ਕਲਿਆਨੁ ਮਹਲਾ ੪ ॥
Kalyaan, Fourth Mehl:
 
ਹਰਿ ਜਨੁ ਗੁਨ ਗਾਵਤ ਹਸਿਆ ॥
ਹੇ ਭਾਈ! ਪਰਮਾਤਮਾ ਦਾ ਭਗਤ ਪਰਮਾਤਮਾ ਦੇ ਗੁਣ ਗਾਂਦਿਆਂ ਪ੍ਰਸੰਨ-ਚਿੱਤ ਰਹਿੰਦਾ ਹੈ, ਗੁਰੂ ਦੀ ਮਤਿ ਉਤੇ ਤੁਰ ਕੇ ਪਰਮਾਤਮਾ ਦੀ ਭਗਤੀ ਉਸ ਨੂੰ ਪਿਆਰੀ ਲੱਗਦੀ ਹੈ ।
The humble servant of the Lord sings the Lord's Praise, and blossoms forth.
 
ਹਰਿ ਹਰਿ ਭਗਤਿ ਬਨੀ ਮਤਿ ਗੁਰਮਤਿ ਧੁਰਿ ਮਸਤਕਿ ਪ੍ਰਭਿ ਲਿਖਿਆ ॥੧॥ ਰਹਾਉ ॥
ਪ੍ਰਭੂ ਨੇ (ਹੀ) ਧੁਰ ਦਰਗਾਹ ਤੋਂ ਉਸ ਦੇ ਮੱਥੇ ਉੱਤੇ ਇਹ ਲੇਖ ਲਿਖਿਆ ਹੁੰਦਾ ਹੈ ।੧।ਰਹਾਉ।
My intellect is embellished with devotion to the Lord, Har, Har, through the Guru's Teachings. This is the destiny which God has recorded on my forehead. ||1||Pause||
 
ਗੁਰ ਕੇ ਪਗ ਸਿਮਰਉ ਦਿਨੁ ਰਾਤੀ ਮਨਿ ਹਰਿ ਹਰਿ ਹਰਿ ਬਸਿਆ ॥
ਹੇ ਭਾਈ! ਮੈਂ ਦਿਨ ਰਾਤ ਗੁਰੂ ਦੇ ਚਰਨਾਂ ਦਾ ਧਿਆਨ ਧਰਦਾ ਹਾਂ, (ਗੁਰੂ ਦੀ ਕਿਰਪਾ ਨਾਲ ਹੀ) ਪਰਮਾਤਮਾ ਮੇਰੇ ਮਨ ਵਿਚ ਆ ਵੱਸਿਆ ਹੈ ।
I meditate in remembrance on the Guru's Feet, day and night. The Lord, Har, Har, Har, comes to dwell in my mind.
 
ਹਰਿ ਹਰਿ ਹਰਿ ਕੀਰਤਿ ਜਗਿ ਸਾਰੀ ਘਸਿ ਚੰਦਨੁ ਜਸੁ ਘਸਿਆ ॥੧॥
ਹੇ ਭਾਈ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਜਗਤ ਵਿਚ (ਸਭ ਤੋਂ) ਸੇ੍ਰਸ਼ਟ (ਪਦਾਰਥ) ਹੈ, (ਜਿਵੇਂ) ਚੰਦਨ ਰਗੜ ਖਾ ਕੇ (ਸੁਗੰਧੀ ਦੇਂਦਾ ਹੈ, ਤਿਵੇਂ ਪਰਮਾਤਮਾ ਦਾ) ਜਸ (ਮਨੁੱਖ ਦੇ ਹਿਰਦੇ ਨਾਲ) ਰਗੜ ਖਾਂਦਾ ਹੈ (ਤੇ, ਨਾਮ ਦੀ ਸੁਗੰਧੀ ਖਿਲਾਰਦਾ ਹੈ) ।੧।
The Praise of the Lord, Har, Har, Har, is Excellent and Sublime in this world. His Praise is the sandalwood paste which I rub. ||1||
 
ਹਰਿ ਜਨ ਹਰਿ ਹਰਿ ਹਰਿ ਲਿਵ ਲਾਈ ਸਭਿ ਸਾਕਤ ਖੋਜਿ ਪਇਆ ॥
ਹੇ ਭਾਈ! ਪਰਮਾਤਮਾ ਦੇ ਭਗਤ ਸਦਾ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦੇ ਹਨ, ਪਰ ਪਰਮਾਤਮਾ ਤੋਂ ਟੁੱਟੇ ਹੋਏ ਸਾਰੇ ਮਨੁੱਖ ਉਹਨਾਂ ਨਾਲ ਈਰਖਾ ਕਰਦੇ ਹਨ ।
The humble servant of the Lord is lovingly attuned to the Lord, Har, Har, Har; all the faithless cynics pursue him.
 
ਜਿਉ ਕਿਰਤ ਸੰਜੋਗਿ ਚਲਿਓ ਨਰ ਨਿੰਦਕੁ ਪਗੁ ਨਾਗਨਿ ਛੁਹਿ ਜਲਿਆ ॥੨॥
(ਪਰ ਸਾਕਤ ਮਨੁੱਖ ਦੇ ਭੀ ਕੀਹ ਵੱਸ?) ਜਿਵੇਂ ਜਿਵੇਂ ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਦੇ ਅਸਰ ਹੇਠ ਨਿੰਦਕ ਮਨੁੱਖ (ਨਿੰਦਾ ਵਾਲੀ) ਜੀਵਨ ਤੋਰ ਤੁਰਦਾ ਹੈ (ਤਿਉਂ ਤਿਉਂ ਉਸ ਦਾ ਆਤਮਕ ਜੀਵਨ ਈਰਖਾ ਦੀ ਅੱਗ ਨਾਲ) ਛੁਹ ਕੇ ਸੜਦਾ ਜਾਂਦਾ ਹੈ (ਜਿਵੇਂ ਕਿਸੇ ਮਨੁੱਖ ਦਾ) ਪੈਰ ਸਪਣੀ ਨਾਲ ਛੁਹ ਕੇ (ਸਪਣੀ ਦੇ ਡੰਗ ਮਾਰਨ ਤੇ ਉਸ ਦੀ) ਮੌਤ ਹੋ ਜਾਂਦੀ ਹੈ ।੨।
The slanderous person acts in accordance with the record of his past deeds; his foot trips over the snake, and he is stung by its bite. ||2||
 
ਜਨ ਕੇ ਤੁਮ੍ਹ ਹਰਿ ਰਾਖੇ ਸੁਆਮੀ ਤੁਮ੍ਹ ਜੁਗਿ ਜੁਗਿ ਜਨ ਰਖਿਆ ॥
ਹੇ (ਮੇਰੇ) ਮਾਲਕ-ਪ੍ਰਭੂ! ਆਪਣੇ ਭਗਤਾਂ ਦੇ ਤੁਸੀ ਆਪ ਰਾਖੇ ਹੋ, ਹਰੇਕ ਜੁਗ ਵਿਚ ਤੁਸੀ (ਆਪਣੇ ਭਗਤਾਂ ਦੀ) ਰੱਖਿਆ ਕਰਦੇ ਆਏ ਹੋ ।
O my Lord and Master, You are the Saving Grace, the Protector of Your humble servants. You protect them, age after age.
 
ਕਹਾ ਭਇਆ ਦੈਤਿ ਕਰੀ ਬਖੀਲੀ ਸਭ ਕਰਿ ਕਰਿ ਝਰਿ ਪਰਿਆ ॥੩॥
(ਹਰਨਾਖਸ) ਦੈਂਤ ਨੇ (ਭਗਤ ਪ੍ਰਹਿਲਾਦ ਨਾਲ) ਈਰਖਾ ਕੀਤੀ, ਪਰ (ਉਹ ਦੈਂਤ ਭਗਤ ਦਾ) ਕੁਝ ਵਿਗਾੜ ਨਾਹ ਸਕਿਆ । ਉਹ ਸਾਰੀ (ਦੈਂਤ-ਸਭਾ ਹੀ) ਈਰਖਾ ਕਰ ਕਰ ਕੇ ਆਪਣੀ ਆਤਮਕ ਮੌਤ ਸਹੇੜਦੀ ਗਈ ।੩।
What does it matter, if a demon speaks evil? By doing so, he only gets frustrated. ||3||
 
ਜੇਤੇ ਜੀਅ ਜੰਤ ਪ੍ਰਭਿ ਕੀਏ ਸਭਿ ਕਾਲੈ ਮੁਖਿ ਗ੍ਰਸਿਆ ॥
ਹੇ ਭਾਈ! ਜਿਤਨੇ ਭੀ ਜੀਅ-ਜੰਤ ਪ੍ਰਭੂ ਨੇ ਪੈਦਾ ਕੀਤੇ ਹੋਏ ਹਨ, ਇਹ ਸਾਰੇ ਹੀ (ਪਰਮਾਤਮਾ ਤੋਂ ਵਿਛੁੜ ਕੇ) ਆਤਮਕ ਮੌਤ ਦੇ ਮੂੰਹ ਵਿਚ ਫਸੇ ਰਹਿੰਦੇ ਹਨ ।
All the beings and creatures created by God are caught in the mouth of Death.
 
ਹਰਿ ਜਨ ਹਰਿ ਹਰਿ ਹਰਿ ਪ੍ਰਭਿ ਰਾਖੇ ਜਨ ਨਾਨਕ ਸਰਨਿ ਪਇਆ ॥੪॥੨॥
ਹੇ ਦਾਸ ਨਾਨਕ! ਆਪਣੇ ਭਗਤਾਂ ਦੀ ਪ੍ਰਭੂ ਨੇ ਸਦਾ ਹੀ ਆਪ ਰੱਖਿਆ ਕੀਤੀ ਹੈ, ਭਗਤ ਪ੍ਰਭੂ ਦੀ ਸਰਨ ਪਏ ਰਹਿੰਦੇ ਹਨ ।੪।੨।
The humble servants of the Lord are protected by the Lord God, Har, Har, Har; servant Nanak seeks His Sanctuary. ||4||2||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by