ਕਲਿਆਨ ਮਹਲਾ ੪ ॥
Kalyaan, Fourth Mehl:
ਮੇਰੇ ਮਨ ਜਪੁ ਜਪਿ ਜਗੰਨਾਥੇ ॥
ਹੇ ਮੇਰੇ ਮਨ! ਜਗਤ ਦੇ ਨਾਥ (ਦੇ ਨਾਮ) ਦਾ ਜਾਪ ਜਪਿਆ ਕਰ ।
O my mind, chant and meditate on the Master of the Universe.
ਗੁਰ ਉਪਦੇਸਿ ਹਰਿ ਨਾਮੁ ਧਿਆਇਓ ਸਭਿ ਕਿਲਬਿਖ ਦੁਖ ਲਾਥੇ ॥੧॥ ਰਹਾਉ ॥
(ਜਿਸ ਮਨੁੱਖ ਨੇ) ਗੁਰੂ ਦੇ ਉਪਦੇਸ ਦੀ ਰਾਹੀਂ ਪਰਮਾਤਮਾ ਦਾ ਨਾਮ ਸਿਮਰਿਆ, ਉਸ ਦੇ ਸਾਰੇ ਪਾਪ ਸਾਰੇ ਦੁੱਖ ਦੂਰ ਹੋ ਗਏ ।੧।ਰਹਾਉ।
Through the Guru's Teachings, meditate on the Lord's Name, and be rid of all the painful past sins. ||1||Pause||
ਰਸਨਾ ਏਕ ਜਸੁ ਗਾਇ ਨ ਸਾਕੈ ਬਹੁ ਕੀਜੈ ਬਹੁ ਰਸੁਨਥੇ ॥
ਹੇ ਪ੍ਰਭੂ! (ਮਨੁੱਖ ਦੀ) ਇੱਕ ਜੀਭ (ਤੇਰਾ) ਜਸ (ਪੂਰੇ ਤੌਰ ਤੇ) ਗਾ ਨਹੀਂ ਸਕਦੀ, (ਇਸ ਨੂੰ) ਬਹੁਤ ਜੀਭਾਂ ਵਾਲਾ ਬਣਾ ਦੇਹ ।
I have only one tongue - I cannot sing His Praises. Please bless me with many, many tongues.
ਬਾਰ ਬਾਰ ਖਿਨੁ ਪਲ ਸਭਿ ਗਾਵਹਿ ਗੁਨ ਕਹਿ ਨ ਸਕਹਿ ਪ੍ਰਭ ਤੁਮਨਥੇ ॥੧॥
ਹੇ ਪ੍ਰਭੂ! ਸਾਰੇ ਜੀਵ ਮੁੜ ਮੁੜ ਹਰੇਕ ਪਲ ਤੇਰੇ ਗੁਣ ਗਾਂਦੇ ਹਨ, ਪਰ ਤੇਰੇ (ਸਾਰੇ) ਗੁਣ ਬਿਆਨ ਨਹੀਂ ਕਰ ਸਕਦੇ ।੧।
Again and again, each and every instant, with all of them, I would sing His Glorious Praises; but even then, I would not be able to sing all of Your Praises, God. ||1||
ਹਮ ਬਹੁ ਪ੍ਰੀਤਿ ਲਗੀ ਪ੍ਰਭ ਸੁਆਮੀ ਹਮ ਲੋਚਹ ਪ੍ਰਭੁ ਦਿਖਨਥੇ ॥
ਹੇ ਮੇਰੇ ਮਾਲਕ ਪ੍ਰਭੂ! ਮੇਰੇ ਅੰਦਰ ਤੇਰੀ ਬਹੁਤ ਪ੍ਰੀਤ ਪੈਦਾ ਹੋ ਚੁਕੀ ਹੈ; ਮੈਂ ਤੈਨੂੰ ਦੇਖਣ ਲਈ ਤਾਂਘ ਕਰ ਰਿਹਾ ਹਾਂ ।
I am so deeply in love with God, my Lord and Master; I long to see God's Vision.
ਤੁਮ ਬਡ ਦਾਤੇ ਜੀਅ ਜੀਅਨ ਕੇ ਤੁਮ ਜਾਨਹੁ ਹਮ ਬਿਰਥੇ ॥੨॥
ਹੇ ਪ੍ਰਭੂ! ਤੂੰ ਸਾਰੇ ਜੀਵਾਂ ਨੂੰ ਜਿੰਦ ਦੇਣ ਵਾਲਾ ਹੈਂ, ਤੂੰ ਹੀ ਅਸਾਂ ਜੀਵਾਂ ਦੇ ਦਿਲ ਦੀ ਪੀੜ ਜਾਣਦਾ ਹੈਂ ।੨।
You are the Great Giver of all beings and creatures; only You know our inner pain. ||2||
ਕੋਈ ਮਾਰਗੁ ਪੰਥੁ ਬਤਾਵੈ ਪ੍ਰਭ ਕਾ ਕਹੁ ਤਿਨ ਕਉ ਕਿਆ ਦਿਨਥੇ ॥
ਹੇ ਭਾਈ! ਜੇ ਕੋਈ (ਸੰਤ ਜਨ ਮੈਨੂੰ) ਪ੍ਰਭੂ (ਦੇ ਮਿਲਾਪ) ਦਾ ਰਸਤਾ ਦੱਸ ਦੇਵੇ, ਤਾਂ ਅਜਿਹੇ (ਸੰਤ) ਜਨਾਂ ਨੂੰ ਕੀਹ ਦੇਣਾ ਚਾਹੀਦਾ ਹੈ?
If only someone would show me the Way, the Path of God. Tell me - what could I give him?
ਸਭੁ ਤਨੁ ਮਨੁ ਅਰਪਉ ਅਰਪਿ ਅਰਾਪਉ ਕੋਈ ਮੇਲੈ ਪ੍ਰਭ ਮਿਲਥੇ ॥੩॥
ਜੇ ਪ੍ਰਭੂ ਨੂੰ ਮਿਲਿਆ ਹੋਇਆ ਕੋਈ ਪਿਆਰਾ ਮੈਨੂੰ ਪ੍ਰਭੂ ਨਾਲ ਮਿਲਾ ਦੇਵੇ ਤਾਂ ਮੈਂ ਤਾਂ ਆਪਣਾ ਸਾਰਾ ਤਨ ਸਾਰਾ ਮਨ ਸਦਾ ਲਈ ਭੇਟ ਕਰ ਦਿਆਂ ।੩।
I would surrender, offer and dedicate all my body and mind to him; if only someone would unite me in God's Union! ||3||
ਹਰਿ ਕੇ ਗੁਨ ਬਹੁਤ ਬਹੁਤ ਬਹੁ ਸੋਭਾ ਹਮ ਤੁਛ ਕਰਿ ਕਰਿ ਬਰਨਥੇ ॥
ਹੇ ਭਾਈ! ਪਰਮਾਤਮਾ ਦੇ ਗੁਣ ਬਹੁਤ ਹੀ ਬੇਅੰਤ ਹਨ, ਬਹੁਤ ਬੇਅੰਤ ਹਨ, ਅਸੀ ਜੀਵ ਬਹੁਤੇ ਹੀ ਥੋੜੇ ਬਿਆਨ ਕਰਦੇ ਹਾਂ (ਪਰ ਜੀਵਾਂ ਦੇ ਵੱਸ ਦੀ ਗੱਲ ਨਹੀਂ ਹੈ) ।
The Glorious Praises of the Lord are so many and numerous; I can describe only a tiny bit of them.
ਹਮਰੀ ਮਤਿ ਵਸਗਤਿ ਪ੍ਰਭ ਤੁਮਰੈ ਜਨ ਨਾਨਕ ਕੇ ਪ੍ਰਭ ਸਮਰਥੇ ॥੪॥੩॥
ਹੇ ਦਾਸ ਨਾਨਕ ਦੇ ਸਮਰੱਥ ਪ੍ਰਭੂ! ਅਸਾਂ ਜੀਵਾਂ ਦੀ ਮਤਿ ਤੇਰੇ ਹੀ ਵੱਸ ਵਿਚ ਹੈ (ਜਿਤਨੀ ਮਤਿ ਤੂੰ ਦੇਂਦਾ ਹੈਂ ਉਤਨੀ ਹੀ ਤੇਰੀ ਸੋਭਾ ਅਸੀ ਬਿਆਨ ਕਰ ਸਕਦੇ ਹਾਂ) ।੪।੩।
My intellect is under Your control, God; You are the All-powerful Lord God of servant Nanak. ||4||3||