ਕਲਿਆਨ ਮਹਲਾ ੫ ॥
Kalyaan, Fifth Mehl:
ਮੇਰੇ ਲਾਲਨ ਕੀ ਸੋਭਾ ॥
ਹੇ ਭਾਈ! ਮੇਰੇ ਸੋਹਣੇ ਪ੍ਰਭੂ ਦੀ ਸੋਭਾ-ਵਡਿਆਈ ਸਦਾ ਹੀ ਨਵੀਂ (ਰਹਿੰਦੀ ਹੈ,
O, the Wondrous Glory of my Beloved!
ਸਦ ਨਵਤਨ ਮਨ ਰੰਗੀ ਸੋਭਾ ॥੧॥ ਰਹਾਉ ॥
ਖਿੱਚ ਪਾਂਦੀ ਰਹਿੰਦੀ ਹੈ, ਅਤੇ) ਸਦਾ ਹੀ ਮਨ ਨੂੰ (ਪਿਆਰ ਦਾ) ਰੰਗ ਚਾੜ੍ਹਦੀ ਰਹਿੰਦੀ ਹੈ ।੧।ਰਹਾਉ।
My mind is rejuvenated forever by His Wondrous Love. ||1||Pause||
ਬ੍ਰਹਮ ਮਹੇਸ ਸਿਧ ਮੁਨਿ ਇੰਦ੍ਰਾ ਭਗਤਿ ਦਾਨੁ ਜਸੁ ਮੰਗੀ ॥੧॥
ਹੇ ਭਾਈ! ਬ੍ਰਹਮਾ, ਸ਼ਿਵ, ਸਿੱਧ, ਮੁਨੀ, ਇੰਦ੍ਰ, (ਆਦਿਕ ਦੇਵਤੇ)—ਇਹ ਸਾਰੇ (ਪ੍ਰਭੂ ਦੇ ਦਰ ਤੋਂ ਉਸ ਦੀ) ਭਗਤੀ ਦਾ ਦਾਨ ਮੰਗਦੇ ਹਨ, ਉਸ ਦੀ ਸਿਫ਼ਤਿ-ਸਾਲਾਹ ਦੀ ਦਾਤਿ ਮੰਗਦੇ ਰਹਿੰਦੇ ਹਨ ।੧।
Brahma, Shiva, the Siddhas, the silent sages and Indra beg for the charity of His Praise and devotion to Him. ||1||
ਜੋਗ ਗਿਆਨ ਧਿਆਨ ਸੇਖਨਾਗੈ ਸਗਲ ਜਪਹਿ ਤਰੰਗੀ ॥
ਹੇ ਭਾਈ! ਜੋਗੀ, ਗਿਆਨੀ, ਧਿਆਨੀ, ਸ਼ੇਸ਼ਨਾਗ (ਆਦਿਕ ਇਹ) ਸਾਰੇ ਉਸ ਅਨੇਕਾਂ ਚੋਜਾਂ ਦੇ ਮਾਲਕ-ਪ੍ਰਭੂ ਦਾ ਨਾਮ ਜਪਦੇ ਰਹਿੰਦੇ ਹਨ ।
Yogis, spiritual teachers, meditators and the thousand-headed serpent all meditate on the Waves of God.
ਕਹੁ ਨਾਨਕ ਸੰਤਨ ਬਲਿਹਾਰੈ ਜੋ ਪ੍ਰਭ ਕੇ ਸਦ ਸੰਗੀ ॥੨॥੩॥
। ਹੇ ਨਾਨਕ! ਆਖ—ਮੈਂ ਉਹਨਾਂ ਸੰਤ ਜਨਾਂ ਤੋਂ ਕੁਰਬਾਨ ਜਾਂਦਾ ਹਾਂ, ਜਿਹੜੇ ਪਰਮਾਤਮਾ ਦੇ ਸਦਾ ਸਾਥੀ ਬਣੇ ਰਹਿੰਦੇ ਹਨ ।੨।੩।
Says Nanak, I am a sacrifice to the Saints, who are the Eternal Companions of God. ||2||3||