ਗਉੜੀ ਮਹਲਾ ੩ ਗੁਆਰੇਰੀ ॥
Gauree, Third Mehl, Gwaarayree:
ਸਚਾ ਅਮਰੁ ਸਚਾ ਪਾਤਿਸਾਹੁ ॥
ਪਰਮਾਤਮਾ (ਜਗਤ ਦਾ) ਸਦਾ-ਥਿਰ ਰਹਿਣ ਵਾਲਾ ਪਾਤਿਸ਼ਾਹ ਹੈ, ਉਸ ਦਾ ਹੁਕਮ ਅਟੱਲ ਹੈ ।
True is the Lord King, True is His Royal Command.
ਮਨਿ ਸਾਚੈ ਰਾਤੇ ਹਰਿ ਵੇਪਰਵਾਹੁ ॥ ਸਚੈ ਮਹਲਿ ਸਚਿ ਨਾਮਿ ਸਮਾਹੁ ॥੧॥
ਜੇਹੜੇ ਮਨੁੱਖ (ਆਪਣੇ) ਮਨ ਦੀ ਰਾਹੀਂ ਉਸ ਸਦਾ-ਥਿਰ ਪਰਮਾਤਮਾ (ਦੇ ਨਾਮ-ਰੰਗ) ਵਿਚ ਰੰਗੇ ਜਾਂਦੇ ਹਨ, ਉਹ ਉਸ ਵੇਪਰਵਾਹ ਹਰੀ ਦਾ ਰੂਪ ਹੋ ਜਾਂਦੇ ਹਨ, ਉਹ ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਹਜ਼ੂਰੀ ਵਿਚ ਰਹਿੰਦੇ ਹਨ, ਉਸ ਦੇ ਸਦਾ-ਥਿਰ ਨਾਮ ਵਿਚ ਲੀਨਤਾ ਪ੍ਰਾਪਤ ਕਰ ਲੈਂਦੇ ਹਨ ।੧।
Those whose minds are attuned to the True, Carefree Lord enter the True Mansion of His Presence, and merge in the True Name. ||1||
ਸੁਣਿ ਮਨ ਮੇਰੇ ਸਬਦੁ ਵੀਚਾਰਿ ॥
ਮਨ ! (ਗੁਰੂ ਦੀ ਸਿੱਖਿਆ) ਸੁਣ, ਗੁਰੂ ਦੇ ਸ਼ਬਦ ਨੂੰ (ਆਪਣੇ) ਸੋਚ-ਮੰਡਲ ਵਿਚ ਵਸਾ ਰੱਖ ।
Listen, O my mind: contemplate the Word of the Shabad.
ਰਾਮ ਜਪਹੁ ਭਵਜਲੁ ਉਤਰਹੁ ਪਾਰਿ ॥੧॥ ਰਹਾਉ ॥
ਜੇ ਤੂੰ ਪਰਮਾਤਮਾ ਦਾ ਨਾਮ ਸਿਮਰੇਂਗਾ, ਤਾਂ ਸੰਸਾਰ-ਸਮੰੁਦਰ ਤੋਂ ਪਾਰ ਲੰਘ ਜਾਹਿਂਗਾ ।੧।ਰਹਾਉ।
Chant the Lord's Name, and cross over the terrifying world-ocean. ||1||Pause||
ਭਰਮੇ ਆਵੈ ਭਰਮੇ ਜਾਇ ॥
ਪਰ ਇਹ ਜਗਤ (ਆਪਣੇ ਮਨ ਦੇ ਪਿੱਛੇ ਤੁਰ ਕੇ) ਮਾਇਆ ਦੇ ਮੋਹ ਵਿਚ ਫਸ ਕੇ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ,
In doubt he comes, and in doubt he goes.
ਇਹੁ ਜਗੁ ਜਨਮਿਆ ਦੂਜੈ ਭਾਇ ॥
ਮਾਇਆ ਦੀ ਭਟਕਣਾ ਵਿਚ ਹੀ ਜੰਮਦਾ ਹੈ ਤੇ ਮਾਇਆ ਦੀ ਭਟਕਣਾ ਵਿਚ ਹੀ ਮਰਦਾ ਹੈ ।
This world is born out of the love of duality.
ਮਨਮੁਖਿ ਨ ਚੇਤੈ ਆਵੈ ਜਾਇ ॥੨॥
ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਜਗਤ ਪਰਮਾਤਮਾ ਨੂੰ ਚੇਤੇ ਨਹੀਂ ਕਰਦਾ ਤੇ ਜੰਮਦਾ ਮਰਦਾ ਰਹਿੰਦਾ ਹੈ ।੨।
The self-willed manmukh does not remember the Lord; he continues coming and going in reincarnation. ||2||
ਆਪਿ ਭੁਲਾ ਕਿ ਪ੍ਰਭਿ ਆਪਿ ਭੁਲਾਇਆ ॥
ਇਹ ਜੀਵ ਆਪ ਹੀ ਕੁਰਾਹੇ ਪਿਆ ਹੈ ਜਾਂ ਪਰਮਾਤਮਾ ਨੇ ਆਪ ਇਸ ਨੂੰ ਕੁਰਾਹੇ ਪਾ ਰੱਖਿਆ ਹੈ
Does he himself go astray, or does God lead him astray?
ਇਹੁ ਜੀਉ ਵਿਡਾਣੀ ਚਾਕਰੀ ਲਾਇਆ ॥
(ਇਕ ਗੱਲ ਪਰਤੱਖ ਹੈ ਕਿ ਇਹ ਆਪਣਾ ਅਸਲ ਹਿਤ ਭੁਲਾਈ ਬੈਠਾ ਹੈ ਤੇ ਮਾਇਆ ਦੇ ਮੋਹ ਵਿਚ ਫਸ ਕੇ) ਇਹ ਜੀਵ ਬਿਗਾਨੀ ਨੌਕਰੀ ਹੀ ਕਰ ਰਿਹਾ ਹੈ
This soul is enjoined to the service of someone else.
ਮਹਾ ਦੁਖੁ ਖਟੇ ਬਿਰਥਾ ਜਨਮੁ ਗਵਾਇਆ ॥੩॥
(ਜਿਸ ਤੋਂ) ਇਹ ਮਹਾਨ ਦੁੱਖ ਹੀ ਖੱਟਦਾ ਹੈ ਤੇ ਮਨੁੱਖਾ ਜਨਮ ਵਿਅਰਥ ਗਵਾ ਰਿਹਾ ਹੈ ।੩।
It earns only terrible pain, and this life is lost in vain. ||3||
ਕਿਰਪਾ ਕਰਿ ਸਤਿਗੁਰੂ ਮਿਲਾਏ ॥
ਪਰਮਾਤਮਾ ਆਪਣੀ ਮਿਹਰ ਕਰ ਕੇ ਜਿਸ ਮਨੁੱਖ ਨੂੰ ਗੁਰੂ ਮਿਲਾਂਦਾ ਹੈ,
Granting His Grace, He leads us to meet the True Guru.
ਏਕੋ ਨਾਮੁ ਚੇਤੇ ਵਿਚਹੁ ਭਰਮੁ ਚੁਕਾਏ ॥
ਉਹ ਮਨੁੱਖ (ਮਾਇਆ ਦਾ ਮੋਹ ਛੱਡ ਕੇ) ਕੇਵਲ ਪਰਮਾਤਮਾ ਦਾ ਨਾਮ ਸਿਮਰਦਾ ਹੈ, ਤੇ, ਆਪਣੇ ਅੰਦਰੋਂ ਮਾਇਆ ਵਾਲੀ ਭਟਕਣਾ ਦੂਰ ਕਰ ਲੈਂਦਾ ਹੈ ।
Remembering the One Name, doubt is cast out from within.
ਨਾਨਕ ਨਾਮੁ ਜਪੇ ਨਾਉ ਨਉ ਨਿਧਿ ਪਾਏ ॥੪॥੧੧॥੩੧॥
। ਹੇ ਨਾਨਕ ! ਉਹ ਮਨੁੱਖ ਸਦਾ ਹਰਿ-ਨਾਮ ਸਿਮਰਦਾ ਹੈ ਤੇ ਹਰਿ-ਨਾਮ-ਖ਼ਜ਼ਾਨਾ ਪ੍ਰਾਪਤ ਕਰਦਾ ਹੈ ਜੋ (ਉਸ ਦੇ ਵਾਸਤੇ, ਮਾਨੋ, ਜਗਤ ਦੇ ਸਾਰੇ) ਨੌ ਖ਼ਜ਼ਾਨੇ ਹੈ ।੪।੧੧।੩੧।
O Nanak, chanting the Naam, the Name of the Lord, the nine treasures of the Name are obtained. ||4||11||31||