ਕਲਿਆਨ ਮਹਲਾ ੪ ॥
Kalyaan, Fourth Mehl:
ਮੇਰੇ ਮਨ ਜਪਿ ਹਰਿ ਗੁਨ ਅਕਥ ਸੁਨਥਈ ॥
ਹੇ ਮੇਰੇ ਮਨ! ਉਸ ਪਰਮਾਤਮਾ ਦੇ ਗੁਣ ਯਾਦ ਕਰਿਆ ਕਰ ਜੋ ਅਕੱਥ ਸੁਣਿਆ ਜਾ ਰਿਹਾ ਹੈ ।
O my mind, chant the Glorious Praises of the Lord, which are said to be inexpressible.
ਧਰਮੁ ਅਰਥੁ ਸਭੁ ਕਾਮੁ ਮੋਖੁ ਹੈ ਜਨ ਪੀਛੈ ਲਗਿ ਫਿਰਥਈ ॥੧॥ ਰਹਾਉ ॥
ਧਰਮ ਅਰਥ ਕਾਮ ਮੋਖ—(ਇਹੀ ਹੈ) ਸਾਰਾ (ਮਨੁੱਖ ਦਾ ਨਿਸ਼ਾਨਾ, ਪਰ ਇਹਨਾਂ ਵਿਚੋਂ ਹਰੇਕ ਹੀ ਪਰਮਾਤਮਾ ਦੇ) ਭਗਤ ਦੇ ਪਿੱਛੇ ਪਿੱਛੇ ਤੁਰਿਆ ਫਿਰਦਾ ਹੈ ।੧।ਰਹਾਉ।
Rightousness and Dharmic faith, success and prosperity, pleasure, the fulfillment of desires and liberation - all follow the humble servant of the Lord like a shadow. ||1||Pause||
ਸੋ ਹਰਿ ਹਰਿ ਨਾਮੁ ਧਿਆਵੈ ਹਰਿ ਜਨੁ ਜਿਸੁ ਬਡਭਾਗ ਮਥਈ ॥
ਹੇ ਭਾਈ! ਜਿਸ ਮਨੁੱਖ ਦੇ ਮੱਥੇ ਉੱਤੇ ਵੱਡਾ ਭਾਗ (ਜਾਗ ਪੈਂਦਾ) ਹੈ, ਉਹ ਭਗਤ-ਜਨ ਪਰਮਾਤਮਾ ਦਾ ਨਾਮ ਸਦਾ ਸਿਮਰਦਾ ਹੈ ।
That humble servant of the Lord who has such good fortune written on his forehead meditates on the Name of the Lord, Har, Har.
ਜਹ ਦਰਗਹਿ ਪ੍ਰਭੁ ਲੇਖਾ ਮਾਗੈ ਤਹ ਛੁਟੈ ਨਾਮੁ ਧਿਆਇਥਈ ॥੧॥
ਜਿੱਥੇ (ਆਪਣੀ) ਦਰਗਾਹ ਵਿਚ ਪਰਮਾਤਮਾ (ਮਨੁੱਖ ਦੇ ਕੀਤੇ ਕਰਮਾਂ ਦਾ) ਲੇਖਾ ਮੰਗਦਾ ਹੈ, ਪਰਮਾਤਮਾ ਦਾ ਨਾਮ ਸਿਮਰ ਕੇ ਹੀ ਉੱਥੇ ਮਨੁੱਖ ਸੁਰਖ਼ਰੂ ਹੁੰਦਾ ਹੈ ।੧।
In that Court, where God calls for the accounts, there, you shall be saved only by meditating on the Naam, the Name of the Lord. ||1||
ਹਮਰੇ ਦੋਖ ਬਹੁ ਜਨਮ ਜਨਮ ਕੇ ਦੁਖੁ ਹਉਮੈ ਮੈਲੁ ਲਗਥਈ ॥
ਹੇ ਭਾਈ! ਅਸਾਂ ਜੀਵਾਂ ਦੇ (ਅੰਦਰ) ਅਨੇਕਾਂ ਜਨਮਾਂ ਦੇ ਐਬ ਇਕੱਠੇ ਹੋਏ ਪਏ ਹਨ, (ਸਾਡੇ ਅੰਦਰ) ਦੁੱਖ (ਟਿਕਿਆ ਰਹਿੰਦਾ ਹੈ), ਹਉਮੈ ਦੀ ਮੈਲ ਲੱਗੀ ਰਹਿੰਦੀ ਹੈ ।
I am stained with the filth of the mistakes of countless lifetimes, the pain and pollution of egotism.
ਗੁਰਿ ਧਾਰਿ ਕ੍ਰਿਪਾ ਹਰਿ ਜਲਿ ਨਾਵਾਏ ਸਭ ਕਿਲਬਿਖ ਪਾਪ ਗਥਈ ॥੨॥
(ਜਿਨ੍ਹਾਂ ਵਡਭਾਗੀਆਂ ਨੂੰ) ਗੁਰੂ ਨੇ ਮਿਹਰ ਕਰ ਕੇ ਹਰਿ-ਨਾਮ-ਜਲ ਵਿਚ ਇਸ਼ਨਾਨ ਕਰਾ ਦਿੱਤਾ, (ਉਹਨਾਂ ਦੇ ਅੰਦਰੋਂ) ਪਾਪਾਂ ਵਿਕਾਰਾਂ ਦੀ ਸਾਰੀ (ਮੈਲ) ਦੂਰ ਹੋ ਗਈ ।੨।
Showering His Mercy, the Guru bathed me in the Water of the Lord, and all my sins and mistakes were taken away. ||2||
ਜਨ ਕੈ ਰਿਦ ਅੰਤਰਿ ਪ੍ਰਭੁ ਸੁਆਮੀ ਜਨ ਹਰਿ ਹਰਿ ਨਾਮੁ ਭਜਥਈ ॥
ਹੇ ਭਾਈ! ਭਗਤ ਜਨਾਂ ਦੇ ਹਿਰਦੇ ਵਿਚ ਮਾਲਕ-ਪ੍ਰਭੂ ਵੱਸਿਆ ਰਹਿੰਦਾ ਹੈ, ਭਗਤ ਜਨਾਂ ਨੇ ਸਦਾ ਪਰਮਾਤਮਾ ਦਾ ਨਾਮ ਜਪਿਆ ਹੈ ।
God, our Lord and Master, is deep within the hearts of His humble servants. They vibrate the Naam, the Name of the Lord, Har, Har.
ਜਹ ਅੰਤੀ ਅਉਸਰੁ ਆਇ ਬਨਤੁ ਹੈ ਤਹ ਰਾਖੈ ਨਾਮੁ ਸਾਥਈ ॥੩॥
ਜਿੱਥੇ ਅਖ਼ੀਰਲਾ ਵਕਤ ਆ ਬਣਦਾ ਹੈ, ਉਥੇ ਪਰਮਾਤਮਾ ਦਾ ਨਾਮ ਸਾਥੀ (ਬਣ ਕੇ) ਰਖਿਆ ਕਰਦਾ ਹੈ ।੩।
And when that very last moment comes, then the Naam is our Best Friend and Protector. ||3||
ਜਨ ਤੇਰਾ ਜਸੁ ਗਾਵਹਿ ਹਰਿ ਹਰਿ ਪ੍ਰਭ ਹਰਿ ਜਪਿਓ ਜਗੰਨਥਈ ॥
ਹੇ ਹਰੀ! (ਤੇਰੇ) ਭਗਤ ਤੇਰਾ ਜਸ (ਸਦਾ) ਗਾਂਦੇ ਰਹਿੰਦੇ ਹਨ । ਹੇ ਜਗਤ ਦੇ ਨਾਥ ਪ੍ਰਭੂ! (ਤੇਰੇ ਭਗਤਾਂ ਨੇ) ਸਦਾ ਤੇਰਾ ਨਾਮ ਜਪਿਆ ਹੈ ।
Your humble servants sing Your Praises, O Lord, Har, Har; they chant and meditate on the Lord God, the Master of the Universe.
ਜਨ ਨਾਨਕ ਕੇ ਪ੍ਰਭ ਰਾਖੇ ਸੁਆਮੀ ਹਮ ਪਾਥਰ ਰਖੁ ਬੁਡਥਈ ॥੪॥੪॥
ਹੇ ਦਾਸ ਨਾਨਕ ਦੇ ਰਖਵਾਲੇ ਮਾਲਕ ਪ੍ਰਭੂ! ਅਸਾਂ ਪੱਥਰ (ਵਾਂਗ) ਡੁੱਬਦੇ ਜੀਵਾਂ ਦੀ ਰੱਖਿਆ ਕਰ ।੪।੪।
O God, my Saving Grace, Lord and Master of servant Nanak, please save me, the sinking stone. ||4||4||