ਕਲਿਆਨ ਮਹਲਾ ੫ ॥
Kalyaan, Fifth Mehl:
ਗੁਨ ਨਾਦ ਧੁਨਿ ਅਨੰਦ ਬੇਦ ॥
ਹੇ ਭਾਈ! (ਪਰਮਾਤਮਾ ਦੇ) ਗੁਣ (ਗਾਵਣੇ, ਜੋਗੀਆਂ ਦੇ) ਨਾਦ (ਵਜਾਣੇ ਹਨ), (ਪ੍ਰਭੂ ਦੇ ਗੁਣ ਗਾਵਣ ਤੋਂ ਪੈਦਾ ਹੋਈ) ਆਨੰਦ ਦੀ ਰੌ (ਹੀ) ਵੇਦ ਹਨ ।
The Glory of God is the Sound-current of the Naad, the Celestial Music of Bliss, and the Wisdom of the Vedas.
ਕਥਤ ਸੁਨਤ ਮੁਨਿ ਜਨਾ ਮਿਲਿ ਸੰਤ ਮੰਡਲੀ ॥੧॥ ਰਹਾਉ ॥
ਹੇ ਭਾਈ! ਉਹ ਸੇਵਕ ਜਿਨ੍ਹਾਂ ਨੇ ਆਪਣੇ ਮਨ ਨੂੰ ਵਿਕਾਰਾਂ ਵਲੋਂ ਚੁੱਪ ਕਰਾ ਲਿਆ ਹੁੰਦਾ ਹੈ ਸਾਧ ਸੰਗਤਿ ਵਿਚ ਮਿਲ ਕੇ ਇਹੀ ਗੁਣ ਗਾਂਦੇ ਹਨ ਅਤੇ ਸੁਣਦੇ ਹਨ ।੧।ਰਹਾਉ।
Speaking and listening, the silent sages and humble beings join together, in the Realm of the Saints. ||1||Pause||
ਗਿਆਨ ਧਿਆਨ ਮਾਨ ਦਾਨ ਮਨ ਰਸਿਕ ਰਸਨ ਨਾਮੁ ਜਪਤ ਤਹ ਪਾਪ ਖੰਡਲੀ ॥੧॥
ਹੇ ਭਾਈ! (ਸਾਧ ਸੰਗਤਿ ਵਿਚ ਜਿੱਥੇ) ਆਤਮਕ ਜੀਵਨ ਦੀ ਸੂਝ ਪ੍ਰਾਪਤ ਹੁੰਦੀ ਹੈ, ਜਿੱਥੇ ਪ੍ਰਭੂ-ਚਰਨਾਂ ਵਿਚ ਸੁਰਤਿ ਜੁੜਦੀ ਹੈ, ਜਿਥੇ ਹਰਿ-ਨਾਮ ਨਾਲ ਪਿਆਰ ਬਣਦਾ ਹੈ, ਜਿੱਥੇ ਹਰਿ-ਨਾਮ ਹੋਰਨਾਂ ਨੂੰ ਵੰਡਿਆ ਜਾਂਦਾ ਹੈ, ਉੱਥੇ ਰਸੀਏ ਮਨ (ਆਪਣੀ) ਜੀਭ ਨਾਲ ਨਾਮ ਜਪਦੇ ਹਨ, ਉੱਥੇ ਸਾਰੇ ਪਾਪ ਨਾਸ ਹੋ ਜਾਂਦੇ ਹਨ ।੧।
Spiritual wisdom, meditation, faith and charity are there; their minds savor the Taste of the Naam, the Name of the Lord. Chanting it, sins are destroyed. ||1||
ਜੋਗ ਜੁਗਤਿ ਗਿਆਨ ਭੁਗਤਿ ਸੁਰਤਿ ਸਬਦ ਤਤ ਬੇਤੇ ਜਪੁ ਤਪੁ ਅਖੰਡਲੀ ॥
ਹੇ ਨਾਨਕ! ਪ੍ਰਭੂ ਨਾਲ ਮਿਲਾਪ ਦੀ ਜੁਗਤਿ ਦੇ ਭੇਤ ਨੂੰ ਜਾਣਨ ਵਾਲੇ, ਆਤਮਕ ਜੀਵਨ ਦੀ ਸੂਝ-ਰੂਪ ਆਤਮਕ ਖ਼ੁਰਾਕ ਦੇ ਭੇਤ ਨੂੰ ਜਾਣਨ ਵਾਲੇ, ਗੁਰੂ ਦੇ ਸ਼ਬਦ ਦੀ ਲਗਨ ਦੇ ਭੇਤ ਨੂੰ ਜਾਣਨ ਵਾਲੇ ਮਨੁੱਖ (ਸਾਧ ਸੰਗਤਿ ਵਿਚ ਟਿਕ ਕੇ ਇਹੀ ਨਾਮ-ਸਿਮਰਨ ਦਾ) ਜਪ ਅਤੇ ਤਪ ਸਦਾ ਕਰਦੇ ਹਨ,
This is the technology of Yoga, spiritual wisdom, devotion, intuitive knowledge of the Shabad, certain knowledge of the Essence of Reality, chanting and unbroken intensive meditation.
ਓਤਿ ਪੋਤਿ ਮਿਲਿ ਜੋਤਿ ਨਾਨਕ ਕਛੂ ਦੁਖੁ ਨ ਡੰਡਲੀ ॥੨॥੨॥੫॥
ਉਹ ਮਨੁੱਖ ਰੱਬੀ ਜੋਤਿ ਨਾਲ ਮਿਲ ਕੇ ਤਾਣੇ ਪੇਟੇ ਵਾਂਗ (ਉਸ ਨਾਲ) ਇੱਕ-ਰੂਪ ਹੋ ਜਾਂਦੇ ਹਨ, (ਉਹਨਾਂ ਨੂੰ) ਕੋਈ ਭੀ ਦੁੱਖ ਦੁਖੀ ਨਹੀਂ ਕਰ ਸਕਦਾ ।੨।੨।੫।
Through and through, O Nanak, merging into the Light, you shall never again suffer pain and punishment. ||2||2||5||