹਨ, ਪਰ ਕੋਈ ਭੀ ਮਨੁੱਖ ਪਰਮਾਤਮਾ ਦੀ ਵਡਿਆਈ ਦਾ ਰਤਾ ਭਰ ਭੀ ਮੱੁਲ ਨਹੀਂ ਪਾ ਸਕਿਆ ।੧।
The virtuous and the spiritual teachers have given it great thought, but they have not found even an iota of His Value. ||1||
ਗੋਬਿਦ ਗੁਣ ਗੋਬਿਦ ਸਦ ਗਾਵਹਿ ਗੁਣ ਗੋਬਿਦ ਅੰਤੁ ਨ ਪਾਇਆ ॥
ਹੇ ਭਾਈ! (ਅਨੇਕਾਂ ਹੀ ਜੀਵ) ਪਰਮਾਤਮਾ ਦੇ ਗੁਣ ਸਦਾ ਗਾਂਦੇ ਹਨ, ਪਰ ਪਰਮਾਤਮਾ ਦੇ ਗੁਣਾਂ ਦਾ ਅੰਤ ਕਿਸੇ ਨੇ ਭੀ ਨਹੀਂ ਲੱਭਾ । ਹੇ ਪ੍ਰਭੂ! ਤੇਰੀ ਹਸਤੀ ਨੂੰ ਮਿਣਿਆ ਨਹੀਂ ਜਾ ਸਕਦਾ, ਤੇਰੀ ਹਸਤੀ ਨੂੰ ਤੋਲਿਆ ਨਹੀਂ ਜਾ ਸਕਦਾ ।
They sing the Glorious Praises of the Lord, the Lord of the Universe forever. They sing the Glorious Praises of the Lord of the Universe, but they do not find His limits.
ਤੂ ਅਮਿਤਿ ਅਤੋਲੁ ਅਪਰੰਪਰ ਸੁਆਮੀ ਬਹੁ ਜਪੀਐ ਥਾਹ ਨ ਪਾਇਆ ॥੨॥
ਹੇ ਮਾਲਕ-ਪ੍ਰਭੂ! ਤੂੰ ਪਰੇ ਤੋਂ ਪਰੇ ਹੈਂ । ਤੇਰਾ ਨਾਮ ਬਹੁਤ ਜਪਿਆ ਜਾ ਰਿਹਾ ਹੈ, (ਪਰ ਤੂੰ ਇਕ ਐਸਾ ਸਮੁੰਦਰ ਹੈਂ ਕਿ ਉਸ ਦੀ) ਡੂੰਘਾਈ ਨਹੀਂ ਲੱਭੀ ਜਾ ਸਕਦੀ ।੨।
You are Immeasurable, Unweighable, and Infinite, O Lord and Master; no matter how much one may meditate on You, Your Depth cannot be fathomed. ||2||
ਉਸਤਤਿ ਕਰਹਿ ਤੁਮਰੀ ਜਨ ਮਾਧੌ ਗੁਨ ਗਾਵਹਿ ਹਰਿ ਰਾਇਆ ॥
ਹੇ ਮਾਇਆ ਦੇ ਪਤੀ ਪ੍ਰਭੂ! ਹੇ ਪ੍ਰਭੂ-ਪਾਤਿਸ਼ਾਹ! ਤੇਰੇ ਸੇਵਕ ਤੇਰੀ ਸਿਫ਼ਤਿ-ਸਾਲਾਹ ਕਰਦੇ ਰਹਿੰਦੇ ਹਨ, ਤੇਰੇ ਗੁਣ ਗਾਂਦੇ ਰਹਿੰਦੇ ਹਨ ।
Lord, Your humble servants praise You, singing Your Glorious Praises, O Sovereign Lord.
ਤੁਮ੍ਹ ਜਲ ਨਿਧਿ ਹਮ ਮੀਨੇ ਤੁਮਰੇ ਤੇਰਾ ਅੰਤੁ ਨ ਕਤਹੂ ਪਾਇਆ ॥੩॥
ਹੇ ਪ੍ਰਭੂ! ਤੂੰ (ਮਾਨੋ, ਇਕ) ਸਮੁੰਦਰ ਹੈਂ, ਅਸੀ ਜੀਵ ਤੇਰੀਆਂ ਮੱਛੀਆਂ ਹਾਂ (ਮੱਛੀ ਨਦੀ ਵਿਚ ਤਾਰੀਆਂ ਤਾਂ ਲਾਂਦੀ ਹੈ, ਪਰ ਨਦੀ ਦੀ ਹਸਤੀ ਦਾ ਅੰਦਾਜ਼ਾ ਨਹੀਂ ਲਾ ਸਕਦੀ) । ਹੇ ਪ੍ਰਭੂ! ਕਿਤੇ ਭੀ ਕੋਈ ਜੀਵ ਤੇਰੀ ਹਸਤੀ ਦਾ ਅੰਤ ਨਹੀਂ ਪਾ ਸਕਿਆ ।੩।
You are the ocean of water, and I am Your fish. No one has ever found Your limits. ||3||
ਜਨ ਕਉ ਕ੍ਰਿਪਾ ਕਰਹੁ ਮਧਸੂਦਨ ਹਰਿ ਦੇਵਹੁ ਨਾਮੁ ਜਪਾਇਆ ॥
ਹੇ ਦੈਂਤ-ਦਮਨ ਪ੍ਰਭੂ! (ਆਪਣੇ) ਸੇਵਕ (ਨਾਨਕ) ਉੱਤੇ ਮਿਹਰ ਕਰ । ਹੇ ਹਰੀ! (ਮੈਨੂੰ ਆਪਣਾ) ਨਾਮ ਦੇਹ (ਮੈਂ ਨਿਤ) ਜਪਦਾ ਰਹਾਂ ।
Please be Kind to Your humble servant, Lord; please bless me with the meditation of Your Name.
ਮੈ ਮੂਰਖ ਅੰਧੁਲੇ ਨਾਮੁ ਟੇਕ ਹੈ ਜਨ ਨਾਨਕ ਗੁਰਮੁਖਿ ਪਾਇਆ ॥੪॥੧॥
। ਮੈਂ ਮੂਰਖ ਵਾਸਤੇ ਮੈਂ ਅੰਨ੍ਹੇ ਵਾਸਤੇ (ਤੇਰਾ) ਨਾਮ ਸਹਾਰਾ ਹੈ । ਹੇ ਦਾਸ ਨਾਨਕ! (ਆਖ—) ਗੁਰੂ ਦੀ ਸਰਨ ਪਿਆਂ ਹੀ (ਪਰਮਾਤਮਾ ਦਾ ਨਾਮ) ਪ੍ਰਾਪਤ ਹੁੰਦਾ ਹੈ ।੪।੧।
I am a blind fool; Your Name is my only Support. Servant Nanak, as Gurmukh, has found it. ||4||1||