ਕਲਿਆਨ ਮਹਲਾ ੫ ਘਰੁ ੨
Kalyaan, Fifth Mehl, Second House:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਤੇਰੈ ਮਾਨਿ ਹਰਿ ਹਰਿ ਮਾਨਿ ॥
ਹੇ ਹਰੀ! ਤੇਰੇ (ਬਖ਼ਸ਼ੇ) ਪਿਆਰ ਦੀ ਬਰਕਤਿ ਨਾਲ,
Belief in You, Lord, brings honor.
ਨੈਨ ਬੈਨ ਸ੍ਰਵਨ ਸੁਨੀਐ ਅੰਗ ਅੰਗੇ ਸੁਖ ਪ੍ਰਾਨਿ ॥੧॥ ਰਹਾਉ ॥
ਹੇ ਹਰੀ! ਤੇਰੇ ਦਿੱਤੇ ਪ੍ਰੇਮ ਦੀ ਰਾਹੀਂ; ਅੱਖਾਂ ਨਾਲ (ਤੇਰਾ ਦਰਸਨ ਹਰ ਥਾਂ ਕਰੀਦਾ ਹੈ) ਬਚਨਾਂ ਨਾਲ (ਤੇਰੀ ਸਿਫ਼ਤਿ-ਸਾਲਾਹ ਕਰੀਦੀ ਹੈ) ਕੰਨਾਂ ਨਾਲ (ਤੇਰੀ ਸਿਫ਼ਤਿ-ਸਾਲਾਹ) ਸੁਣੀਦੀ ਹੈ, ਹਰੇਕ ਅੰਗ ਵਿਚ ਹਰੇਕ ਸਾਹ ਦੇ ਨਾਲ ਆਨੰਦ (ਪ੍ਰਾਪਤ ਹੁੰਦਾ ਹੈ) ।੧।ਰਹਾਉ।
To see with my eyes, and hear with my ears - every limb and fiber of my being, and my breath of life are in bliss. ||1||Pause||
ਇਤ ਉਤ ਦਹ ਦਿਸਿ ਰਵਿਓ ਮੇਰ ਤਿਨਹਿ ਸਮਾਨਿ ॥੧॥
ਹੇ ਭਾਈ! (ਪ੍ਰਭੂ ਤੋਂ ਮਿਲੇ ਪਿਆਰ ਦੀ ਬਰਕਤਿ ਨਾਲ ਉਹ ਪ੍ਰਭੂ) ਹਰ ਥਾਂ ਦਸੀਂ ਪਾਸੀਂ ਵਿਆਪਕ ਦਿੱਸ ਪੈਂਦਾ ਹੈ, ਸੁਮੇਰ ਪਰਬਤ ਅਤੇ ਤੀਲੇ ਵਿਚ ਇਕੋ ਜਿਹਾ ।੧।
Here and there, and in the ten directions You are pervading, in the mountain and the blade of grass. ||1||
ਜਤ ਕਤਾ ਤਤ ਪੇਖੀਐ ਹਰਿ ਪੁਰਖ ਪਤਿ ਪਰਧਾਨ ॥
ਹੇ ਨਾਨਕ! ਸਾਧ ਸੰਗਤਿ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕੀਤਿਆਂ ਸਾਰੇ ਭਰਮ ਸਾਰੇ ਡਰ ਮਿਟ ਜਾਂਦੇ ਹਨ,
Wherever I look, I see the Lord, the Supreme Lord, the Primal Being.
ਸਾਧਸੰਗਿ ਭ੍ਰਮ ਭੈ ਮਿਟੇ ਕਥੇ ਨਾਨਕ ਬ੍ਰਹਮ ਗਿਆਨ ॥੨॥੧॥੪॥
ਉਹ ਪਰਧਾਨ ਪੁਰਖ ਉਹ ਸਾਰੇ ਜੀਵਾਂ ਦਾ ਮਾਲਕ ਹਰੀ ਹਰ ਥਾਂ ਵੱਸਦਾ ਦਿੱਸਣ ਲੱਗ ਪੈਂਦਾ ਹੈ ।੨।੧।੪।
In the Saadh Sangat, the Company of the Holy, doubt and fear are dispelled. Nanak speaks the Wisdom of God. ||2||1||4||